
ਮਾਨਸਾ, 22 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ) : ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 3 ਮੁਕੱਦਮੇ ਦਰਜ਼ ਕੀਤੇ ਹਨ।ਉਨ੍ਹਾਂ ਦੱਸਿਆ ਕਿ ਗ੍ਰਿ ਕੀਤੇ ਗਏ ਵਿਅਕਤੀਆਂ ਪਾਸੋਂ 150 ਲੀਟਰ ਲਾਹਣ, 1 ਚਾਲੂ ਭੱਠੀ ਅਤੇ 9 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ‘ਤੇ ਰਾਮ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਝੰਡੂਕੇ ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਾਇਆ ਗਿਆ। ਪੁਲਿਸ ਪਾਰਟੀ ਨੇ ਰੇਡ ਕਰਕੇ ਉਕਤ ਵਿਅਕਤੀ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆਂ ਮੌਕੇ ‘ਤੇ ਕਾਬੂ ਕਰਕੇ 1 ਚਾਲੂ ਭੱਠੀ, 100 ਲੀਟਰ ਲਾਹਣ 1 ਬੋਤਲ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਅਮਰੀਕ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਅੱਕਾਂਵਾਲੀ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੇ ਰੇਡ ਕਰਕੇ ਅਮਰੀਕ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 50 ਲੀਟਰ ਲਾਹਣ ਬਰਾਮਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਸੇ ਤਰਾ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਕਪੂਰ ਸਿੰਘ ਪੁੱਤਰ ਬੰਤ ਸਿੰਘ ਵਾਸੀ ਬਹਿਨੀਵਾਲ ਨੂੰ ਕਾਬੂ ਕਰਕੇ 8 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਉਸ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।
