ਮਾਨਸਾ, 10 ਜੁਲਾਈ (ਸਾਰਾ ਯਹਾ/ ਬਲਜੀਤ ਸ਼ਰਮਾ) : ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋੋਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 4 ਮੁਕੱਦਮੇ ਦਰਜ ਕੀਤੇ ਹਨ। ਗ੍ਰਿਫਤਾਰ ਕੀਤੇ ਵਿਅਕਤੀਆਂ ਪਾਸੋੋਂ 700 ਨਸ਼ੀਲੀਆਂ ਗੋੋਲੀਆਂ, 20 ਲੀਟਰ ਲਾਹਣ, 1 ਚਾਲੂ ਭੱਠੀ ਅਤੇ 36 ਬੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ ਦੀ ਬਰਾਮਦਗੀ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਦੀਪੂ ਖਾਨ ਪੁੱਤਰ ਸਾਬਰ ਖਾਨ ਵਾਸੀ ਠੂਠਿਆਂਵਾਲੀ ਨੂੰ ਕਾਬੂ ਕਰਕੇ 700 ਨਸ਼ੀਲੀਆਂ ਗੋੋਲੀਆਂ ਮਾਰਕਾ ਕਲੋੋਵੀਡੋੋਲ ਬਰਾਮਦ ਹੋੋਣ ’ਤੇ ਉਸ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਾਇਆ ਗਿਆ ਹੈ। ਗ੍ਰਿਫਤਾਰ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਸ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮੇ ਵਿੱਚ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਇਸੇ ਤਰ੍ਹਾਂ ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਦੀਪਾ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਝੁਨੀਰ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆਂ ਮੌੌਕੇ ’ਤੇ ਕਾਬੂ ਕਰਕੇ 1 ਚਾਲੂ ਭੱਠੀ, 20 ਲੀਟਰ ਲਾਹਣ ਅਤੇ 2 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਬੋੋਹਾ ਦੀ ਪੁਲਿਸ ਪਾਰਟੀ ਨੇ ਧਰਮਪਾਲ ਸਿੰਘ ਉਰਫ ਧਰਮਾ ਪੁੱਤਰ ਜਰਨੈਲ ਸਿੰਘ ਵਾਸੀ ਫਤਿਹਪੁਰ ਨੂੰ ਮੋੋਟਰਸਾਈਕਲ ਪਲਟੀਨਾ ਬਿਨਾ ਨੰਬਰੀ ਸਮੇਤ ਕਾਬੂ ਕਰਕੇ 30 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਹੋੋਣ ’ਤੇ ਉਸ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਾਇਆ ਗਿਆ ਹੈ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਸੇਵਕ ਸਿੰਘ ਉਰਫ ਬਚੀ ਪੁੱਤਰ ਮੁਖਤਿਆਰ ਸਿੰਘ ਵਾਸੀ ਰੱਲਾ ਨੂੰ ਕਾਬੂ ਕਰਕੇ 4 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ’ਤੇ ਵਿਅਕਤੀ ਵਿਰੁੱਧ ਥਾਣਾ ਜੋਗਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਾਇਆ ਗਿਆ ਹੈ।
ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।