ਨਸ਼ਿਆਂ ਵਿਰੁੱਧ 3 ਮੁਕੱਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਮਾਨਸਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

0
84

ਮਾਨਸਾ, 20 ਜੁਲਾਈ  19 ਜੁਲਾਈ  (ਸਾਰਾ ਯਹਾ, ਬਲਜੀਤ ਸ਼ਰਮਾ) : ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ‘ਤੋਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 3 ਮੁਕੱਦਮੇ ਦਰਜ਼ ਕੀਤੇ ਹਨ।ਉਨ੍ਹਾਂ ਦੱਸਿਆ ਕਿ ਗ੍ਰਿ ਕੀਤੇ ਗਏ ਵਿਅਕਤੀਆਂ ਪਾਸੋਂ 6 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਮੋਟਰਸਾਈਕਲ ਅਤੇ 18 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।  ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਦੋ ਵਿਅਕਤੀਆਂ ਗੁਰਵਿੰਦਰ ਸਿੰਘ ਉਰਫ ਗੱਗੂ ਪੁੱਤਰ ਅਮਰੀਕ ਸਿੰਘ ਅਤੇ ਅੰਤਰਜਾਮੀ ਸਿੰਘ ਉਰਫ ਅੰਤਰ ਉਰਫ ਸੈਲੂ ਪੁੱਤਰ ਜਗਦੇਵ ਸਿੰਘ ਦੋਵੇਂ ਵਾਸੀ ਕਾਹਨਗੜ੍ਹ ਨੂੰ ਮੋਟਰਸਾਈਕਲ ਹੀਰੋ ਸਪਲੈਂਡਰ ਨੰ: ਪੀਬੀ.31ਐਸ-6742 ਸਮੇਤ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤ। ਉਨ੍ਹਾਂ ਦੱਸਿਆ ਕਿ ਦੋਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਮੋਟਰਸਾਈਕਲ ਅਤੇ ਬਰਾਮਦ ਮਾਲ ਨੂੰ ਪੁਲਿਸ ਵੱਲੋਂ ਕਬਜੇ ਵਿੱਚ ਲੈ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮੇ ਵਿੱਚ ਹੋਰ ਪ੍ਰਗਤੀ ਕੀਤੀ ਜਾਵੇਗੀ। ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਕਿਰਪਾਲ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਭਾਦੜਾ ਨੂੰ ਕਾਬੂ ਕਰਕੇ 9 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਣ ‘ਤੇ ਉਸ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮਲਕੀਤ ਸਿੰਘ ਪੁੱਤਰ ਕੌਰ ਸਿੰਘ ਵਾਸੀ ਕੋਟਲੀ ਕਲਾਂ ਨੂੰ ਕਾਬੂ ਕਰਕੇ 9 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਣ ‘ਤੇ ਉਸ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।

LEAVE A REPLY

Please enter your comment!
Please enter your name here