ਨਸਿ਼ਆਂ ਦੇ 8 ਮੁਕੱਦਮੇ ਦਰਜ਼ ਕਰਕੇ 8 ਮੁਲਜਿਮ ਕੀਤੇ ਕਾਬੂ

0
30

ਮਾਨਸਾ, 06—02—2021  (ਸਾਰਾ ਯਹਾਂ /ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੁਲਜਿਮਾਂ ਨੂੰ ਕਾਬੂ
ਕਰਕੇ ਉਹਨਾਂ ਵਿਰੁੱਧ ਨਸਿ਼ਆਂ ਦੇ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ.ਡੀ.ਪੀ.ਐਸ. ਐਕਟ:

ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਈਸਰੋ ਕੌਰ ਪਤਨੀ ਅਮਰ ਸਿੰਘ ਵਾਸੀ ਜੋਗਾ ਨੂੰ ਕਾਬ ੂ ਕਰਕੇ
ਉਸ ਪਾਸੋਂ 500 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਹੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਜੋਗਾ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ
ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਵਾ ਨਾਕਾਬ ੰਦੀ ਬਾਹੱਦ ਪੁਲ ਸੂਆ ਪਿੰਡ
ਨਰਿੰਦਰਪੁਰਾ ਪਾਸ ਕਰਮਜੀਤ ਸਿੰਘ ਉਰਫ ਬਬਲੀ ਪੁੱਤਰ ਭੋਲਾ ਸਿੰਘ ਵਾਸੀ ਨਰਿੰਦਰਪੁਰਾ ਨੂੰ ਮੋਟਰਸਾਈਕਲ ਹੀਰੋ
ਐਚ.ਐਫ.ਡੀਲਕਸ ਨੰ:ਪੀਬੀ.31ਯੂ—1531 ਸਮੇਤ ਕਾਬੂ ਕਰਕੇ ਉਸ ਪਾਸੋਂ 2 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ
ਹੋਣ ਤੇ ਉਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ
ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਇਹ ਮੁਲਜਿਮ ਨਸਿ਼ਆ ਦਾ ਧੰਦਾ ਕਰਦਾ ਹੈ, ਜਿਸਦੇ
ਵਿਰੁੱਧ 7 ਮੁਕੱਦਮੇ ਜਿਲਾ ਮਾਨਸਾ ਦੇ ਵੱਖ ਵੱਖ ਥਾਣਿਆਂ ਅਤ ੇ 1 ਮੁਕੱਦਮਾ ਜਿਲਾ ਭਵਾਨੀਗੜ (ਪਟਿਆਲਾ) ਵਿਖੇ
ਦਰਜ਼ ਰਜਿਸਟਰ ਹੈ। ਮੁਲਜਿਮ ਵਿਰੁੱਧ ਦਰਜ਼ ਮੁਕੱਦਮਿਆਂ ਵਿੱਚੋ 6 ਮੁਕੱਦਮੇ ਐਨ.ਡੀ.ਪੀ.ਐਸ. ਐਕਟ, 1
ਮੁਕੱਦਮਾ ਆਬਕਾਰੀ ਐਕਟ ਅਤ ੇ 1 ਮੁਕੱਦਮਾ ਚੋਰੀ ਦਾ ਦਰਜ਼ ਰਜਿਸਟਰ ਹੋੲ ੇ ਹਨ, ਜਿਹਨਾਂ ਵਿੱਚੋ 3 ਮੁਕੱਦਮੇ
ਸਜਾ ਹਨ ਅਤ ੇ ਬਾਕੀ ਜੇਰ ਸਮਾਇਤ ਅਦਾਲਤ ਹਨ। ਇਹ ਮੁਲਜਿਮ ਹੁਣ ਜਮਾਨਤ ਤੇ ਬਾਹਰ ਆਇਆ ਹੋਇਆ
ਸੀ। ਜਿਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ
ਕੀਤੀ ਜਾਵੇਗੀ।
ਆਬਕਾਰੀ ਐਕਟ:

ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ—2 ਮਾਨਸਾ ਦੀ ਪੁਲਿਸ ਪਾਰਟੀ ਨੇ
ਅੰਕਿਤ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਮਾਨਸਾ ਨੂੰ ਕਾਬ ੂ ਕਰਕੇ ਉਸ ਪਾਸੋਂ 15 ਬੋਤਲਾਂ ਸਰਾਬ ਠੇਕਾ ਦੇਸੀ
ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਸਿਟੀ—2 ਮਾਨਸਾ ਦੀ ਹੀ ਪੁਲਿਸ ਪਾਰਟੀ ਨੇ
ਜਸਵਿੰਦਰਪਾਲ ਪੁੱਤਰ ਓਮ ਪ੍ਰਕਾਸ਼ ਵਾਸੀ ਮਾਨਸਾ ਨੂੰ ਕਾਬ ੂ ਕਰਕੇ ਉਸ ਪਾਸੋਂ 15 ਬੋਤਲਾਂ ਸਰਾਬ ਠੇਕਾ ਦੇਸੀ
ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਰਾਵਿੰਦਰ ਸਿੰਘ
ਪੁੱਤਰ ਸੁਖਦੇਵ ਸਿੰਘ ਵਾਸੀ ਸਰਦੂਲਗੜ ਨੂੰ ਕਾਬ ੂ ਕਰਕੇ ਉਸ ਪਾਸੋਂ 10 ਬੋਤਲਾਂ ਸਰਾਬ ਨਜਾਇਜ ਬਰਾਮਦ ਕੀਤੀ
ਗਈ। ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਸੀਰਾ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਰਾਮਾਨੰਦੀ ਨੂੰ ਕਾਬ ੂ ਕਰਕੇ
ਉਸ ਪਾਸੋਂ 9 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ।

ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੁਰਜੀਤ ਸਿੰਘ ਪੁੱਤਰ ਬਚਨ
ਸਿੰਘ ਵਾਸੀ ਨੰਗਲ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ
ਕਰਕੇ ਮੁਲਜਿਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਮੁਖਬਰੀ
ਦੇ ਆਧਾਰ ਤੇ ਲਾਭ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਰੜ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ
ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 30 ਲੀਟਰ ਲਾਹਣ ਬਰਾਮਦ ਕੀਤੀ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


LEAVE A REPLY

Please enter your comment!
Please enter your name here