-ਨਸ਼ਿਆਂ ਵਿਰੁੱਧ 12 ਮੁਕੱਦਮੇ ਦਰਜ਼ ਕਰਕੇ 9 ਦੋਸ਼ੀ ਕੀਤੇ ਗ੍ਰਿਫਤਾਰ

0
62

ਮਾਨਸਾ, 11 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 9 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 12 ਮੁਕੱਦਮੇ ਦਰਜ਼ ਕੀਤੇ ਹਨ। ਗਿਫ਼ਤਾਰ ਕੀਤੇ ਦੋੋਸ਼ੀਆਂ ਪਾਸੋੋਂ 20 ਗ੍ਰਾਮ ਹੈਰੋਇੰਨ (ਚਿੱਟਾ), 285 ਲੀਟਰ ਲਾਹਣ ਅਤੇ 196 ਬੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ ਦੀ ਬਰਾਮਦਗੀ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਲਾਲੀ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਖੀਵਾ ਕਲਾਂ ਪਾਸੋਂ 20 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋੋਣ ਤੇ ਦੋਸ਼ੀ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ। ਦੋਸ਼ੀ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋੋ, ਕਿਸ ਪਾਸੋੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ। ਜਿਸਦੀ ਪੁੱਛਗਿੱਛ ਤੇ ਮੁਕੱਦਮੇ ਵਿੱਚ ਹੋੋਰ ਪ੍ਰ ਕੀਤੀ ਜਾਵੇਗੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੇਵਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦੋਦੜਾ ਨੂੰ ਕਾਬੂ ਕਰਕੇ 132 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋੋਣ ਤੇ ਦੋਸ਼ੀ ਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨਛੱਤਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਖਿਆਲਾ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ  ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰਕੇ 60 ਲੀਟਰ ਲਾਹਣ ਬਰਾਮਦ ਕੀਤਾ ਗਿਆ। ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰਾਮ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮੀਰਪੁਰ ਕਲਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਮੌਕਾ ਤੇ ਰੇਡ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਰਦੂਲਗੜ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬੀਰਬਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮੀਰਪੁਰ ਕਲਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਮੌਕੇ ਤੇ ਰੇਡ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਰਦੂਲਗੜ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰਮੇਸ਼ ਸਿੰਘ ਪੁੱਤਰ ਨੰਦ ਸਿੰਘ ਵਾਸੀ ਰਣਜੀਤਗੜ੍ਹ ਬਾਂਦਰਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਮੌਕੇ ਤੇ ਰੇਡ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਬਲੂ ਰਾਮ ਪੁੱਤਰ ਬਰਖਾ ਰਾਮ ਵਾਸੀ ਬਰੇਟਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਮੌਕੇ ਤੇ ਰੇਡ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹੈਪੀ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮੰਢਾਲੀ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਮੌਕੇ ਤੇ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰਕੇ 25 ਲੀਟਰ ਲਾਹਣ ਅਤੇ 2 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀਆਂ।  ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਜਸਵਿੰਦਰ ਕੌੌਰ ਉਰਫ ਬਿੰਦਰ ਪਤਨੀ ਗੁਲਸ਼ਨ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 36 ਬੋੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਰਾਜੇਸ਼ ਕੁਮਾਰ ਪੁੱਤਰ ਸੁਨਿਆਰਾ ਚੰਦ ਅਤੇ ਪ੍ਰੇਮ ਕੁਮਾਰ ਪੁੱਤਰ ਮਾਗੂ ਰਾਮ ਵਾਸੀਆਨ ਮਾਨਸਾ ਨੂੰ ਮੋਟਰਸਾਈਕਲ ਨੰ:ਪੀਬੀ.31ਐਸ-7662 ਸਮੇਤ ਕਾਬੂ ਕਰਕੇ 10 ਬੋੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਜੁਗਨੀ (ਪੰਜਾਬ) ਬਰਾਮਦ ਹੋਣ ਤੇ ਦੋਵੇਂ ਦੋਸ਼ੀਆਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਮੋਟਰਸਾਈਕਲ ਨੁੰ ਕਬਜੇ ਵਿੱਚ ਗਿਆ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਅਮਰੋ ਕੌਰ ਪਤਨੀ ਮਿੱਡੂ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 9 ਬੋੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਸੁਹਾਵਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਅਕਲੀਆਂ ਨੂੰ ਕਾਬੂ ਕਰਕੇ 7 ਬੋੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।  

LEAVE A REPLY

Please enter your comment!
Please enter your name here