*ਨਸ਼ਿਆ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ 13 ਮੁਕੱਦਮੇ ਦਰਜ਼ ਕਰਕੇ 20 ਮੁਲਜਿਮਾਂ ਨੂੰ ਕੀਤਾ ਕਾਬੂ*

0
20

ਮਾਨਸਾ, 04-08-2022  (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜੀਰੋ ਸਹਿਨਸ਼ੀਲਤਾ (Zero Tolerance) ਦੀ ਨੀਤੀ ਅਪਨਾਈ ਗਈ ਹੈ। ਜਿਸ ਦੇ ਚੱਲਦੇ ਮਾਨਸਾ
ਪੁਲਿਸ ਵੱਲੋ ਵੱਖ-ਵੱਖ ਥਾਵਾਂ ਤੋ ਨਸ਼ਿਆ ਦਾ ਧੰਦਾ ਕਰਨ ਵਾਲੇ 20 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 13 ਮੁਕੱਦਮੇ ਦਰਜ ਰਜਿਸਟਰ ਕਰਕੇ
ਨਸ਼ਿਆ ਦੀ ਵੱਡੀ ਬ੍ਰਾਮਦਗੀ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਐਨ.ਡੀ.ਪੀ.ਐਸ ਐਕਟ ਤਹਿਤ ਕਾਰਵਾਈ ਕਰਦੇ ਹੋਏ ਸੀ.ਆਈ.ਏ ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ
ਪਾਰਟੀ ਵੱਲੋ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਰਾਮ ਸਿੰਘ ਅਤੇ ਪੂਜਾ ਕੋਰ ਪਤਨੀ ਜਗਜੀਤ ਸਿੰਘ ਉਰਫ ਜੱਗਾ ਵਾਸੀਆਨ ਸੰਦੋਹਾ (ਬਠਿੰਡਾ) ਨੂੰ
ਕਾਬੂ ਕਰਕੇ ਉਹਨਾਂ ਪਾਸੋਂ 6000 ਨਸ਼ੀਲੀਆ ਗੋਲੀਆਂ (ਮਾਰਕਾ ਅਲਪ੍ਰਾਜੋਲਮ) ਬ੍ਰਾਮਦ ਕਰਕੇ ਥਾਣਾ ਸਿਟੀ-2 ਮਾਨਸਾ ਵਿਖੇ ਮੁਕੱਦਮਾ ਦਰਜ
ਰਜਿਸਟਰ ਕਰਵਾਇਆ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੇ ਥਾਣੇਦਾਰ ਕਰਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਸੁਖਪਾਲ ਦਾਸ ਪੁੱਤਰ ਗੌਤਮ ਦਾਸ
ਵਾਸੀ ਭਾਗੀਬਾਂਦਰ (ਬਠਿੰਡਾ), ਅਮਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮਾਹੀਂਨੰਗਲ (ਬਠਿੰਡਾ) ਅਤੇ ਅਕਾਸਦੀਪ ਸਿੰਘ ਪੁੱਤਰ ਗੁਰਤੇਜ ਸਿੰਘ
ਵਾਸੀ ਨੱਤ (ਬਠਿੰਡਾ ) ਨੂੰ ਕਾਬੂ ਕਰਕੇ ਉਹਨਾਂ ਪਾਸੋ 4800 ਨਸ਼ੀਲੀਆ ਗੋਲੀਆ (4000 ਅਲਪ੍ਰਾਜੋਲਮ + 800 ਟਰਾਮਾਡੋਲ) ਬ੍ਰਾਮਦ ਕੀਤੀਆ
ਗਈਆ ਹਨ। ਥਾਣਾ ਸਿਟੀ-1 ਮਾਨਸਾ ਦੇ ਸ:ਥ: ਦਲੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਲਾਭ ਸਿੰਘ ਪੁੱਤਰ ਬੱਬੀ ਸਿੰਘ ਵਾਸੀ ਮਾਨਸਾ ਨੂੰ ਕਾਬੂ
ਕਰਕੇ ਉਸ ਪਾਸੋਂ 200 ਨਸ਼ੀਲੀਆਂ ਗੋਲੀਆ ਬ੍ਰਾਮਦ ਕੀਤੀਆ ਗਈਆ ਹਨ। ਥਾਣਾ ਸਦਰ ਬੁਢਲਾਡਾ ਦੇ ਸ:ਥ: ਦਰਸਨ ਸਿੰਘ ਸਮੇਤ ਪੁਲਿਸ ਪਾਰਟੀ
ਵੱਲੋ ਪਰਵੀਨ ਕੁਮਾਰ ਉਰਫ ਕਾਲੀ ਪੁੱਤਰ ਸੋਮਦੱਤ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 11 ਨਸੀਲੀਆ ਸੀਸੀਆਂ ਅਤੇ 150 ਨਸ਼ੀਲੀਆਂ
ਗੋਲੀਆ ਬ੍ਰਾਮਦ ਕੀਤੀਆ ਗਈਆ ਹਨ। ਥਾਣਾ ਝੁਨੀਰ ਦੇ ਥਾਣੇਦਾਰ ਕਰਮਜੀਤ ਕੋਰ ਸਮੇਤ ਪੁਲਿਸ ਪਾਰਟੀ ਵੱਲੋ ਬੁਧਨਾ ਸਿੰਘ ਉਰਫ ਬੁੱਧ ਪੁੱਤਰ
ਲੀਲਾ ਸਿੰਘ ਵਾਸੀ ਹੀਰਕੇ ਨੂੰ ਕਾਬੂ ਕਰਕੇ ਉਸ ਪਾਸੋਂ 50 ਨਸ਼ੀਲੀਆਂ ਗੋਲੀਆ ਮਾਰਕਾ (ਕਲੋਵੀਡੋਲ) ਬ੍ਰਾਮਦ ਕੀਤੀਆ ਗਈਆ ਹਨ ।

