
ਮਾਨਸਾ, 06—06—2021 (ਸਾਰਾ ਯਹਾਂ/ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ
ਮੁਲਜਿਮਾਂ ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ.ਡੀ.ਪੀ.ਐਸ. ਐਕਟ:
ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਹੈਪੀ ਸਿੰਘ ਪੁੱਤਰ ਕੇਵਲ ਸਿੰਘ ਵਾਸੀ
ਜਟਾਣਾ ਕਲਾਂ ਨੂੰ ਕਾਬ ੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਕੀਤਾ, ਜਿਸਦੇ ਵਿਰੁੱਧ ਥਾਣਾ
ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ
ਲਿਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਕਰਮਜੀਤ ਕੌਰ ਪਤਨੀ ਭੋਲਾ ਸਿੰਘ ਵਾਸੀ ਜੋਗਾ ਨੂੰ ਕਾਬੂ
ਕਰਕੇ ਉਸ ਪਾਸੋਂ 90 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਜੋਗਾ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ
ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਹਰਬੰਸ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਮਾਨਖੇੜਾ ਨੂੰ ਕਾਬੂ
ਕਰਕੇ ਉਸ ਪਾਸੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ
ਅਕਾਸ਼ਦੀਪ ਗਰਗ ਪੁੱਤਰ ਰਾਕੇਸ਼ ਕੁਮਾਰ ਵਾਸੀ ਭੀਖੀ ਨੂੰ ਕਾਬ ੂ ਕਰਕੇ ਉਸ ਪਾਸੋਂ 7 ਨਸ਼ੀਲੀਆਂ ਗੋਲੀਆਂ ਅਤ ੇ 1
ਨਸ਼ੀਲੀ ਸੀਸ਼ੀ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼

ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ
ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹਨਾਂ ਨੇ ਨਸ਼ਾ
ਕਿੱਥੋ ਲਿਆਂਦਾ ਸੀ ਅਤ ੇ ਅੱਗੇ ਕਿੱਥੇ ਵੇਚਣਾ ਸੀ, ਜਿਹਨਾਂ ਦੀ ਪੁੱਛਗਿੱਛ ਤੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ
ਕੀਤੀ ਜਾਵੇਗੀ।
ਆਬਕਾਰੀ ਐਕਟ:
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸੁਰਿੰਦਰਪਾਲ
ਉਰਫ ਗੁਰਜੰਟ ਸਿੰਘ ਪੁੱਤਰ ਗੁਰਜਾ ਸਿੰਘ ਵਾਸੀ ਚੱਕ ਅਲੀਸ਼ੇਰ ਵਿਰੁੱਧ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ਼
ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 500 ਲੀਟਰ ਲਾਹਣ ਅਤੇ 133 ਬੋਤਲਾਂ ਸ਼ਰਾਬ
ਨਜਾਇਜ ਬਰਾਮਦ ਕੀਤੀਆਂ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹਰਬੰਸ ਸਿੰਘ ਪੁੱਤਰ
ਜੰਗ ਸਿੰਘ ਵਾਸੀ ਝੁਨੀਰ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ
ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ
ਇੰਦਰਜੀਤ ਸਿੰਘ ਪੁੱਤਰ ਬੋਘਾ ਸਿੰਘ ਵਾਸੀ ਉਡਤ ਭਗਤ ਰਾਮ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ
ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਆਬਕਾਰੀ ਸਟਾਫ ਮਾਨਸਾ
ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਅੰਕਿਤ ਮੰਗਲਾਂ ਪੁੱਤਰ ਵਿਨੋਦ ਕੁਮਾਰ ਵਾਸੀ ਵਾਰਡ ਨੰ:6 ਮਾਨਸਾ
ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 32 ਬੋਤਲਾਂ
ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ
ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਤ ੇਜ ਸਿੰਘ ਉਰਫ ਕਾਲਾ ਪੁੱਤਰ ਸੁਖਦੇਵ ਸਿੰਘ ਵਾਸੀ
ਸਮਾਓ ਵਿਰੁੱਧ ਥਾਣਾ ਭੀਖੀ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਮੁਲਜਿਮ ਨੂੰ ਕਾਬ ੂ ਕਰਕੇ 40 ਲੀਟਰ ਲਾਹਣ ਬਰਾਮਦ
ਕੀਤੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬੁੱਧ ਰਾਮ ਸਿੰਘ ਪੁੱਤਰ ਸਾਧੂ ਸਿੰਘ
ਵਾਸੀ ਬੀਰੋਕੇ ਕਲਾਂ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 30 ਲੀਟਰ ਲਾਹਣ
ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਭੀਖੀ ਦੀ ਹੀ ਪੁਲਿਸ ਪਾਰਟੀ ਨੇ ਅਮਰੀਕ ਸਿੰਘ ਪੁੱਤਰ
ਜੁਗਰਾਜ ਸਿੰਘ ਵਾਸੀ ਖੀਵਾ ਕਲਾਂ ਨੂੰ ਕਾਬ ੂ ਕਰਕੇ 30 ਲੀਟਰ ਲਾਹਣ ਬਰਾਮਦ ਕੀਤੀ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।
