*ਮਾਨਸਾ ਪੁਲਿਸ ਨੇ ਨਸਿ਼ਆਂ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 4 ਮੁਲਜਿਮ ਕੀਤੇ ਕਾਬੂ*

0
38

ਮਾਨਸਾ,26—04—2021 (ਸਾਰਾ ਯਹਾਂ/ਜੋਨੀ ਜਿੰਦਲ)  : ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ
ਮੁਲਜਿਮਾਂ ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੁਰਚਰਨ ਸਿੰਘ ਉਰਫ ਚਰਨਾ ਪੁੱਤਰ
ਦਾਰਾ ਸਿੰਘ ਅਤ ੇ ਫੌਜੀ ਸਿੰਘ ਪੁੱਤਰ ਦਾਰਾ ਸਿੰਘ ਵਾਸੀਅਨ ਬੋਹਾ ਨੂੰ ਕਾਬ ੂ ਕਰਕੇ ਉਹਨਾਂ ਪਾਸੋਂ 140 ਨਸ਼ੀਲੀਆਂ
ਗੋਲੀਆਂ ਅਤੇ 600 ਗ੍ਰਾਮ ਗਾਂਜਾ ਬਰਾਮਦ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ.ਡੀ.ਪੀ.ਐਸ. ਐਕਟ
ਦਾ ਮੁਕੱਦਮਾ ਦਰਜ਼ ਕਰਾਇਆ ਗਿਆ। ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ
ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਕੁਲਵੰਤ ਸਿੰਘ ਉਰਫ ਕਾਂਤਾ
ਪੁੱਤਰ ਜੈਲ ਸਿੰਘ ਵਾਸੀ ਝੰਡੂਕ ੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ, ਪੁਲਿਸ ਪਾਰਟੀ ਨੇ
ਰੇਡ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਜੌੜਕੀਆਂ ਦੀ ਪੁਲਿਸ
ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਜਗਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਭੰਮੇ ਕਲਾਂ ਵਿਰੁੱਧ ਆਬਕਾਰੀ
ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 15 ਲੀਟਰ
ਲਾਹਣ ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਮਲੂਕ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਚੰਦੋ
ਕਲਾਂ (ਹਰਿਆਣਾ) ਨੂੰ ਮੋਟਰਸਾਈਕਲ ਹੀਰੋ ਸਪਲੈਂਡਰ ਬਿਨਾ ਨੰਬਰੀ ਸਮੇਤ ਕਾਬ ੂ ਕਰਕੇ ਉਸ ਪਾਸੋਂ 26 ਬੋਤਲਾਂ
ਸ਼ਰਾਬ ਨਜਾਇਜ ਬਰਾਮਦ ਕਰਕੇ ਉਸਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS