ਨਸਿ਼ਆ ਦੇ 3 ਮੁਕੱਦਮੇ ਦਰਜ਼ ਕਰਕੇ 3 ਮੁਲਜਿਮਾਂ ਨੂੰ ਕੀਤਾ ਗ੍ਰਿਫਤਾਰ

0
35

ਮਾਨਸਾ, 01—03—2021 (ਸਾਰਾ ਯਹਾਂ /ਜੋਨੀ ਜਿੰਦਲ: ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤ ੇ ਇੰਸਪੈਕਟਰ ਜਨਰਲ ਪੁਲਿਸ
ਬਠਿੰਡਾ ਰੇਂਜ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਨਸਿ਼ਆ ਦੀ ਰੋਕਥਾਮ ਕਰਨ ਲਈ ਮਿਤੀ 25—02—2021
ਤੋਂ 03—03—2021 ਤੱਕ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਫੋਰਸ ਲਗਾ ਕੇ
ਸ਼ੱਕੀ ਵਿਆਕਤੀਆ ਅਤੇ ਸ਼ੱਕੀ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ ਅਤ ੇ ਵੱਖ ਵੱਖ ਥਾਵਾਂ ਤੋਂ ਨਸਿ਼ਆਂ ਦੀ
ਬਰਾਮਦਗੀ ਕਰਕੇ ਮੁਕੱਦਮੇ ਦਰਜ਼ ਕੀਤੇ ਜਾ ਰਹੇ ਹਨ।
ਐਨ.ਡੀ.ਪੀ.ਐਸ. ਐਕਟ:

ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਰਣਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਰੱਲਾ
ਹਾਲ ਆਬਾਦ ਮਾਨਸਾ ਨੂੰ ਕਾਬੂ ਕਰਕੇ 800 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਹੋਣ ਤੇ ਮੁਲਜਿਮ ਦੇ
ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਇਸੇ
ਤਰਾ ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਜੁਗਰਾਜ ਸਿੰਘ ਉਰਫ ਰਾਜਾ ਪੁੱਤਰ ਰਘਵੀਰ
ਸਿੰਘ ਵਾਸੀ ਚੋਟੀਆ ਨੂ ੰ ਮੋਟਰਸਾਈਕਲ ਬਜਾਜ ਪਲਟੀਨਾ ਨੰ:ਪੀਬੀ.51—8536 ਸਮੇਤ ਕਾਬ ੂ ਕਰਕੇ ਉਸ ਪਾਸੋਂ
600 ਨਸ਼ੀਲੀਆਂ ਗੋਲੀਆਂ ਮਾਰਕਾ ਐਲਪ੍ਰਾਸੇਫ ਬਰਾਮਦ ਹੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਉਕਤ ਦੋਨਾਂ ਮੁਕੱਦਮਿਆਂ ਵਿੱਚ ਗ੍ਰਿਫਤਾਰ
ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ। ਜਿਹਨਾਂ ਦੀ ਪੁੱਛਗਿੱਛ
ਤੇ ਮੁਕੱਦਮਿਆਂ ਵਿੱਚ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਹੋਰ ਮੁਲਜਿਮਾਂ ਨੂੰ ਨਾਮਜਦ ਕਰਕੇ
ਗ੍ਰਿਫਤਾਰ ਕੀਤਾ ਜਾਵੇਗਾ।
ਆਬਕਾਰੀ ਐਕਟ:

ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਗੁਰਜੰਟ ਸਿੰਘ ਉਰਫ ਕਾਲਾ ਪੁੱਤਰ ਜਗਰੂਪ ਸਿੰਘ ਵਾਸੀ ਖੋਖਰ
ਖੁਰਦ ਨੂੰ ਮੋਟਰਸਾਈਕਲ ਪਲਟੀਨਾ ਨੰ:ਪੀਬੀ.31ਯੂ—9132 ਸਮੇਤ ਕਾਬੂ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਠੇਕਾ
ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ
ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤ ੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here