ਨਸਿ਼ਆਂ ਵਿਰੁੱਧ 3 ਮੁਕੱਦਮੇ ਦਰਜ਼ ਕਰਕੇ ਮੁਲਜਿਮ ਕੀਤੇ ਕਾਬੂ

0
56

ਮਾਨਸਾ, 15—02—2021 (ਸਾਰਾ ਯਹਾ /ਮੁੱਖ ਸੰਪਾਦਕ) : ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੁਲਜਿਮਾਂ ਨੂੰ ਕਾਬੂ
ਕਰਕੇ ਉਹਨਾਂ ਵਿਰੁੱਧ ਨਸਿ਼ਆਂ ਦੇ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ.ਡੀ.ਪੀ.ਅ ੈਸ. ਐਕਟ

ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮਿੱਠੂ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭੀਖੀ ਨੂੰ ਕਾਬੂ
ਕਰਕੇ ਉਸ ਪਾਸੋਂ 170 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਹੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਭੀਖੀ
ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ
ਗਿਆ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ,
ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮੇ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਆਬਕਾਰੀ ਐਕਟ:

ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਦਾਰਾ ਸਿੰਘ ਪੁੱਤਰ ਲਾਲ ਸਿੰਘ ਵਾਸੀ
ਭੀਖੀ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 50 ਲੀਟਰ
ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਥਾਣਾ
ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਨੇ ਹੰਸਾ ਸਿੰਘ ਪੁੱਤਰ ਚੂਹੜ ਸਿੰਘ ਵਾਸੀ ਜਟਾਣਾ ਖੁਰਦ ਅਤ ੇ ਅਵਤਾਰ ਸਿੰਘ
ਪੁੱਤਰ ਜਰਨੈਲ ਸਿੰਘ ਵਾਸੀ ਜਟਾਣਾ ਕੋਠੇ ਨੂੰ ਅਲਟੋ ਕਾਰ ਨੰ:ਪੀਬੀ.51ਬੀ—4802 ਸਮੇਤ ਕਾਬ ੂ ਕਰਕੇ 10 ਬੋਤਲਾਂ
ਸ਼ਰਾਬ ਨਜਾਇਜ ਬਰਾਮਦ ਹੋਣ ਤੇ ਦੋਨਾਂ ਮੁਲਜਿਮਾਂ ਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਆਬਕਾਰੀ ਐਕਟ ਦਾ
ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤ ੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS