ਨਵਜੋਤ ਸਿੱਧੂ ਨੇ ਵੀਡੀਓ ਸ਼ੇਅਰ ਕਰ ਮੋਦੀ ਨੂੰ ਦੱਸੀ ਕਿਸਾਨ ਅੰਦੋਲਨ ਦੀ ਹਕੀਕਤ

0
50

ਨਵੀਂ ਦਿੱਲੀ 6,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸਿੱਧੂ ਨੇ ਆਪਣੇ ਟਵਿੱਟਰ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਉਹ ਕਿਸਾਨਾਂ ਨਾਲ ਜੁੜੇ ਅੰਦੋਲਨ ਦੀ ਗੱਲ ਕਰ ਰਹੇ ਹਨ।

ਵੀਡੀਓ ਦੇ ਨਾਲ, ਉਨ੍ਹਾਂ ਲਿਖਿਆ, “ਭਾਰਤ ਦੇ ਬਹੁਗਿਣਤੀ ਲੋਕ ਕਿਸਾਨਾਂ ਵੱਲ ਹਨ। ਕਿਸਾਨੀ ਲਹਿਰ ਵਿਭਿੰਨਤਾ ਵਿੱਚ ਏਕਤਾ ਦਾ ਨਿਰਮਾਣ ਕਰ ਰਹੀ ਹੈ। ਇਹ ਵਿਰੋਧ ਦੀ ਚੰਗਿਆੜੀ ਹੈ, ਜਿਸ ਕਾਰਨ ਸਾਰੀ ਕੌਮ ਜਾਤੀ, ਧਰਮ ਆਦਿ ਤੋਂ ਉਪਰ ਉੱਠ ਰਹੀ ਹੈ ਤਾਂ ਜੋ ਇਸ ਲੋਕ ਲਹਿਰ ਲਈ ਇਕਜੁੱਟ ਹੋ ਸਕੇ। ਅੱਜ ਸਾਡੇ ਕਿਸਾਨਾਂ ਦੀ ਆਵਾਜ਼ ਪੂਰੀ ਦੁਨੀਆ ਵਿੱਚ ਗੂੰਜ ਰਹੀ ਹੈ।” ਆਪਣੀ ਪੂਰੀ ਵੀਡੀਓ ਦੌਰਾਨ ਸਿੱਧੂ ਨੇ ਸ਼ਾਅਰੀ ਰਾਹੀਂ ਕਿਸਾਨਾਂ ਦੀ ਸ਼ਲਾਘਾ ਕੀਤੀ।

ਪੰਜਾਬ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ। ਉੱਥੇ ਦੀ ਕਾਂਗਰਸ ਸਰਕਾਰ ਨੇ ਵੀ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਿਸਾਨਾਂ ਨਾਲ ਖੜ੍ਹੀ ਹੈ ਜਿਸ ਕਾਰਨ ਕਾਨੂੰਨ ਨੂੰ ਕਿਸੇ ਵੀ ਕੀਮਤ ‘ਤੇ ਰਾਜ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਹਾਲ ਹੀ ਵਿੱਚ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਦੇ ਨਾਲ ਹੀ ਕਿਸਾਨਾਂ ਦੇ ਮਸਲੇ ਨੂੰ ਜਲਦੀ ਹੱਲ ਕਰਨ ਦੀ ਮੰਗ ਵੀ ਕੀਤੀ ਗਈ ਸੀ।

NO COMMENTS