
ਬਰਨਾਲਾ 7 ਜੁਲਾਈ (ਸਾਰਾ ਯਹਾ) : ਬਰਨਾਲਾ ਦੇ ਕਸਬਾ ਮਹਿਲ ਕਲਾਂ ਵਿੱਚ ਬੀਤੇ ਦਿਨੀਂ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ।ਜਿਸ ਸਬੰਧੀ ਬਰਨਾਲਾ ਪੁਲਿਸ ਨੇ ਸੱਤ ਨਸ਼ਾ ਤਸਕਰਾਂ ਵਿਰੁੱਧ ਧਾਰਾ 304 ਤਹਿਤ ਪਰਚਾ ਦਰਜ ਕਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਨੇ ਸੱਤਾਂ ਵਿੱਚੋਂ ਚਾਰ ਮੁਲਜ਼ਮਾਂ ਨੂੰ ਪਹਿਲਾਂ ਹੀ ਕਾਬੂ ਕਰਕੇ ਉਹਨਾਂ ਤੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ।ਜਦੋਂਕਿ ਤਿੰਨ ਮੁਲਜ਼ਮਾਂ ਨੂੰ ਅੱਜ ਕਾਬੂ ਕੀਤਾ ਗਿਆ ਹੈ।
ਪੰਜਾਬ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਨਸ਼ੇ ਦੀ ਓਵਰਡੋਜ਼ ਦੇ ਮਾਮਲੇ ਵਿੱਚ ਪੁਲਿਸ ਨੇ ਧਾਰਾ 304 ਦੇ ਅਧੀਨ ਇੱਕਸਾਰ 7 ਵਿਅਕਤੀਆਂ ‘ਤੇ ਪਰਚਾ ਦਰਜ਼ ਕਰਕੇ ਗ੍ਰਿਫ਼ਤਾਰ ਕੀਤਾ ਹੋਵੇ।
ਇਸ ਦੌਰਾਨ ਐਸਐਸਪੀ ਸੰਦੀਪ ਗੋਇਲ ਨੇ ਕਿਹਾ ਕਿ ਹੋਰ ਵੀ ਨਸ਼ਾ ਤਸਕਰ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਉਮੀਦ ਹੈ।