ਥਾਣਾ ਸਿਟੀ ਬੁਢਲਾਡਾ ਦੇ ਸ:ਥ: ਭੋਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਮਨਦੀਪ ਸਿੰਘ ਉਰਫ ਮੋਨੂੰ ਪੁੱਤਰ ਭੂਰਾ ਸਿੰਘ,
ਰਵਨੀਤ ਕੁਮਾਰ ਉਰਫ ਨੀਤੂ ਪੁੱਤਰ ਸੁਰਿੰਦਰ ਕੁਮਾਰ, ਰਾਜਵਿੰਦਰ ਸਿੰਘ ਉਰਫ ਰਾਜ ਪੁੱਤਰ ਮਨਜੀਤ ਸਿੰਘ ਅਤੇ ਸਾਹਿਲ ਪੁੱਤਰ ਮੰਗਾ ਰਾਮ
ਵਾਸੀਆਨ ਬੁਢਲਾਡਾ ਨੂੰ ਕਾਰ (ਮਾਰਕਾ ਕਰੂਜ) ਨੰਬਰੀ PB 10 CX-0545 ਸਮੇਤ ਕਾਬੂ ਕਰਕੇ ਉਹਨਾਂ ਪਾਸੋ 40 ਗ੍ਰਾਮ ਹੈਰੋਇੰਨ (ਚਿੱਟਾ) ਬ੍ਰਾਮਦ
ਕੀਤਾ ਗਿਆ ਹੈ। ਥਾਣਾ ਸਰਦੂਲਗੜ ਦੇ ਸ:ਥ: ਹਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਛਿੰਦਰਪਾਲ ਸਿੰਘ ਉਰਫ ਛਿੰਦਾ ਪੁੱਤਰ ਟਹਿਲ ਸਿੰਘ ਵਾਸੀ
ਨਕਟਾ (ਹਰਿਆਣਾ) ਨੂੰ ਮੋਟਰਸਾਈਕਲ ਹੀਰੋ ਡੀਲਕਸ ਬਿਨਾ ਨੰਬਰੀ ਸਮੇਤ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇੰਨ (ਚਿੱਟਾ) ਬ੍ਰਾਮਦ ਕੀਤਾ ਗਿਆ
ਹੈ। ਥਾਣਾ ਸਿਟੀ-2 ਮਾਨਸਾ ਦੇ ਥਾਣੇਦਾਰ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਸੁਖਵਿੰਦਰ ਸਿੰਘ ਪੁੱਤਰ ਬਲਕੌਰ ਸਿੰਘ ਵਾਸੀ ਮਾਨਸਾ ਨੂੰ ਕਾਬੂ
ਕਰਕੇ ਉਸ ਪਾਸੋ 10 ਗ੍ਰਾਮ ਹੈਰੋਇੰਨ (ਚਿੱਟਾ) ਬ੍ਰਾਮਦ ਕੀਤਾ ਗਿਆ ਹੈ। ਥਾਣਾ ਭੀਖੀ ਦੇ ਥਾਣੇਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਰਾਜੂ
ਸਿੰਘ ਪੁੱਤਰ ਲੱਖਾ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋ 4 ਗ੍ਰਾਮ ਹੈਰੋਇੰਨ (ਚਿੱਟਾ) ਬ੍ਰਾਮਦ ਕੀਤਾ ਗਿਆ ਹੈ। ਥਾਣਾ ਜੋਗਾ ਦੇ ਸ:ਥ: ਸੇਵਕ
ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਸਿਮਰਨ ਕੋਰ ਉਰਫ ਸੋਮਾ ਪਤਨੀ ਸੁਖਵਿੰਦਰ ਸਿੰਘ ਉਰਫ ਘੁੱਕਾ ਵਾਸੀ ਜੋਗਾ ਅਤੇ ਸਰਬਜੀਤ ਕੋਰ ਪਤਨੀ ਕਾਲਾ
ਸਿੰਘ ਵਾਸੀ ਹੰਢਿਆਇਆ (ਬਰਨਾਲਾ) ਨੂੰ ਕਾਬੂ ਕਰਕੇ ਉਹਨਾ ਪਾਸੋ 7 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਹੈ। ਐਨ.ਡੀ.ਪੀ.ਐਸ ਐਕਟ ਦੇ
ਉਕਤ ਮੁਕੱਦਮਾਤ ਵਿੱਚ ਗ੍ਰਿਫਤਾਰ ਮੁਲਜਿਮਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ ਅਤੇ ਇਹਨਾ ਦੇ
ਬੈਕਵਰਡ/ਫਾਰਵਰਡ ਲਿੰਕਾ ਦਾ ਪਤਾ ਲਗਾ ਕੇ ਹੋਰ ਸਬੰਧਤ ਦੋਸੀਆ ਨੂੰ ਨਾਮਜ਼ਦ ਕਰਕੇ ਮੁਕੱਦਮਾਤ ਵਿੱਚ ਹੋਰ ਪ੍ਰਗਤੀ ਕੀਤੀ ਜਾਵੇਗੀ ।
ਇਸੇ ਤਰਾ ਹੀ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਬਰੇਟਾ ਦੇ ਹੋਲਦਾਰ ਭੁਪਿੰਦਰ ਸਿੰਘ ਸਮੇਤ ਪੁਲਿਸ
ਪਾਰਟੀ ਵੱਲੋ ਜੈਲਾ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਸਿਰਸੀਵਾਲਾ ਨੂੰ ਕਾਬੂ ਕਰਕੇ ਉਸ ਪਾਸੋ 38 ਬੋਤਲਾ (36 ਬੀਅਰ + 2 ਬੋਤਲਾ ਖਾਸਾ) ਸਰਾਬ
ਬ੍ਰਾਮਦ ਕੀਤੀ ਗਈ ਹੈ ਅਤੇ ਹੋਲਦਾਰ ਰਾਜੇਸ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋ ਬੂਟਾ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਜਲਵੇੜਾ ਨੂੰ ਕਾਬੂ ਕਰਕੇ
ਉਸ ਪਾਸੋ 1 ਚਾਲੂ ਭੱਠੀ, 50 ਲੀਟਰ ਲਾਹਣ ਅਤੇ 5 ਬੋਤਲਾ ਸਰਾਬ ਨਜੈਜ ਬ੍ਰਾਮਦ ਕੀਤੀ ਗਈ ਹੈ । ਥਾਣਾ ਝੁਨੀਰ ਦੇ ਹੋਲਦਾਰ ਜਸਪ੍ਰੀਤ ਸਿੰਘ
ਸਮੇਤ ਪੁਲਿਸ ਪਾਰਟੀ ਵੱਲੋ ਕਰਮਚੰਦ ਉਰਫ ਟੀਟਾ ਪੁੱਤਰ ਰੌਸਨ ਲਾਲ ਵਾਸੀ ਫੱਤਾ ਮਾਲੋਕਾ ਨੂੰ ਕਾਬੂ ਕਰਕੇ ਉਸ ਪਾਸੋ 9 ਬੋਤਲਾ ਸਰਾਬ ਠੇਕਾ
ਹਰਿਆਣਾ ਬ੍ਰਾਮਦ ਕੀਤੀ ਗਈ ਹੈ।

