*ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਪੀੜ੍ਹਤ ਲੋਕ ਕਿਸੇ ਵੀ ਥਾਣੇ ‘ਚ ਜਾ ਕੇ ਦਰਜ ਕਰਵਾ ਸਕਦੇ ਨੇ ਐੱਫ.ਆਈ.ਆਰ. – ਐੱਸ.ਪੀ. ਹੈਡਕੁਆਰਟਰ*

0
50

25/10/2024(ਸਾਰਾ ਯਹਾਂ/ਮੁੱਖ ਸੰਪਾਦਕ)

ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਸ਼ਹਿਰ ਦੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿੱਚ ਆਯੋਜਿਤ ਕੀਤੀ ਗਈ ਦੋ ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਸ਼ੁੱਕਰਵਾਰ ਨੂੰ ਸਮਾਪਨ ਹੋ ਗਿਆ। ਇਸ ਜ਼ਿਲਾ ਪੱਧਰੀ ਪ੍ਰੋਗਰਾਮ ਵਿੱਚ

ਐਸ.ਪੀ. ਹੈਡਕੁਆਰਟਰ ਜਸਕੀਰਤ ਸਿੰਘ ਅਹੀਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਐਸ.ਪੀ. ਹੈਡਕੁਆਰਟਰ ਜਸਕੀਰਤ ਸਿੰਘ ਅਹੀਰ ਨੇ ਕਿਹਾ ਕਿ ਇਸ ਸਾਲ 1 ਜੁਲਾਈ ਤੋਂ 3 ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਚੁੱਕੇ ਹਨ। ਐਸ.ਪੀ. ਹੈਡਕੁਆਰਟਰ ਨੇ ਕਿਹਾ ਕਿ ਹੁਣ ਕੋਈ ਵੀ ਪੀੜ੍ਹਤ ਵਿਅਕਤੀ ਕਿਸੇ ਵੀ ਥਾਣੇ ਵਿੱਚ ਜਾ ਕੇ ਐਫ.ਆਈ.ਆਰ. ਦਰਜ ਕਰਵਾ ਸਕਦਾ ਹੈ, ਜਿਸਨੂੰ ਤਕਨੀਕੀ ਤੌਰ ਉੱਤੇ ਜ਼ੀਰੋ ਐੱਫ.ਆਈ.ਆਰ. ਕਿਹਾ ਜਾਂਦਾ ਹੈ। ਜਸਕੀਰਤ ਸਿੰਘ ਨੇ ਕਿਹਾ ਕਿ ਨਵੇਂ ਅਪਰਾਧਿਕ ਕਾਨੂੰਨਾਂ ਨਾਲ ਪੁਲਿਸ ਦੀ ਜਾਂਚ ਵਿੱਚ ਹੋਰ ਪਾਰਦਰਸ਼ਤਾ ਆਈ ਹੈ। ਉਨ੍ਹਾਂ ਨਾ ਸਿਰਫ ਇਨ੍ਹਾਂ ਕਾਨੂੰਨਾਂ ਦੇ ਨਵੇਂ ਪ੍ਰਾਵਧਾਨਾਂ ਬਾਰੇ ਜਾਣਕਾਰੀ ਦਿੱਤੀ ਬਲਕਿ ਇਸ ਨਾਲ ਵਿਵਸਥਾ ਅਤੇ ਆਮ ਲੋਕਾਂ ਉੱਤੇ ਪੈਣ ਵਾਲੇ ਪ੍ਰਭਾਅ ਉੱਤੇ ਵੀ ਚਾਨਣਾ ਪਾਇਆ। 

ਇਸ ਮੌਕੇ ਡੀ.ਡੀ. ਨਿਊਜ਼ ਦੇ ਸੰਪਾਦਕ ਅਤੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ਭਰ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੇ ਆਈਪੀਸੀ 1860, ਸੀ.ਆਰ.ਪੀ.ਸੀ. 1973 ਅਤੇ ਭਾਰਤੀ ਪ੍ਰਮਾਣ ਐਕਟ 1872 ਦੀ ਥਾਂ ਲਈ ਹੈ। ਇਨ੍ਹਾਂ ਕਾਨੂੰਨਾਂ ਦੇ ਜ਼ਰੀਏ ਆਧੁਨਿਕ ਤਕਨੀਕ ਦਾ ਭਰਪੂਰ ਇਸਤੇਮਾਲ ਅਤੇ ਇਲੈਕਟ੍ਰਾਨਿਕ ਪ੍ਰਮਾਣਾਂ ਨੂੰ ਕਾਨੂੰਨ ਦਾ ਹਿੱਸਾ ਬਣਾਉਣ ਨਾਲ ਮੁਕਦਮੇ ਦੇ ਛੇਤੀ ਨਿਪਟਾਰੇ ਦਾ ਰਸਤਾ ਸੌਖਾ ਹੋਇਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਈ ਵੀ ਕਾਨੂੰਨ ਜਾਂ ਨੀਤੀ ਉਦੋਂ ਹੀ ਸਫਲ ਹੋ ਸਕਦੀ ਹੈ, ਜੱਦ ਲੋਕ ਇਸ ਬਾਰੇ ਜਾਗਰੂਕ ਹੋਣ। 

ਮੰਚ ਤੋਂ ਡਾਕਟਰ ਰੁਪਿੰਦਰ ਪਾਲ ਕੌਰ ਨੇ ਬੇਟੀ ਬਚਾਓ ਬੇਟੀ ਪੜ੍ਹਾਓ, ਮਨਰੀਤ ਸਿੱਧੂ ਨੇ ਪਾਣੀ ਦੀ ਸਾਂਭ ਸੰਭਾਲ, ਪ੍ਰੋਫੈਸਰ ਹਰਜੀਤ ਸਿੰਘ ਨੇ ਸਵੱਛ ਭਾਰਤ, ਅਮਨਦੀਪ ਕੌਰ ਨੇ ਫਿੱਟ ਇੰਡੀਆ ਦੇ ਵਿਸ਼ੇ ਉੱਤੇ ਸੰਬੋਧਨ ਕੀਤਾ, ਜੱਦਕਿ ਡਾਕਟਰ ਬਲਮ ਨੇ ਮੰਚ ਦਾ ਸੰਚਾਲਨ ਕੀਤਾ। ਇਸ ਮੌਕੇ ਪ੍ਰੋਗਰਾਮ ਵਿੱਚ ਪਹੁੰਚੀਆਂ ਸਾਰੀਆਂ ਉੱਘੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ।

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਆਮ ਲੋਕਾਂ ਨੂੰ ਸਰਕਾਰ ਦੀਆਂ ਵੱਖੋ ਵੱਖ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਇੱਕ ਚੰਗਾ ਉਪਰਾਲਾ ਹੈ। ਬਹਿਰਹਾਲ ਭਾਰਤ ਸਰਕਾਰ ਦੀ ਇਸ ਚਿੱਤਰ ਪ੍ਰਦਰਸ਼ਨੀ ਦਾ ਪਾਕੀਜ਼ਾ ਕਲਾ ਮੰਚ ਵੱਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਸਣੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੇ ਨਾਲ ਸਮਾਪਨ ਹੋ ਗਿਆ।

LEAVE A REPLY

Please enter your comment!
Please enter your name here