*ਨਸ਼ੇ ਦੀ ਅਲ੍ਹਾਮਤ ਨਾਲ ਜਾਗਰੂਕਤਾ ਰਾਹੀਂ ਹੀ ਨਜਿੱਠਿਆ ਜਾ ਸਕਦੈ- ਜੱਜ ਗੁਰਜੀਤ ਕੌਰ ਢਿੱਲੋਂ*

0
6

ਮਾਨਸਾ, 20 ਅਕਤੂਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):  ਨਸ਼ੇ ਮਨੁੱਖ ਦੀ ਸੋਚਣ ਸ਼ਕਤੀ ਨੂੰ ਖਤਮ ਕਰ ਦਿੰਦੇ ਹਨ ਅਤੇ ਮਨੁੱਖ ਦਾ ਆਪਣੇ ਦਿਮਾਗੀ ਤਵਾਜਨ ਉੱਪਰ ਕੋਈ ਨਿਯੰਤਰਨ ਨਹੀਂ ਰਹਿੰਦਾ। ਅਜੋਕੇ ਦੌਰ ਵਿੱਚ ਨਸ਼ਿਆਂ ਦੀ ਵਰਤੋਂ ਸਭ ਤੋਂ ਵੱਡੀ ਚਣੌਤੀ ਹੈ ਅਤੇ ਇਸ ਚਣੌਤੀ ਨਾਲ ਵੱਧ ਤੋਂ ਵੱਧ ਜਾਗਰੂਕਤਾ ਫੈਲਾਅ ਕੇ ਹੀ ਨਜਿੱਠਿਆ ਜਾ ਸਕਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਪ੍ਰੀਤੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੰਮੇ ਕਲਾਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ।     ਉਨ੍ਹਾਂ ਬਾਲ ਵਿਆਹ ਦੇ ਦੁਰਪ੍ਰਭਾਵਾਂ ਬਾਰੇ ਵੀ ਵਿਸਥਾਰ ਸਹਿਤ ਚਰਚਾ ਕੀਤੀ ਅਤੇ ਕਿਹਾ ਕਿ ਬਾਲ ਵਿਆਹ ਸਜ਼ਾਯੋਗ ਕਾਨੂੰਨੀ ਅਪਰਾਧ ਹੈ, ਇਸ ਲਈ ਵਿਆਹ ਲਈ ਲੜਕੀ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਲੜਕੇ ਦੀ ਉਮਰ ਘੱਟੋ-ਘੱਟ 21 ਸਾਲ ਹੋਣੀ ਜ਼ਰੂਰੀ ਹੈ। ਜੇਕਰ ਨਿਸ਼ਚਿਤ ਉਮਰ ਤੋਂ ਘੱਟ ਦੇ ਬੱਚਿਆਂ ਦਾ ਕਿਤੇ ਵਿਆਹ ਹੁੰਦਾ ਹੋਵੇ ਤਾਂ ਇਸਨੂੰ ਰੋਕਣਾ ਸਾਡੀ ਸਮਾਜਿਕ ਤੇ ਕਾਨੂੰਨੀ ਜਿੰਮੇਵਾਰੀ ਹੈ।    ਇਸ ਮੌਕੇ ਪ੍ਰਿੰਸੀਪਲ ਰਣਜੀਤ ਕੌਰ, ਮਨਜੀਤ ਸਿੰਘ, ਗੁਰਪਾਲ ਸਿੰਘ, ਹਰਵਿੰਦਰ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ। 

NO COMMENTS