ਮਾਨਸਾ, 25—05—2022(ਸਾਰਾ ਯਹਾਂ/ ਮੁੱਖ ਸੰਪਾਦਕ ) ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ
(ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਚਲਾ ਕੇ ਨਸਿ਼ਆਂ ਵਿਰੁੱਧ
ਕਾਰਵਾਈ ਕਰਦੇ ਹੋਏ ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਇੰਚਾਰਜ ਥਾਣੇਦਾਰ ਹਰਭਜਨ ਸਿੰਘ ਸਮੇਤ ਪੁਲਿਸ ਪਾਰਟੀ
ਵੱਲੋਂ ਲਵਪ੍ਰੀਤ ਸਿੰਘ ਉਰਫ ਲਵੀ ਪੁੱਤਰ ਰਾਜਿੰਦਰ ਸਿੰਘ ਵਾਸੀ ਜੋਗਾ ਨੂੰ ਸਵਿੱਫਟ ਕਾਰ ਨੰ: ਡੀ.ਐਲ.3ਸੀ.ਬੀ.ਬੀ—5005
ਸਮੇਤ ਕਾਬ ੂ ਕਰਕੇ ਉਸ ਪਾਸੋਂ 10 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਭੀਖੀ
ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤ ੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ
ਗਿਆ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸਦ ੇ
ਬੈਕਵਾਰਡ/ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮੇ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ
ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ
ਵੱਲੋਂ ਦਰਸ਼ਨ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਅਹਿਮਦਪੁਰ ਨੂੰ ਕਾਬ ੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ ਗਈ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਸੁਰਜੀਤ ਸਿੰਘ ਪੁੱਤਰ ਸਰਨਾ ਸਿੰਘ ਵਾਸੀ ਸੈਦੇਵਾਲਾ ਨੂੰ ਕਾਬ ੂ ਕਰਕੇ 50 ਲੀਟਰ
ਲਾਹਣ ਬਰਾਮਦ ਕੀਤੀ ਗਈ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਅਮਨਦੀਪ ਸਿੰਘ ਉਰਫ ਅਮਨਾ
ਪੁੱਤਰ ਕਰਨੈਲ ਸਿੰਘ ਵਾਸੀ ਮੂਸਾ ਨ ੂੰ ਕਾਬ ੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ ਗਈ। ਸੀ.ਆਈ.ਏ. ਸਟਾਫ ਮਾਨਸਾ
ਦੀ ਹੀ ਪੁਲਿਸ ਪਾਰਟੀ ਵੱਲੋਂ ਜਿਊਣ ਸਿੰਘ ਉਰਫ ਜਿਊਣਾ ਪੁੱਤਰ ਲਾਭ ਸਿੰਘ ਵਾਸੀ ਲੱਲੂਆਣਾ ਨੂੰ ਕਾਬੂ ਕਰਕੇ 11
ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀ ਗਈ। ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ,
ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ
ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।