
ਮਾਨਸਾ, 27.09.2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ
ਮੁਹਿੰਮ ਤਹਿਤ ਕਾਰਵਾਈ ਕਰਦੇ ਹੋੲ ੇ ਸੀ.ਆਈ.ਏ. ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ
ਵੱਲੋਂ ਮੀਤੋ ਕੌਰ ਪਤਨੀ ਪਿਆਰਾ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 300 ਗੋਲੀਆ ਨਸ਼ੀਲੀਆ ਬਰਾਮਦ ਕੀਤੀਆ
ਗਈਆ, ਜਿਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕਰਵਾਇਆ
ਗਿਆ ਹੈ। ਗ੍ਰਿਫਤਾਰ ਕੀਤੀ ਮੁਲਜਿਮ ਨੂੰ ਮਾਨਯੌਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ
ਨਾਲ ਪੁੱਛ ਗਿੱਛ ਕਰਕੇ ਹੋਰ ਬਰਾਮਦਗੀ ਕਰਵਾਈ ਜਾਵੇਗੀ।
ਇਸੇ ਤਰ੍ਹਾਂ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਅਧਾਰ ਤੇ ਜਸਪਾਲ
ਗਰਗ ਪੁੱਤਰ ਰੂਪ ਚੰਦ ਵਾਸੀ ਬੁਢਲਾਡਾ ਨੂੰ ਦੜਾ ਸੱਟਾ ਲਗਾਉਦਿਆਂ ਮੌਕਾ ਪਰ ਕਾਬੂ ਕਰਕੇ ਉਸ ਪਾਸੋਂ 3070 ਰੁਪਏ
ਦੀ ਨਗਦੀ ਬਰਾਮਦ ਕਰਕੇ ਉਸਦੇ ਵਿਰੁੱਧ ਜੂਆ ਐਕਟ ਦਾ ਮੁੱਕਦਮਾ ਦਰਜ ਰਜਿਸਟਰ ਕਰਵਾ ਕੇ ਤਫਤੀਸ਼ ਅਮਲ ਵਿੱਚ
ਲਿਆਦੀ ਗਈ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਹੈ ਕਿ ਮਾਨਸਾ
ਪੁਲਿਸ ਵੱਲੋਂ ਨਸ਼ਿਆਂ ਅਤ ੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾ ਹੀ ਜਾਰੀ ਰੱਖਿਆ ਜਾ
ਰਿਹਾ ਹੈ।
