ਨਸਿ਼ਆਂ ਦੇ ਮੁਕੱਦਮਿਆਂ ਵਿੱਚ 2 ਮੁਲਜਿਮ ਕਾਬੂ 12 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਅਤੇ 10 ਬੋਤਲਾਂ ਸ਼ਰਾਬ ਕੀਤੀ ਬਰਾਮਦ

0
86

ਮਾਨਸਾ, 31—01—2021 (ਸਾਰਾ ਯਹਾਂ /ਮੁੱਖ ਸੰਪਾਦਕ): ਸ੍ਰੀ ਸੁਰ ੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ
ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ
ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਨਸਿ ਼ਆਂ ਦੇ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ
ਕਰਵਾਈ ਗਈ ਹੈ।
ਐਨ.ਡੀ.ਪੀ.ਐਸ. ਐਕਟ:

ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਮਨਨੀਰ ਕੁਮਾਰ ਉਰਫ ਰਵੀ
ਪੁੱਤਰ ਰਾਮ ਕੁਮਾਰ ਵਾਸੀ ਸਰਦੂਲਗੜ ਨੂ ੰ ਕਾਬੂ ਕਰਕੇ ਉਸ ਪਾਸੋਂ 12 ਕਿਲੋਗ੍ਰਾਮ ਭੁੱਕੀ ਚੂਰਾਪੋਸਤ
ਬਰਾਮਦ ਕੀਤੀ। ਜਿਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਅ ੈਸ. ਐਕਟ ਦਾ ਮੁਕੱਦਮਾ ਦਰਜ਼
ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਇਹ ਮੁਲਜਿਮ ਨਸਿ਼ਆ ਦਾ ਧੰਦਾ
ਕਰਦਾ ਹੈ, ਜਿਸਦੇ ਵਿਰੁੱਧ ਪਹਿਲਾਂ ਵੀ ਭੁੱਕੀ ਚੂਰਾਪੋਸਤ, ਸ਼ਰਾਬ ਅਤੇ ਆਰਮਜ ਐਕਟ ਦਾ ਇੱਕ
ਮੁਕੱਦਮਾ (ਮੁ:ਨੰ:9/2016 ਥਾਣਾ ਸਰਦੂਲਗੜ) ਦਰਜ਼ ਰਜਿਸਟਰ ਹੈ ਜੋ ਹਾਲੇ ਜੇਰ ਸਮਾਇਤ ਅਦਾਲਤ
ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਜਿਸਦੀ ਪੁੱਛਗਿੱਛ ਤੇ ਇਸਦੇ ਅਗਲੇ/ਪਿਛਲੇ ਲਿੰਕਾਂ ਦਾ ਪਤਾ ਲਗਾ ਕੇ ਅ/ਧ 29 ਐਨ.ਡੀ.ਪੀ.ਅ ੈਸ.
ਐਕਟ ਦਾ ਵਾਧਾ ਕਰਕੇ ਹੋਰ ਮੁਲਜਿਮ ਨਾਮਜਦ ਕਰਕੇ ਗਿ ੍ਰਫਤਾਰ ਕੀਤੇ ਜਾਣਗੇ। ਜਿਹਨਾਂ ਦੀ ਪੁੱਛਗਿੱਛ
ਕਰਕੇ ਮੁਕੱਦਮਾ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਆਬਕਾਰੀ ਐਕਟ:

ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ
ਦਲਬੀਰ ਸਿੰਘ ਉਰਫ ਭੱਪਾ ਪੁੱਤਰ ਸ਼ੇਰ ਸਿੰਘ ਵਾਸੀ ਰੋੜੀ (ਹਰਿਆਣਾ) ਨੂੰ ਕਾਬੂ ਕਰਕੇ 10 ਬੋਤਲਾਂ
ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਹੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ
ਜੌੜਕੀਆਂ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿ਼ਆਂ
ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ
ਹੈ।


LEAVE A REPLY

Please enter your comment!
Please enter your name here