ਮਾਨਸਾ, 08, ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 6 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿਫਤਾਰ ਕੀਤੇ ਦੋੋਸ਼ੀਆਂ ਪਾਸੋੋਂ 640 ਨਸ਼ੀਲੀਆਂ ਗੋਲੀਆਂ, 150 ਲੀਟਰ ਲਾਹਣ, 1 ਚਾਲੂ ਭੱਠੀ ਅਤੇ 56 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਬਿੰਦਰ ਕੌਰ ਪਤਨੀ ਅਵਤਾਰ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 640 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਹੋੋਣ ਤੇ ਦੋਸ਼ੀ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਵਾਇਆ ਗਿਆ। ਗ੍ਰਿਫਤਾਰ ਦੋਸ਼ੀ ਮਹਿਲਾ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਸ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਸਨੇ ਨਸ਼ੀਲੀਆ ਗੋੋਲੀਆਂ ਕਿੱਥੋੋਂ, ਕਿਸ ਪਾਸੋਂ ਲਿਆਂਦੀਆਂ ਸੀ ਅਤੇ ਅੱਗੇ ਕਿੱਥੇ ਵੇਚਣੀਆਂ ਸੀ। ਜਿਸਦੀ ਪੁੱਛਗਿੱਛ ਉਪਰੰਤ ਮੁਕੱਦਮੇ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ। ਇਸੇ ਤਰਾਂ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰੂਪ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬੀਰੋੋਕੇ ਕਲਾਂ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆਂ ਮੌੌਕੇ ਤੇ ਕਾਬੂ ਕਰਕੇ 1 ਚਾਲੂ ਭੱਠੀ, 100 ਲੀਟਰ ਲਾਹਣ ਅਤੇ 2 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਸੂਬਾ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਝੁਨੀਰ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾਇਆ ਹੈ। ਡਾ. ਭਾਰਗਵ ਨੇ ਅੱਗੇ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਅੰਕਿਤ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਮਾਨਸਾ ਨੂੰ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਗੁਰਚਰਨ ਸਿੰਘ ਉਰਫ ਚਰਨਾ ਪੁੱਤਰ ਸੁੱਚਾ ਸਿੰਘ ਵਾਸੀ ਰੜ ਨੂੰ ਕਾਬੂ ਕਰਕੇ 9 ਬੋੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਕੇਵਲ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਬਰਨ ਨੂੰ ਕਾਬੂ ਕਰਕੇ 9 ਬੋੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ। I/32191/2020