ਮਾਨਸਾ, 19 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਮਾਨਸਾ ਪੁਲਿਸ ਨੇ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ—ਵੱਖ ਥਾਵਾਂ *ਤੋੋਂ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 3 ਮੁਕੱਦਮੇ ਦਰਜ਼ ਕੀਤੇ ਹਨ।ਗ੍ਰਿ਼ਫਤਾਰ ਕੀਤੇ ਵਿਅਕਤੀਆਂ ਪਾਸੋੋਂ 550 ਨਸ਼ੀਲੀਆਂ ਗੋਲੀਆਂ, 5 ਨਸ਼ੀਲੀਆਂ ਸ਼ੀਸ਼ੀਆਂ ਸਮੇਤ ਮੋਟਰਸਾਈਕਲ ਅਤੇ 68 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਇਸ ਸਬੰਧੀ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਸੱਤਪਾਲ ਸਿੰਘ ਪੁੱਤਰ ਮੁਖਤਿਆਰ ਸਿੰਘ ਅਤੇ ਨਿੱਕਾ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਚਾਂਦਪੁਰਾ (ਹਰਿਆਣਾ) ਨੂੰ ਮੋੋਟਰਸਾਈਕਲ ਮਾਰਕਾ ਹੀਰੋ ਡੀਲਕਸ ਨੰਬਰ ਐਚ.ਆਰ. 23 ਐਚ—1918 ਸਮੇਤ ਕਾਬੂ ਕਰਕੇ 550 ਨਸ਼ੀਲੀਆਂ ਗੋੋਲੀਆਂ ਅਤੇ 5 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਹੋਣ *ਤੇ ਦੋੋਨਾਂ ਵਿਅਕਤੀਆਂ ਵਿਰੁੱਧ ਥਾਣਾ ਬਰੇਟਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਮੋਟਰਸਾਈਕਲ ਨੂੰ ਪੁਲਿਸ ਨੇ ਕਬਜੇ ਵਿੱਚ ਲੈ ਲਿਆ ਹੈ।ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਵੇਚਣੀਆਂ ਸੀ। ਡਾ. ਭਾਰਗਵ ਨੇ ਦੱਸਿਆ ਕਿ ਇਸੇ ਤਰ੍ਹਾਂ ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ *ਤੇ ਜੱਸਾ ਸਿੰਘ ਉਰਫ ਜੱਸੂ ਪੁੱਤਰ ਗੁਰਜੰਟ ਸਿੰਘ ਵਾਸੀ ਮਾਨਸਾ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਰੇਡ ਕਰਕੇ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ, ਪਰ ਉਕਤ ਵਿਅਕਤੀ ਦੀ ਗ੍ਰਿਫਤਾਰੀ ਬਾਕੀ ਹੈ।ਉਨ੍ਹਾਂ ਦੱਸਿਆ ਕਿ ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਨੇ ਰਾਜਵਿੰਦਰ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 20 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ (ਹਰਿਆਣਾ) ਬਰਾਮਦ ਹੋਣ *ਤੇ ਉਸ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।