ਮਾਨਸਾ, 28—01—2021 (ਸਾਰਾ ਯਹਾਂ /ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ
ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ
ਤਹਿਤ ਵੱਖ ਵੱਖ ਥਾਵਾਂ ਤੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਨਸਿ਼ਆਂ ਦੇ ਮੁਕੱਦਮੇ ਦਰਜ਼
ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਜੰਟ ਸਿੰਘ ਪੁੱਤਰ
ਕਾਕਾ ਸਿੰਘ ਵਾਸੀ ਖੀਵਾ ਕਲਾਂ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼
ਰਜਿਸਟਰ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ
ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਚਮਕੌਰ ਸਿੰਘ ਪੁੱਤਰ
ਅੰਗਰੇਜ ਸਿੰਘ ਵਾਸੀ ਕਾਸਮਪੁਰ ਛੀਨਾ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ
ਦਰਜ਼ ਰਜਿਸਟਰ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ 40 ਲੀਟਰ ਲਾਹਣ ਬਰਾਮਦ ਕੀਤੀ,
ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ
ਸੁਖਪਾਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਧਲੇਵਾ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ
ਮੁਕੱਦਮਾ ਦਰਜ਼ ਰਜਿਸਟਰ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 20
ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਪ੍ਰਿੰਸ ਕੁਮਾਰ ਪੁੱਤਰ
ਬਲਰਾਜ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ
(ਹਰਿਆਣਾ) ਬਰਾਮਦ ਕੀਤੀ।
ਜੂਆ ਐਕਟ : ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਨੇ ਜੂਆ ਐਕਟ ਤਹਿਤ ਕਾਰਵਾਈ
ਕਰਦੇ ਹੋਏ ਮੁਖਬਰੀ ਦੇ ਆਧਾਰ ਤੇ ਰੋਹਿਤ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀ ਮਾਨਸਾ ਵਿਰੁੱਧ ਥਾਣਾ
ਸਿਟੀ—1 ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਦੜਾ
ਸਟਾ ਲਗਾਉਦਿਆਂ ਮੌਕਾ ਤੇ ਕਾਬੂ ਕਰਕੇ 3050 ਰੁਪਏ ਦੀ ਨਗਦੀ ਦੜਾ ਸਟਾ ਬਰਾਮਦ ਕੀਤੀ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿ਼ਆਂ
ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ
ਰਿਹਾ ਹੈ।