
ਬੁੱਢਲਾਡਾ 18 ਜੂਨ (ਸਾਰਾ ਯਹਾ/ਅਮਨ ਮਹਿਤਾ): ਸਥਾਨਕ ਗਾਰਮੈਂਟ ਸ਼ੂਜ਼ ਅਤੇ ਜਨਰਲ ਐਸੋਸੀਏਸ਼ਨ ਵੱਲੋਂ ਐਸਡੀਐਮ ਸਾਗਰ ਸੇਤੀਆ ਆਈਏਐੱਸ ਨੂੰ ਬੁਢਲਾਡਾ ਵਿਖੇ ਅਹੁਦਾ ਸੰਭਾਲਣ ਮੌਕੇ ਗੁਲਦਸਤਾ ਦੇ ਕੇ ਵਧਾਈ ਦਿੱਤੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਲੱਕੀ ਗਰਗ ਨੇ ਨਵ ਨਿਯੁਕਤ ਐਸਡੀਐਮ ਨੂੰ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਅਤੇ ਹਰ ਤਰ੍ਹਾਂ ਦੀ ਮਦਦ ਕਰਨ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਐਸਡੀਐਮ ਸਾਗਰ ਸੇਤੀਆ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ ਅਤੇ ਤਹਿਸੀਲ ਵਿੱਚ ਆਉਣ ਵਾਲੇ ਹਰ ਵਿਅਕਤੀ ਦਾ ਕੰਮ ਮਾਨ ਸਤਿਕਾਰ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਦੀ ਮਦਦ ਨਾਲ ਸ਼ਹਿਰ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਅਤੇ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ । ਇਸ ਮੌਕੇ ਐਸੋਸੀਏਸ਼ਨ ਦੇ ਪੁਨੀਤ ਗੋਇਲ ਅਤੇ ਜੋਨੀ ਕੁਮਾਰ ਆਦਿ ਹਾਜ਼ਰ ਸਨ ।
