ਫਗਵਾੜਾ 30 ਜਨਵਰੀ (ਸਾਰਾ ਯਹਾਂ/ਸ਼ਿਵ ਕੌੜਾ) ਜੀ.ਆਰ.ਡੀ. ਕੋਐਜੁਕੇਸ਼ਨਲ ਕਾਲਜ ਫਗਵਾੜਾ ਵਿਖੇ ‘ਡਰੱਗ ਐਬਯੂਸ’ ਵਿਸ਼ੇ ਤੇ ਇਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਰਿਸੋਰਸ ਪਰਸਨ ਵਜੋਂ ਕਾਲਜ ਦੇ ਡਾਇਰੈਕਟਰ ਐਜੂਕੇਸ਼ਨ ਅਤੇ ਇੰਟਰਨੈਸ਼ਨਲ ਮੋਟੀਵੇਸ਼ਨਲ ਸਪੀਕਰ ਡਾ. ਨੀਲਮ ਸੇਠੀ ਨੇ ਸ਼ਿਰਕਤ ਕੀਤੀ। ਉਹਨਾਂ ਨੇ ਨਸ਼ੇ ਦੀ ਬੁਰਾਈ ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਡਰੱਗਜ ਦਾ ਨਸ਼ਾ ਪੰਜਾਬ ਦੀ ਜਵਾਨੀ ਨੂੰ ਕੋਹੜ ਤੇ ਕੈਂਸਰ ਦੀ ਤਰ੍ਹਾਂ ਖਾ ਰਿਹਾ ਹੈ। ਜਿਸਦੇ ਕਈ ਕਾਰਨ ਹੋ ਸਕਦੇ ਹਨ। ਉਹਨਾਂ ਨੇ ਸੈਵਨ ਐਫ ਦਾ ਖਾਸ ਤੌਰ ਤੇ ਜਿਕਰ ਕੀਤਾ ਅਤੇ ਕਿਹਾ ਕਿ ਫ੍ਰਸਟਰੇਸ਼ਨਨ, ਫੈਸ਼ਨ, ਫਰੈਂਡ ਸਰਕਲ, ਫੇਲੀਅਰ, ਫੈਮਲੀ, ਫਰੀ ਐਟਮੋਸਫੇਅਰ ਆਮਤੌਰ ਤੇ ਨਸ਼ੇ ਦੀ ਲਤ ਦਾ ਕਾਰਨ ਹੋ ਸਕਦੇ ਹਨ। ਉਹਨਾਂ ਕਿਹਾ ਕਿ ਇਕ ਨਸ਼ੇ ਦਾ ਆਦੀ ਵਿਅਕਤੀ ਨਾ ਸਿਰਫ ਖੁਦ ਆਪਣੇ ਲਈ ਬਲਕਿ ਘਰ, ਪਰਿਵਾਰ, ਸਮਾਜ ਅਤੇ ਦੇਸ਼ ਲਈ ਵੀ ਖਤਰਨਾਕ ਹੋ ਸਕਦਾ ਹੈ। ਕਿਉਂਕਿ ਉਹ ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਕੁੱਝ ਵੀ ਕਰ ਸਕਦਾ ਹੈ। ਉਹਨਾਂ ਕਿਹਾ ਕਿ ਇਹ ਇਕ ਗੰਭੀਰ ਸਮੱਸਿਆ ਹੈ ਜੋ ਹਲ ਮੰਗਦੀ ਹੈ। ਜੇਕਰ ਸਮਾਜ ਵਿਚੋਂ ਨਸ਼ੇ ਦੇ ਇਸ ਕੋਹੜ ਨੂੰ ਦੂਰ ਕਰਨਾ ਹੈ ਤਾਂ ਸਬੰਧਤ ਵਿਅਕਤੀ ਦੇ ਪਰਿਵਾਰ, ਸਿੱਖਿਅਕ ਅਦਾਰਿਆਂ, ਸਰਕਾਰੀ ਅਤੇ ਗੈਰ ਸਰਕਾਰੀ ਸਮਾਜਿਕ ਸੰਸਥਾਵਾਂ ਦੇ ਨਾਲ ਹੀ ਕਾਨੂੰਨ ਨੂੰ ਵੀ ਗੰਭੀਰਤਾ ਨਾਲ ਯਤਨ ਕਰਨੇ ਹੋਣਗੇ। ਉਹਨਾਂ ਤੋਂ ਇਲਾਵਾ ਹੋਰ ਬੁਲਾਰਿਆਂ ਨੇ ਵੀ ਆਪਣੇ ਵਢਮੁੱਲੇ ਵਿਚਾਰ ਪੇਸ਼ ਕੀਤੇ। ਅਖੀਰ ਵਿਚ ਪਿ੍ਰੰਸੀਪਲ ਗੁਰਜੀਤ ਕੌਰ ਨੇ ਸਮੂਹ ਪਤਵੰਤਿਆਂ ਦਾ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।