*ਨਵੇਂ ਮੁੱਖ ਮੰਤਰੀ ਦਾ ਪੁਲਿਸ ਨੂੰ ਸਖ਼ਤ ਆਦੇਸ਼, ਅਮਨ-ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ ਐਕਸ਼ਨ ਦਾ ਹੁਕਮ*

0
50

ਚੰਡੀਗੜ੍ਹ: ਪੰਜਾਬ ਪੁਲਿਸ ਨੇ ਸੋਮਵਾਰ ਅੱਧੀ ਰਾਤ ਨੂੰ ਜਲੰਧਰ ਜ਼ਿਲ੍ਹੇ ਦੇ ਫਿਲੌਰ ਕਸਬੇ ਵਿੱਚ ਡਾ. ਬੀਆਰ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਭੀਕੂ ਮੀਨਾ (25) ਵਾਸੀ ਪਿੰਡ ਜਵਾਨੀਆ, ਹੁਸਨ ਨਿਜਰਾ ਜ਼ਿਲ੍ਹਾ, ਮੱਧ ਪ੍ਰਦੇਸ਼ ਵਜੋਂ ਹੋਈ ਹੈ। ਭੀਕੂ ਮੀਨਾ ਨੇ ਪੱਥਰ ਤੇ ਫੁੱਲਾਂ ਗੁਲਦਸਤਾ ਸੁੱਟ ਕੇ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ।

ਇਸ ਘਟਨਾ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਹੁਤ ਹੀ ਮੰਦਭਾਗੀ ਤੇ ਦੁਖਦਾਈ ਘਟਨਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਉਨ੍ਹਾਂ ਲੋਕਾਂ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ, ਜੋ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦਾ ਸਤਿਕਾਰ ਕਰਦੇ ਹਨ।

ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਕਿਸਮ ਦੇ ਘਿਨਾਉਣੇ ਕੰਮਾਂ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਚੰਨੀ ਨੇ ਬਿਨ੍ਹਾਂ ਸ਼ੱਕ ਕਿਹਾ ਕਿ ਕਿਸੇ ਨੂੰ ਵੀ ਸੂਬੇ ਵਿੱਚ ਸਖ਼ਤ ਮਿਹਨਤ ਨਾਲ ਕਾਇਮ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੂੰ ਨਿਰਦੇਸ਼ ਦੇ ਚੁੱਕੇ ਹਨ ਕਿ ਉਹ ਸੂਬੇ ਦੇ ਹਰ ਕੋਨੇ ਵਿੱਚ ਨਿਗਰਾਨੀ ਵਧਾਉਣ।

LEAVE A REPLY

Please enter your comment!
Please enter your name here