ਮਾਨਸਾ, 02—08—2021 (ਸਾਰਾ ਯਹਾਂ/ਮੁੱਖ ਸੰਪਾਦਕ): ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 19
ਮੁਲਜਿਮਾਂ ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ 17 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਵੱਡੀ ਬਰਾਮਦਗੀ ਕੀਤੀ ਗਈ ਹੈ।
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਰੇਸ਼ਮ ਸਿੰਘ ਉਰਫ ਸੱਪ ਪੁੱਤਰ ਲੀਲਾ ਸਿੰਘ ਵਾਸੀ ਘੁੰਮਣ ਕਲਾਂ ਨੂੰ
ਕਾਬ ੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ
ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਕੁਲਵੀਰ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਅਹਿਮਦਪੁਰ ਨੂੰ ਕਾਬ ੂ ਕਰਕੇ ਉਸ ਪਾਸੋਂ
50 ਮਿਲੀਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਕੀਤਾ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਸੁਨੀਲ ਕੁਮਾਰ ਪੁੱਤਰ
ਧਰਮਪਾਲ, ਈਸ਼ਵਰ ਚੰਦ ਪੁੱਤਰ ਬਾਹਲਾ ਰਾਮ ਅਤੇ ਸੀਸ਼ਪਾਲ ਪੁੱਤਰ ਧੰਨਾ ਰਾਮ ਵਾਸੀਅਨ ਖੈਰਾ ਖੁਰਦ ਨੂੰ ਕਾਬੂ ਕਰਕੇ
ਉਹਨਾਂ ਪਾਸੋਂ 700 ਨਸ਼ੀਲੀਆਂ ਗੋਲੀਆਂ ਮਾਰਕਾ ਐਲਪ੍ਰਾਜੋਲਮ ਬਰਾਮਦ ਕੀਤੀਆ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ
ਸੁਖਵਿੰਦਰ ਸਿੰਘ ਉਰਫ ਕਾਲਾ ਪੁੱਤਰ ਮਹਾ ਸਿੰਘ ਵਾਸੀ ਘੁੰਮਣ ਕਲਾਂ (ਬਠਿੰਡਾ) ਨੂੰ ਕਾਬ ੂ ਕਰਕੇ ਉਸ ਪਾਸੋਂ 300
ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੱਖਣ ਸਿੰਘ
ਪੁੱਤਰ ਬਖਸ਼ੀ ਸਿੰਘ ਵਾਸੀ
ਭੀਖੀ ਨੂੰ ਕਾਬੂ ਕਰਕੇ ਉਸ ਪਾਸੋਂ 140 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ
ਪਾਰਟੀ ਨੇ ਹੁਕਮਾ ਦੇਵੀ ਪਤਨੀ ਕਾਕਾ ਸਿੰਘ ਵਾਸੀ ਬੱਪੀਆਣਾ ਨੂੰ ਕਾਬੂ ਕਰਕੇ ਉਸ ਪਾਸੋਂ 150 ਨਸ਼ੀਲੇ ਕੈਪਸੂਲ ਅਤ ੇ 40
ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ
ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਸੋਨੀ ਕੌਰ ਪਤਨੀ ਬੂਟਾ ਸਿੰਘ ਵਾਸੀ
ਭੈਣੀਬਾਘਾ ਨੂੰ ਕਾਬ ੂ ਕਰਕੇ ਉਸ ਪਾਸੋਂ 2 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ ਗਈ। ਉਕਤ ਮੁਕੱਦਮਿਆਂ ਵਿੱਚ
ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ, ਜਿਹਨਾਂ ਪਾਸੋਂ
ਡੂੰਘਾਈ ਨਾਲ ਪੁੱਛਗਿੱਛ ਕਰਕੇ ਅ/ਧ 29 ਐਨ.ਡੀ.ਪੀ.ਐਸ. ਐਕਟ ਤਹਿਤ ਹੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ
ਕਰਕੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ
ਮੁਖਬਰੀ ਦੇ ਆਧਾਰ ਤੇ ਅਜੈਬ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਵਾਸੀ ਦਾਨ ੇਵਾਲਾ ਵਿਰੁੱਧ ਮੁਕੱਦਮਾ ਦਰਜ਼ ਕਰਾਇਆ,
ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੌੜਕੀਆਂ ਦੀ ਪੁਲਿਸ
ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੁਖਵਿੰਦਰ ਸਿੰਘ ਉਰਫ ਬੋਘੜ ਪੁੱਤਰ ਲੀਲਾ ਸਿੰਘ ਵਾਸੀ ਭੰਮੇ ਕਲਾਂ ਵਿਰੁੱਧ ਮੁਕੱਦਮਾ
ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ
ਜੌੜਕੀਆਂ ਦੀ ਪੁਲਿਸ ਪਾਰਟੀ ਨੇ ਕੁਲਵੀਰ ਸਿੰਘ ਉਰਫ ਪੱਪੀ ਪੁੱਤਰ ਗੁਰਤ ੇਜ ਸਿੰਘ ਵਾਸੀ ਭੰਮੇ ਕਲਾਂ ਵਿਰੁੱਧ ਆਬਕਾਰੀ
ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 60 ਲੀਟਰ ਲਾਹਣ
ਬਰਾਮਦ ਕੀਤੀ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਰਾਜੇਸ਼ ਕੁਮਾਰ ਉਰਫ ਗੌਤਮ ਪੁੱਤਰ ਜਗਦੇਵ ਸਿੰਘ ਵਾਸੀ ਭੀਖੀ ਨੂੰ
ਮੋਟਰਸਾਈਕਲ ਹੀਰੋਹਾਂਡਾ ਸਪਲੈਂਡਰ ਬਿਨਾ ਨੰਬਰੀ ਸਮੇਤ ਕਾਬ ੂ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ
ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਹੀ ਰਿੰਕੂ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਾਸੀ
ਭੀਖੀ ਨੂੰ ਕਾਬੂ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਬੋਹਾ
ਦੀ ਪੁਲਿਸ ਪਾਰਟੀ ਨੇ ਗੁਰਨੂਰ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ
ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਵਿਜੇ ਕੁਮਾਰ
ਪੁੱਤਰ ਰੌਸ਼ਨ ਲਾਲ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ
(ਹਰਿਆਣਾ) ਬਰਾਮਦ ਕੀਤੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਬਾਲ ਕ੍ਰਿਸ਼ਨ ਪੁੱਤਰ ਪ੍ਰੀਤਮ ਸਿੰਘ ਵਾਸੀ
ਬੁਢਲਾਡਾ ਨੂੰ ਕਾਬ ੂ ਕਰਕੇ ਉਸ ਪਾਸੋਂ 18 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ (ਹਰਿਆਣਾ) ਬਰਾਮਦ ਕੀਤੀ। ਥਾਣਾ
ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਬੂਟਾ ਸਿੰਘ ਪੁੱਤਰ ਫੂਲਾ ਸਿੰਘ ਵਾਸੀ ਭੈਣੀਬਾਘਾ ਨੂੰ ਕਾਬ ੂ ਕਰਕੇ ਉਸ ਪਾਸੋਂ 18
ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ (ਹਰਿਆਣਾ) ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮਲਕੀਤ
ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਰਿਊਦ ਕਲਾਂ ਨੂੰ ਕਾਬ ੂ ਕਰਕੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।
ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ, ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ ਅਨਸਰਾ
ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।