*ਨਸ਼ੇ ਦੇ ਸੰਬੰਧ ਵਿੱਚ ਭਾਕਿਯੂ (ਏਕਤਾ) ਡਕੌਂਦਾ ਵੱਲੋਂ ਪਿੰਡ ਗੜੱਦੀ ਵਿੱਚ ਰੈਲੀ ਕੀਤੀ*

0
17

ਬੁਢਲਾਡਾ 7 ਅਗਸਤ(ਸਾਰਾ ਯਹਾਂ/ਬੀਰਬਲ ਧਾਲੀਵਾਲ):

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ “ ਕਿਸਾਨੀ ਬਚਾਓ, ਜਵਾਨੀ ਬਚਾਓ” ਮੁਹਿੰਮ ਤਹਿਤ ਬੁਢਲਾਡਾ ਬਲਾਕ ਦੇ ਪਿੰਡ ਗੜੱਦੀ ਵਿੱਚ ਮੀਟਿੰਗ ਕਰਵਾਈ ਗਈ । ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ-ਮਜ਼ਦੂਰਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ । ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸੱਤਪਾਲ ਸਿੰਘ ਵਰ੍ਹੇ ਨੇ ਕਿਹਾ ਕਿ ਆਜ਼ਾਦੀ ਤੋਂ ਲੈ ਕੇ ਸੱਤਾਧਾਰੀ ਸਰਕਾਰਾਂ ਵੱਲੋਂ ਲੋਕਾਂ ਨੂੰ ਗੁਲਾਮ ਬਣਾਉਣ ਦੀ ਪ੍ਰਥਾ ਚੱਲ ਰਹੀ ਹੈ । ਲੋਕਾਂ ਨੂੰ ਬਦਲਾਓ ਦੇ ਵਾਅਦੇ ਕਰਕੇ ਲੁਭਾਇਆ ਜਾਂਦਾ ਰਿਹਾ ਹੈ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਹੋਣੀ ‘ਤੇ ਛੱਡਿਆ ਜਾਂਦਾ ਰਿਹਾ ਹੈ । ਭਗਵੰਤ ਮਾਨ ਸਰਕਾਰ ਵੱਲੋਂ ਵੀ ਨਸ਼ੇ ਨੂੰ ਠੱਲ੍ਹ ਪਾਉਣ ਅਤੇ ਰੋਜ਼ਗਾਰ ਦੇਣ ਦਾ ਵਾਅਦਾ ਕਰਕੇ ਲੋਕਾਂ ਨਾਲ ਧਿਰਗ ਕਮਾਇਆ ਗਿਆ ਹੈ ਕਿਉਂਕਿ ਇੱਕ ਪਾਛੜ ਲੋਕ ਆਪਣੀਆਂ ਫਸਲਾਂ ਅਤੇ ਨਸਲਾਂ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ ਪਰ ਮਾਨ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕਰਕੇ ਨਸ਼ੇ ਦੇ ਸੌਦਾਗਰਾਂ ਨੂੰ ਸਹਿ ਦਿੱਤੀ ਜਾ ਰਹੀ ਹੈ । ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਹਿਤੈਸ਼ੀ ਸਰਕਾਰ ਵੱਲੋਂ ਅੱਜ ਖੇਤੀਬਾੜੀ, ਸਿੱਖਿਆ, ਸਿਹਤ ਅਤੇ ਰੁਜ਼ਗਾਰ ਨੂੰ ਕਾਰਪੋਰੇਟ ਦੇ ਹਵਾਲੇ ਕਰਕੇ ਸੂਬੇ ਨੂੰ ਖਤਰਨਾਕ ਸਥਿੱਤੀ ਵੱਲ ਧੱਕਿਆ ਜਾ ਰਿਹਾ ਹੈ, ਜਿਸਦੀ ਤਾਜ਼ਾ ਉਦਾਹਰਨ ਖੇਤੀ ਨੀਤੀ ਦੇ ਅਧਿਕਾਰ ਇੱਕ ਸਾਮਰਾਜੀ ਮੁਲਕ ਅਮਰੀਕਾ ਦੀ ਇੱਕ ਕੰਪਨੀ “ਬੋਸਟਨ ਕਨਸੱਲਟੈਂਟ ਕੰਪਨੀ” (ਬੀਸੀਸੀ) ਨੂੰ ਦੇਣ ਤੋਂ ਸਿੱਧ ਹੁੰਦਾ ਹੈ । ਉਨ੍ਹਾਂ ਇਕੱਤਰ ਹੋਏ ਲੋਕਾਂ ਨੂੰ ਧਰਮਾਂ, ਜਾਤਾਂ ਅਤੇ ਰੰਗ-ਰੂਪ ਤੋਂ ਉੱਪਰ ਉੱਠ ਕੇ ਸਮਾਜਿਕ ਮੁੱਦਿਆਂ ਉੱਤੇ ਇਕੱਠੇ ਹੋਣ ਦਾ ਹੋਕਾ ਦਿੱਤਾ । ਇਸ ਮੌਕੇ ਮੱਖਣ ਸਿੰਘ ਭੈਣੀ ਬਾਘਾ, ਲਖਵੀਰ ਸਿੰਘ ਅਕਲੀਆ, ਬਲਵਿੰਦਰ ਸ਼ਰਮਾਂ, ਕੁਲਵਿੰਦਰ ਸਿੰਘ, ਜਗਸੀਰ ਸਿੰਘ, ਦਵਿੰਦਰ ਸਿੰਘ, ਬਰਖਾ ਸਿੰਘ, ਮੇਜਰ ਸਿੰਘ ਆਦਿ ਨੇ ਸੰਬੋਧਨ ਕੀਤਾ ।

NO COMMENTS