ਐਸ.ਐਸ.ਪੀ ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ ਜੀ ਵੱਲੋਂ ਨਸ਼ਿਆ ਅਤੇ ਮਾੜੇ ਅਨਸ਼ਰਾ ਵਿਰੁੱਧ ਵਿੱਢੀ ਮੁਹਿੰਮ ਵਿੱਚ ਆਮ
ਪਬਲਿਕ ਨੂੰ ਨਸਿਆ ਦੇ ਖਾਤਮੇ ਵਿੱਚ ਸਹਿਯੋਗ ਦੇਣ ਲਈ ਅਪੀਲ ਕਰਦਿਆ ਦੱਸਿਆ ਗਿਆ ਕਿ ਜੇਕਰ ਕੋਈ ਮਾੜਾ ਅਨਸਰ ਤੁਹਾਡੇ ਇਲਾਕਾ ਵਿੱਚ
ਨਸ਼ਾ ਤਸਕਰੀ ਕਰਦਾ ਹੈ ਤਾਂ ਉਸ ਸਬੰਧੀ ਗੁਪਤ ਸੂਚਨਾਂ ਦਿੱਤੀ ਜਾਵੇ, ਸੂਚਨਾਂ ਦੇਣ ਵਾਲੇ ਦਾ ਨਾਮ/ਪਤਾ ਗੁਪਤ ਰੱਖਿਆ ਜਾਵੇਗਾ ਤਾਂ ਜੋ ਮਾੜੇ
ਅਨਸਰਾ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਕੇ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਕਰ ਸਕੀਏ ।

…………

NO COMMENTS