*ਨਵਜੋਤ ਸਿੱਧੂ ਸਮੇਂ ਤੋਂ ਪਹਿਲਾਂ ਹੋਣਗੇ ਰਿਹਾਅ, ਅਪ੍ਰੈਲ ‘ਚ ਆ ਸਕਦੇ ਜੇਲ੍ਹ ਤੋਂ ਬਾਹਰ*

0
55

(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅਪਰੈਲ ਵਿੱਚ ਜੇਲ੍ਹ ਤੋਂ ਬਾਹਰ ਆਉਣਗੇ। ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਦੀ ਰਿਹਾਈ 1 ਅਪ੍ਰੈਲ ਨੂੰ ਹੋ ਸਕਦੀ ਹੈ। ਇਸ ਲਈ ਨਵਜੋਤ ਸਿੱਧੂ ਦੇ ਹਮਾਇਤੀ ਤਿਆਰੀਆਂ ਵਿੱਚ ਜੁੱਟ ਗਏ ਹਨ। ਨਵਜੋਤ ਸਿੱਧੂ ਦੇ ਹਮਾਇਤੀ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਨ ਦੀ ਪਲਾਨਿੰਗ ਕਰ ਰਹੇ ਹਨ।

ਹਾਸਲ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਨੂੰ ਆਪਣੀ ਪੂਰੀ ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਲਾਭ ਮਿਲ ਸਕਦਾ ਹੈ। ਉਂਝ ਕਿਸੇ ਵੀ ਜੇਲ੍ਹ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਨਵਜੋਤ ਸਿੱਧੂ ਦੀ ਰਿਹਾਈ ਦੀ ਚਰਚਾ ਸੀ ਪਰ ਪੰਜਾਬ ਕੈਬਨਿਟ ਨੂੰ ਭੇਜੀ ਗਈ ਫਾਈਲ ਵਿੱਚ ਉਨ੍ਹਾਂ ਦਾ ਨਾਂ ਨਾ ਹੋਣ ਕਾਰਨ ਉਨ੍ਹਾਂ ਦੀ ਰਿਹਾਈ ਸੰਭਵ ਨਹੀਂ ਹੋ ਸਕੀ ਸੀ।

ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਕੈਦ ਹੋਈ ਸੀ। ਉਹ 20 ਮਈ 2022 ਨੂੰ ਜੇਲ੍ਹ ਗਏ ਸਨ। ਸੂਤਰਾਂ ਮੁਤਾਬਕ ਉਨ੍ਹਾਂ ਦੀ ਰਿਹਾਈ ਲਈ 19 ਮਈ 2023 ਤੱਕ ਉਡੀਕ ਨਹੀਂ ਕਰਨੀ ਪਵੇਗੀ। ਦਰਅਸਲ, ਉਨ੍ਹਾਂ ਨੇ ਪੂਰੇ ਸਾਲ ਆਪਣੀ ਸਜ਼ਾ ਦੌਰਾਨ ਕੋਈ ਛੁੱਟੀ ਨਹੀਂ ਲਈ। ਇਸ ਕਾਰਨ ਹਫ਼ਤਾਵਰੀ ਤੇ ਹੋਰ ਸਰਕਾਰੀ ਛੁੱਟੀਆਂ ਦੀ ਕਟੌਤੀ ਹੋਣ ਕਾਰਨ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਹ 1 ਅਪ੍ਰੈਲ ਨੂੰ ਬਾਹਰ ਆ ਸਕਦੇ ਹਨ।

ਬੀਤੇ ਸਾਲ ਦਸੰਬਰ 2022 ਤੋਂ ਹੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾਵਾਂ ਸ਼ੁਰੂ ਹੋ ਗਈਆਂ ਸਨ। ਪੰਜਾਬ ਕਾਂਗਰਸ ਦਾ ਇੱਕ ਵੱਡਾ ਧੜਾ ਸਿੱਧੂ ਦੇ ਸਵਾਗਤ ਦੀਆਂ ਤਿਆਰੀਆਂ ਵਿੱਚ ਵੀ ਲੱਗ ਗਿਆ ਸੀ। ਸਾਰਿਆਂ ਨੂੰ ਆਸ ਸੀ ਕਿ 26 ਜਨਵਰੀ 2023 ਨੂੰ ਨਵਜੋਤ ਸਿੰਘ ਸਿੱਧੂ ਜੇਲ੍ਹ ਵਿੱਚੋਂ ਰਿਹਾਅ ਹੋ ਜਾਣਗੇ । ਜਿਸ ਨੂੰ ਲੈ ਕੇ ਉਨ੍ਹਾਂ ਨੇ ਸਮਰਥਕ ਜੇਲ੍ਹ ਦੇ ਬਾਹਰ ਵੀ ਪਹੁਚ ਗਏ ਸਨ ਪਰ ਸਿੱਧੂ ਜੇਲ੍ਹ ਤੋਂ ਬਾਹਰ ਨਹੀਂ ਆਏ ਸਨ। ਜੇਲ੍ਹ ਪ੍ਰਸ਼ਾਸਨ ਦੇ ਵੱਲੋਂ ਤਕਰੀਬਨ 56 ਲੋਕਾਂ ਦੀ ਫਾਇਲ ਬਣਾਈ ਗਈ ਸੀ ਜਿਨ੍ਹਾਂ ਦੇ ਚੰਗੇ ਵਤੀਰੇ ਦੇ ਚੱਲਦਿਆਂ ਗਣਤੰਤਰ ਦਿਹਾੜੇ ਵੱਲੇ ਦਿਨ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਣਾ ਸੀ। ਪਰ ਗਣਤੰਤਰ ਦਿਹਾੜੇ ਤੋਂ ਪਹਿਲਾਂ ਹੀ ਕੈਬਨਿਟ ਦੀ ਮੀਟਿੰਗ ਵਿੱਚ ਇਸ ਪ੍ਰਸਤਾਵ ਨੂੰ ਰੱਖਿਆ ਹੀ ਨਹੀਂ ਗਿਆ। ਇਸ ਲਈ ਨਾ ਤਾਂ ਇਹ ਪ੍ਰਸਤਾਵ ਪਾਸ ਹੋਇਆ ਅਤੇ ਨਾ ਹੀ ਪੰਜਾਬ ਦੇ ਗਵਰਨਰ ਦੇ ਕੋਲ ਦਸਤਖਤ ਹੋਣ ਦੇ ਲਈ ਗਿਆ। ਹਾਲਾਂਕਿ ਕੁਝ ਲੋਕਾਂ ਦਾ ਕਹਿਣਾ ਸੀ ਕਿ ਇਸ ਸੂਚੀ ਦੇ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਲ ਸ਼ਾਮਲ ਨਹੀਂ ਸੀ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਨਵਜੋਤ ਸਿੰਘ ਸਿੱਧੂ ਦਾ ਨਾਲ ਸੂਚੀ ਵੱਚ ਨਾ ਹੋਣ ’ਤੇ ਆਪ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਸੀ।

NO COMMENTS