*ਨਸਿ਼ਆਂ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 5 ਮੁਲਾਜ਼ਿਮ ਕੀਤੇ ਕਾਬੂ*

0
49

ਮਾਨਸਾ, 01—09—2022 (ਸਾਰਾ ਯਹਾਂ/ ਮੁੱਖ ਸੰਪਾਦਕ ): ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪ ੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲ ੋਂ ਨਸਿ਼ਆ ਦੀ ਰੋਕਥਾਮ ਸਬੰਧੀ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਤਹਿਤ
ਕਾਰਵਾਈ ਕਰਦੇ ਹੋਏ ਸੀ.ਆਈ.ਏ. ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗੁਰਸੇਵਕ ਸਿੰਘ
ਉਰਫ ਕਾਕਾ ਪੁੱਤਰ ਅਮਰਜੀਤ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ 760 ਨਸ਼ੀਲੀਆਂ ਗੋਲੀਆਂ ਮਾਰਕਾ ਲੋਮੋਟਿਲ ਦੀ ਬਰਾਮਦਗੀ
ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਥਾਣਾ ਝੁਨੀਰ ਦੇ ਸ:ਥ: ਅਮਰੀਕ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਪ੍ਰਦੀਪ ਸਿੰਘ ਉਰਫ ਸੇਵਕ ਪੁੱਤਰ ਦਰਸ਼ਨ ਸਿੰਘ ਅਤ ੇ
ਚਮਕੌਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀਅਨ ਝੰਡੂਕੇ ਨੂ ੰ ਮੋਟਰਸਾਈਕਲ ਬਜਾਜ ਸੀਟੀ.100 ਨੰਬਰੀ ਪੀਬੀ.51ਬੀ—2931 ਸਮੇਤ
ਕਾਬੂ ਕਰਕੇ 5 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨ.ਡੀ.ਪੀ.ਐਸ. ਐਕਟ
ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਰਦੂਲਗੜ ਦੇ ਸ:ਥ: ਹਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਲਵੰਤ
ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਖੈਰਾ ਕਲਾਂ ਨੂੰ ਮੋਟਰਸਾਈਕਲ ਹੀਰੋ ਸਪਲੈਂਡਰ ਨੰਬਰੀ ਪੀਬੀ.51ਸੀ—0188 ਸਮੇਤ ਕਾਬੂ
ਕਰਕੇ 5 ਗ ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਅ ੈਨ.ਡੀ.ਪੀ.ਐਸ. ਐਕਟ ਦਾ
ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਬੋਹਾ ਦੇ ਹੌਲਦਾਰ
ਮੁਖਤਿਆਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਨਾਇਬ ਸਿੰਘ ਪੁੱਤਰ ਨੇਕ ਸਿੰਘ ਵਾਸੀ ਸਤੀਕੇ ਨੂੰ ਕਾਬੂ ਕਰਕੇ 200 ਲੀਟਰ
ਲਾਹਣ ਬਰਾਮਦ ਕੀਤੀ ਗਈ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂ ਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਐਨ.ਡੀ.ਪੀ.ਐਸ.
ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ
ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋ ਂ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ
ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


NO COMMENTS