*ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ 5 ਮੁੱਕਦਮੇ ਦਰਜ ਕਰਕੇ 5 ਮੁਲਜਿਮ ਕੀਤੇ ਕਾਬੂ*

0
5
  • ਮਾਨਸਾ, 13.10.2022 (ਸਾਰਾ ਯਹਾਂ/ ਮੁੱਖ ਸੰਪਾਦਕ ) :

ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ
(ਗ਼ੲਰੋ ਠੋਲੲਰੳਨਚੲ) ਦੀ ਨੀਤੀ ਅਪਨਾਈ ਗਈ ਹੈ। ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਅਤ ੇ ਇੰਸਪੈਕਟਰ
ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ
ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਿਟੀ ਬੁਢਲਾਡਾ ਦੇ
ਸ:ਥ: ਮੇਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸੁਖਦੇਵ ਰਾਮ ਪੁੱਤਰ ਗੂੰਗਾ ਰਾਮ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 10
ਗ੍ਰਾਮ ਹੈਰੋਇਨ ਸਮੇਤ 20,500 ਰੁਪੲ ੇ ਡਰੱਗ ਮਨੀ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ
ਐਨ.ਡੀ.ਪੀ.ਐਸ. ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ। ਇਸੇ ਤਰ੍ਹਾਂ ਚੌਂਕੀ ਬਹਿਣੀਵਾਲ
ਦੇ ਸ:ਥ: ਜਗਸੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਦੇਸਾ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਘਰਾਂਗਣਾ ਨੂੰ ਕਾਬ ੂ ਕਰਕੇ
250 ਗੋਲੀਆਂ ਨਸ਼ੀਲੀਆਂ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ
ਮੁੱਕਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ। ਇਸੇ ਤਰ੍ਹਾਂ ਐਂਟੀ ਨਾਰਕੋਟਿਕਸ ਸੈੱਲ ਦੇ ਇੰਚਾਰਜ ਇੰਸਪੈਕਟਰ
ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਲਵੀਰ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਸਹਾਰਨਾ ਨੂੰ ਕਾਬ ੂ ਕਰਕੇ 300
ਗੋਲੀਆਂ ਨਸ਼ੀਲੀਆਂ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ
ਮੁੱਕਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।ਗ੍ਰਿਫਤਾਰ ਕੀਤੇ ਮੁਲਜਿਮਾ ਨੂੰ ਮਾਨਯੌਗ ਅਦਾਲਤ ਵਿੱਚ ਪੇਸ਼ ਕਰਕੇ
ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਹੋਰ ਬਰਾਮਦਗੀ ਕਰਵਾਈ ਜਾਵੇਗੀ।

ਨਜਾਇਜ ਸ਼ਰਾਬ ਦੀ ਸਮੱਗਲਿੰਗ ਵਿਰੁੱਧ ਕਾਰਵਾਈ ਕਰਦੇ ਹੋੲ ੇ ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ
ਜਸਵੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨਿਕੂਆਣਾ ਨੂੰ ਕਾਬ ੂ ਕਰਕੇ 200 ਲੀਟਰ ਲਾਹਣ ਬਰਾਮਦ ਹੋਣ ਤੇ ਉਸਦੇ
ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।ਥਾਣਾ ਬਰੇਟਾ ਦੀ ਪੁਲਿਸ
ਪਾਰਟੀ ਵੱਲੋਂ ਅਮਰੀਕ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਕੁਲਰੀਆ ਨੂੰ ਕਾਬੂ ਕਰਕੇ 50 ਲੀਟਰ ਸ਼ਰਾਬ ਨਜੈਜ ਅਤੇ
150 ਲੀਟਰ ਲਾਹਣ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਤਹਿਤ ਮੁੱਕਦਮਾ ਦਰਜ
ਰਜਿਸਟਰ ਕੀਤਾ ਗਿਆ।

ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਅਧਾਰ ਤੇ ਸਿਵਜੀ ਕੁਮਾਰ ਪੁੱਤਰ ਗਿਰਧਾਰੀ ਲਾਲ
ਵਾਸੀ ਬੁਢਲਾਡਾ ਨੂੰ ਦੜਾ ਸੱਟਾ ਲਗਾਉਦਿਆਂ ਮੌਕਾ ਪਰ ਕਾਬ ੂ ਕਰਕੇ ਉਸ ਪਾਸੋਂ 1560 ਰੁਪੲ ੇ ਦੀ ਨਗਦੀ ਬਰਾਮਦ
ਕਰਕੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਜੂਆ ਐਕਟ ਦਾ ਮੁੱਕਦਮਾ ਦਰਜ ਰਜਿਸਟਰ ਕਰਵਾ ਕੇ ਤਫਤੀਸ਼ ਅਮਲ ਵਿੱਚ
ਲਿਆਦੀ ਗਈ ਹੈ।

ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਹੈ ਕਿ ਮਾਨਸਾ
ਪੁਲਿਸ ਵੱਲੋਂ ਨਸ਼ਿਆਂ ਅਤ ੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾ ਹੀ ਜਾਰੀ ਰੱਖਿਆ ਜਾ
ਰਿਹਾ ਹੈ।


NO COMMENTS