ਨਸ਼ੀਲੀਆ ਗੋਲੀਆਂ, ਲਾਹਣ, ਚਾਲੂ ਭੱਠੀ ਅਤੇ ਸ਼ਰਾਬ ਸਮੇਤ 11 ਕਾਬੂ

0
92

ਮਾਨਸਾ, 30—05—2020 (ਸਾਰਾ ਯਹਾ/ ਬਲਜੀਤ ਸ਼ਰਮਾ )  : ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 11
ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 11 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿ਼ਫਤਾਰ ਕੀਤੇ ਦੋਸ਼ੀਆਂ ਪਾਸੋਂ 140 ਨਸ਼ੀਲੀਆ
ਗੋਲੀਆ, 200 ਲੀਟਰ ਲਾਹਣ, 1 ਚਾਲੂ ਭੱਠੀ ਅਤੇ 115 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ
ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਰਾਜੂ ਸਿੰਘ ਪੁੱਤਰ ਜੰਗੀਰ ਸਿੰਘ
ਵਾਸੀ ਰਿਊਦ ਕਲਾਂ ਨੂੰ ਕਾਬੂ ਕਰਕੇ 140 ਨਸ਼ੀਲੀਆ ਗੋਲੀਆਂ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ.ਡੀ.ਪੀ.ਐਸ.
ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।

ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕੁਲਵੰਤ ਸਿੰਘ ਉਰਫ ਕਾਲਾ ਪੁੱਤਰ ਜੱਗਾ ਸਿੰਘ ਅਤੇ
ਦਲਵੀਰ ਸਿੰਘ ਪੁੱਤਰ ਗਮਦੂਰ ਸਿੰਘ ਵਾਸੀਆਨ ਅਕਲੀਆਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ
ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆ ਮੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 50 ਲੀਟਰ ਲਾਹਣ ਅਤੇ 1
ਬੋਤਲ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਰਣਜੀਤ ਸਿੰਘ ਲਾਡੀ ਪੁੱਤਰ ਪਿੱਪਲ ਸਿੰਘ ਵਾਸੀ
ਸੈਦੇਵਾਲਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ।ਥਾਣਾ ਜੋਗਾ ਦੀ
ਪੁਲਿਸ ਪਾਰਟੀ ਨੇ ਗੁਰਜੰਟ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਅਕਲੀਆਂ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ
ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਨਿਰਮਲ ਸਿੰਘ ਨਿੰਮਾ ਪੁੱਤਰ ਮਿੱਠੂ ਸਿੰਘ
ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ।ਥਾਣਾ
ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕਾਕਾ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਟਿੱਬੀ ਹਰੀ ਸਿੰਘ ਵਿਰੁੱਧ
ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਛਾਪੇਮਾਰੀ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਪਰ ਦੋਸ਼ੀ ਦੀ ਗ੍ਰਿਫਤਾਰੀ
ਬਾਕੀ ਹੈ।

ਇਸੇ ਤਰਾ ਥਾਣਾ ਸਿਟੀ—2 ਮਾਨਸਾ ਦੀ ਪੁਲਿਸ ਪਾਰਟੀ ਨੇ ਅਜੇ ਪੁੱਤਰ ਬਾਰੂ ਵਾਸੀ ਨਥਾਣਾ (ਬਠਿੰਡਾ) ਨੂੰ ਕਾਬੂ
ਕਰਕੇ 30 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਖਾਸਾ (ਪੰਜਾਬ) ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ
ਦਰਜ਼ ਕੀਤਾ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਭੁਪਿੰਦਰ ਸਿੰਘ ਪੁੱਤਰ ਨਰਾਇਣ ਸਿੰਘ ਵਾਸੀ ਖਿੱਲਣ ਨੂੰ ਕਾਬੂ
ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਹੀ ਜਗਤਾਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਰਮਦਿੱਤੇਵਾਲਾ ਨੂੰ ਕਾਬੂ ਕਰਕੇ 9 ਬੋਤਲਾਂ
ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਭੀਖੀ ਦੀ
ਪੁਲਿਸ ਪਾਰਟੀ ਨੇ ਮਨਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਮੱਤੀ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ
ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਅਜੈਬ ਸਿੰਘ ਪੁੱਤਰ
ਪ੍ਰੀਤਮ ਸਿੰਘ ਵਾਸੀ ਬੀਰ ਖੁਰਦ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ
ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ
ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


NO COMMENTS