
ਮਾਨਸਾ, 08 ਅਕਤੂਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਪੰਜਾਬ ਦੀ ਸਰਪ੍ਰਸਤੀ ਹੇਠ ਯੁਵਕ ਸੇਵਾਵਾਂ ਵਿਭਾਗ ਮਾਨਸਾ ਵੱਲੋਂ ਰੈਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਕਰਵਾਈ ਗਈ।
ਇਸ ਦੌਰਾਨ ਰੈਡ ਰਿਬਨ ਕਲੱਬਾਂ ਨੂੰ ਚੈੱਕ ਵੰਡਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਕਿਹਾ ਕਿ ਹਰ ਕਾਲਜ਼ ਵਿੱਚ ਏਡਜ਼ ਜਾਗਰੂਕਤਾ ਖੂਨਦਾਨ ਕੈਂਪ ਤੇ ਨਸ਼ਾ ਛੁਡਾਊ ਕੈਂਪ ਲਗਾਏ ਜਾਣ।
ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਸ੍ਰੀ ਰਘੁਵੀਰ ਸਿੰਘ ਮਾਨ ਨੇ ਵੱਖ ਵੱਖ ਕਾਲਜਾਂ ਤੋਂ ਆਏ ਪ੍ਰੋਫੈਸਰ ਸਾਹਿਬਾਨਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਕਲੱਬ ਖੂਨਦਾਨ ਕੈਂਪ ਲਗਾਉਣ ਲਈ ਅੱਗੇ ਆਉਣ।
ਇਸ ਮੌਕੇ ਵੱਖ ਵੱਖ ਕਾਲਜਾਂ ਤੋਂ ਪ੍ਰੋ: ਜਸਪਾਲ ਸਿੰਘ, ਪ੍ਰੋ: ਰਾਜਵਿੰਦਰ ਸਿੰਘ, ਡਾ. ਗੁਰਦੀਪ ਸਿੰਘ, ਡਾ. ਭੁਪਿੰਦਰ ਸਿੰਘ, ਪਰਗਟ ਸਿੰਘ ਤੋਂ ਇਲਾਵਾ ਹੋਰ ਸਮਾਜ ਸੇਵੀ ਤੇ ਕਾਲਜਾਂ ਦੇ ਵਿਦਿਆਰਥੀ ਹਾਜ਼ਰ ਸਨ।
