-ਨਸ਼ੀਲੀਆ ਗੋਲੀਆਂ ਸਮੇਤ ਡਰੱਗ ਮਨੀ, ਲਾਹਣ, ਚਾਲੂ ਭੱਠੀ ਅਤੇ

0
49

ਮਾਨਸਾ, 01 ਜੂਨ (ਸਾਰਾ ਯਹਾ / ਬਲਜੀਤ ਸ਼ਰਮਾ) : ਮਾਨਸਾ ਪੁਲਿਸ ਨੇ ਨਸ਼ਿਆ ਵਿਰੁੱਧ ਵਿੱਢੀ ਮੁਹਿੰਮ
ਤਹਿਤ ਵੱਖ-ਵੱਖ ਥਾਵਾਂ ਤੋਂ 15 ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 14
ਮੁਕੱਦਮੇ ਦਰਜ਼ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਡਾ.
ਨਰਿੰਦਰ ਭਾਰਗਵ ਨੇ ਦੱਸਿਆ ਕਿ ਗ੍ਰਿ ਕੀਤੇ ਗਏ ਵਿਅਕਤੀਆਂ ਪਾਸੋਂ 2000
ਨਸ਼ੀਲੀਆਂ ਗੋਲੀਆ ਅਤੇ 14000/- ਰੁਪਏ ਡਰੱਗ ਮਨੀ, 455 ਲੀਟਰ ਲਾਹਣ, 1 ਚਾਲੂ
ਭੱਠੀ ਅਤੇ 264 ਬੋਤਲਾਂ ਸ਼ਰਾਬ ਸਮੇਤ 2 ਮੋਟਰਸਾਈਕਲ ਅਤੇ 1 ਸਕੂਟਰੀ ਦੀ ਬਰਾਮਦਗੀ
ਕੀਤੀ ਗਈ ਹੈ।
ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ
ਬੰਟੀ ਸਿੰਘ ਪੁੱਤਰ ਜੁਲਫੀ ਰਾਮ ਅਤੇ ਜੱਸੀ ਰਾਮ ਪੁੱਤਰ ਬੰਸਾ ਰਾਮ ਵਾਸੀ ਚਨਾਗਰਾ (ਜ਼ਿਲਾ
ਪਟਿਆਲਾ) ਨੂੰ ਮੋਟਰਸਾਈਕਲ ਬਜਾਜ ਡਿਸਕਵਰ, ਜਿਸਦਾ ਨੰਬਰ ਪੀ.ਬੀ.72-5286 ਸਮੇਤ ਕਾਬੂ
ਕਰਕੇ 1000 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਅਤੇ 14,000/-ਰੁਪਏ ਦੀ
ਡਰੱਗ ਮਨੀ ਬਰਾਮਦ ਹੋਣ ‘ਤੇ ਦੋਵਾਂ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ.
ਐਕਟ ਤਹਿਤ ਮੁਕੱਦਮਾ ਦਰਜ ਕਰਕੇ ਮੋਟਰਸਾਈਕਲ ਨੂੰ ਕਬਜੇ ਵਿੱਚ ਲੈ ਲਿਆ ਹੈ।
ਡਾ. ਭਾਰਗਵ ਨੇ ਦੱਸਿਆ ਕਿ ਇਸੇ ਤਰਾ ਥਾਣਾ ਭੀਖੀ ਦੀ ਹੀ ਪੁਲਿਸ ਪਾਰਟੀ
ਵੱਲੋਂ ਸੋਮਪਾਲ ਸਿੰਘ ਪੁੱਤਰ ਜੱਗਾ ਰਾਮ ਅਤੇ ਹਰਮੇਸ ਰਾਮ ਪੁੱਤਰ ਗਿੰਦਰ ਸਿੰਘ ਵਾਸੀ
ਪਿੱਥੋ (ਜ਼ਿਲ੍ਹਾ ਬਠਿੰਡਾ) ਨੂੰ ਸਕੂਟਰੀ ਐਕਟਿਵਾ, ਜਿਸਦਾ ਨੰਬਰ ਪੀ.ਬੀ.03 ਏਏ-3981
ਹੈ, ਸਮੇਤ ਕਾਬੂ ਕਰਕੇ 1000 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਹੋਣ
‘ਤੇ ਉਨ੍ਹਾਂ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼
ਕਰਕੇ ਸਕੂਟਰੀ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਨਾ
ਮੁਕੱਦਮਿਆਂ ਵਿੱਚ ਗ੍ਰਿਫਤਾਰ ਚਾਰੇ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ
ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ
ਜਾਵੇਗੀ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਕਿੱਥੋ, ਕਿਸ ਪਾਸੋ ਲੈ ਕੇ ਆਏ ਸੀ
ਅਤੇ ਅੱਗੇ ਕਿੱਥੇ ਵੇਚਣੀਆ ਸੀ।
ਐਸ.ਐਸ.ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ
ਮੁਖਬਰੀ ਦੇ ਆਧਾਰ ‘ਤੇ ਸੁਰਜੀਤ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਬੁਰਜ ਝੱਬਰ ਵਿਰੁੱਧ
ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ, ਜਿਸ ‘ਤੇ ਪੁਲਿਸ ਪਾਰਟੀ ਨੇ ਰੇਡ
ਕਰਕੇ ਉਕਤ ਵਿਅਕਤੀ ਨੂੰ ਨਜਾਇਜ ਸ਼ਰਾਬ ਕਸੀਦ ਕਰਦਿਆ ਮੌਕ ‘ਤੇ ਕਾਬੂ ਕਰਕੇ 1
ਚਾਲੂ ਭੱਠੀ, 200 ਲੀਟਰ ਲਾਹਣ ਅਤੇ 1 ਬੋਤਲ ਨਜਾਇਜ ਸ਼ਰਾਬ ਬਰਾਮਦ ਕੀਤੀ ਗਈ।ਉਨ੍ਹਾਂ
ਦੱਸਿਆ ਕਿ ਇਸੇ ਤਰ੍ਹਾਂ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ
ਜਗਸੀਰ ਸਿੰਘ ਪੁੱਤਰ ਸੰਗਤਾ ਸਿੰਘ ਵਾਸੀ ਅਤਲਾ ਕਲਾਂ ਵਿਰੁੱਧ ਆਬਕਾਰੀ ਐਕਟ ਤਹਿਤ
ਮੁਕੱਦਮਾ ਦਰਜ ਕਰਵਾ ਕੇ ਛਾਪੇਮਾਰੀ ਕਰਕੇ 75 ਲੀਟਰ ਲਾਹਣ ਬਰਾਮਦ ਕੀਤਾ ਪਰ ਦੋਸ਼ੀ ਦੀ
ਗ੍ਰਿਫਤਾਰੀ ਬਾਕੀ ਹੈ।


ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ
ਆਧਾਰ ‘ਤੇ ਗੁਰਮੇਲ ਸਿੰਘ ਗੇਲਾ ਪੁੱਤਰ ਹਾਕਮ ਸਿੰਘ ਵਾਸੀ ਅਕਲੀਆ ਵਿਰੁੱਧ
ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਅਤੇ ਛਾਪੇਮਾਰੀ ਦੌਰਾਨ ਗੁਰਮੇਲ

ਸਿੰਘ ਨੂੰ ਗ੍ਰਿਫਤਾਰ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ।ਉਨ੍ਹਾਂ ਦੱਸਿਆ ਕਿ ਥਾਣਾ
ਭੀਖੀ ਦੀ ਪੁਲਿਸ ਪਾਰਟੀ ਨੇ ਗੁਰਮੇਲ ਸਿੰਘ ਗੇਲੂ ਪੁੱਤਰ ਗੱਜਣ ਸਿੰਘ ਵਾਸੀ ਅਤਲਾ ਕਲਾਂ
ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼
ਕੀਤਾ ਹੈ।ਇਸੇ ਤਰ੍ਹਾ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਨੈਬ ਸਿੰਘ ਪੁੱਤਰ ਚੈਨ
ਸਿੰਘ ਵਾਸੀ ਨੰਗਲ ਕਲਾਂ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ
ਤਹਿਤ ਮੁਕੱਦਮਾ ਦਰਜ਼ ਕੀਤਾ ਹੈ।ਉਨ੍ਹਾਂ ਦੱਸਿਆ ਕਿ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ
ਤਰਸੇਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਚੈਨੇਵਾਲਾ ਨੂੰ ਕਾਬੂ ਕਰਕੇ 30 ਲੀਟਰ ਲਾਹਣ
ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ
ਪਾਰਟੀ ਨੇ ਬਲਜੀਤ ਕੌਰ ਉਰਫ ਰੋਡੀ ਪਤਨੀ ਫੂਲਾ ਸਿੰਘ ਵਾਸੀ ਭੈਣੀਬਾਘਾ ਨੂੰ ਕਾਬੂ
ਕਰਕੇ 204 ਬੋਤਲਾਂ ਸ਼ਰਾਬ ਠੇਕਾ ਦੇਸੀ (ਹਰਿਆਣਾ) ਬਰਾਮਦ ਕਰਕੇ ਉਸ ਵਿਰੁੱਧ ਥਾਣਾ ਸਦਰ
ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।ਉਨ੍ਹਾਂ ਦੱਸਿਆ ਕਿ ਇਸ
ਤੋਂ ਇਲਾਵਾ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਜੰਟਾ ਸਿੰਘ ਪੁੱਤਰ
ਜੋਰਾ ਸਿੰਘ ਵਾਸੀ ਭੈਣੀਬਾਘਾ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ
ਜੁਗਨੀ (ਹਰਿਆਣਾ) ਬਰਾਮਦ ਕਰਕੇ ਉਸ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ
ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਥਾਣਾ ਬਰੇਟਾ ਦੀ
ਪੁਲਿਸ ਪਾਰਟੀ ਨੇ ਪਿੰਦਰ ਸਿੰਘ ਪੁੱਤਰ ਨੇਕ ਸਿੰਘ ਵਾਸੀ ਬੱਬਨਪੁਰ ਨੂੰ ਮੋਟਰਸਾਈਕਲ
ਪਲਟੀਨਾ ਨੰ: ਪੀ ਬੀ.13 ਡਬਲਯੂ 0341 ਸਮੇਤ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ
ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਮੋਟਰਸਾਈਕਲ ਨੂੰ
ਕਬਜੇ ਵਿੱਚ ਲੈ ਲਿਆ ਹੈ।
ਡਾ. ਭਾਰਗਵ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਕਾਕਾ ਸਿੰਘ
ਪੁੱਤਰ ਸਾਊਣ ਸਿੰਘ ਵਾਸੀ ਖਾਰਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ
ਸੌਕੀਨ (ਹਰਿਆਣਾ) ਬਰਾਮਦ ਕਰਕੇ ਉਸ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼
ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਬਾਬੂ ਸਿੰਘ
ਪੁੱਤਰ ਜੋਗਿੰਦਰ ਸਿੰਘ ਵਾਸੀ ਸੰਘਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ
ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।ਇਸੇ ਤਰ੍ਹਾਂ
ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਬਲਵਿੰਦਰ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ
ਜਲਵੇੜ੍ਹਾ ਨੂੰ ਕਾਬੂ ਕਰਕੇ 8 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ
ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।ਐਸ.ਐਸ.ਪੀ. ਡਾ. ਨਰਿੰਦਰ
ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ
ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS