-ਨਸ਼ਿਆਂ ਵਿਰੁੱਧ 6 ਮੁਕੱਦਮੇ ਦਰਜ਼ ਕਰਕੇ 8 ਵਿਅਕਤੀਆਂ ਦੀ ਕੀਤੀ ਗ੍ਰਿਫ਼ਤਾਰੀ

0
24

ਮਾਨਸਾ, 06 ਜੁਲਾਈ 05 ਜੁਲਾਈ (ਸਾਰਾ ਯਹਾ/ ਬਲਜੀਤ ਸ਼ਰਮਾ) : ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ‘ਤੋਂ 8 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 6 ਮੁਕੱਦਮੇ ਦਰਜ ਕੀਤੇ ਹਨ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਪਾਸੋਂ 115 ਲੀਟਰ ਲਾਹਣ, 1 ਚਾਲੂ ਭੱਠੀ ਅਤੇ 92 ਬੋਤਲਾਂ ਸ਼ਰਾਬ ਸਮੇਤ 2 ਮੋਟਰਸਾਈਕਲਾਂ ਦੀ ਬਰਾਮਦਗੀ ਕੀਤੀ ਗਈ ਹੈ। ਗ੍ਰਿਫਤਾਰ ਵਿਅਕਤੀਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਕਾਲਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਲੱਖੀਵਾਲ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਾਇਆ, ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰੰ ਕਾਬੂ ਕਰਕੇ ਉਸ ਪਾਸੋਂ 100 ਲੀਟਰ ਲਾਹਣ ਬਰਾਮਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਗੁਰਲਾਲ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਦਾਨੇਵਾਲਾ ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋਂ ਰੇਡ ਕਰਕੇ ਉਕਤ ਵਿਅਕਤੀ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆਂ ਮੌਕੇ ‘ਤੇ ਕਾਬੂ ਕਰਕੇ 1 ਚਾਲੂ ਭੱਠੀ, 15 ਲੀਟਰ ਲਾਹਣ ਅਤੇ 3 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ।
ਡਾ. ਭਾਰਗਵ ਨੇ ਦੱਸਿਆ ਕਿ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਨਿੱਕਾ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਜੱਗਾ ਸਿੰਘ ਪੁੱਤਰ ਪੂਰਨ ਸਿੰਘ ਵਾਸੀਆਨ ਮਾਨਸਾ ਨੂੰ ਮੋਟਰਸਾਈਕਲ ਸੀਟੀ.100 ਨੰ:ਪੀਬੀ.31ਯੂ-3812 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋਣ ‘ਤੇ ਉਨ੍ਹਾਂ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਮੋਟਰਸਾਈਕਲ ਨੂੰ ਕਬਜੇ ਵਿੱਚ ਲੈ ਲਿਆ ਗਿਆ ਹੈ।ਇਸੇ ਤਰ੍ਹਾਂ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਵਿਸ਼ਾਲ ਕੁਮਾਰ ਅਤੇ ਰਾਮੇਸ਼ ਕੁਮਾਰ ਪੁੱਤਰਾਨ ਰਾਜ ਕੁਮਾਰ ਵਾਸੀ ਬੁਢਲਾਡਾ ਨੂੰ ਮੋਟਰਸਾਈਕਲ ਹੀਰੋ ਡੀਲਕਸ ਨੰ:ਪੀਬੀ.50ਏ-8009 ਸਮੇਤ ਕਾਬੂ ਕਰਕੇ ਉਨ੍ਹਾਂ ਪਾਸੋਂ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋਣ ‘ਤੇ ਉਨ੍ਹਾਂ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਮੋਟਰਸਾਈਕਲ ਨੂੰ ਕਬਜੇ ਵਿੱਚ ਲੈ ਲਿਆ ਹੈ।
ਐਸ.ਐਸ.ਪੀ. ਡਾ. ਨਰਿੰਦਰ ਭਾਰਵਗ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਕੇਵਲ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਗੇਹਲੇ ਨੂੰ ਕਾਬੂ ਕਰਕੇ ਉਸ ਪਾਸੋਂ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ‘ਤੇ ਉਸ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਸੱਤਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 7 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਹੋਣ ‘ਤੇ ਉਸ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ।
ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ ਅਤੇ ਨਸ਼ੇ ਦੇ ਸਮੱਗਲਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। 

NO COMMENTS