ਮਾਨਸਾ, 10—02—2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ
ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਸਿ਼ਆਂ ਦੀ ਰੋਕਥਾਮ ਕਰਨ ਲਈ
ਜਿਲਾ ਅੰਦਰ ਵਿਸੇਸ਼ ਮੁਹਿੰਮ ਚਲਾ ਕੇ ਵੱਡੀ ਕਾਰਵਾਈ ਕਰਦੇ ਹੋੲ ੇ ਹੇਠ ਲਿਖੇ ਅਨ ੁਸਾਰ ਬਰਾਮਦਗੀ ਕਰਵਾਈ ਗਈ ਹੈ।
ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਅੰਮ੍ਰਿਤਪਾਲ ਉਰਫ ਬਬਲੂ ਪੁੱਤਰ ਸਾਧੂ ਰਾਮ ਵਾਸੀ ਭੀਖੀ ਨੂੰ
ਸਕ ੂਟਰੀ ਐਕਟਿਵਾ ਨੰਬਰੀ ਪੀਬੀ.31ਆਰ—9847 ਸਮੇਤ ਕਾਬ ੂ ਕਰਕੇ ਉਸ ਪਾਸੋਂ 400 ਨਸ਼ੀਲੀਆਂ ਗੋਲੀਆ ਮਾਰਕਾ
ਅਲਪ੍ਰਾਜੋਲਮ ਅਤ ੇ 6 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ.
ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤ ੇ ਸਕ ੂਟਰੀ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ
ਸਿਟੀ—2 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਰਵਿੰਦਰ ਸਿੰਘ ਪੁੱਤਰ ਗੁਰਬਾਜ ਸਿੰਘ ਵਾਸੀ ਦਿਆਲਪੁਰਾ ਨੂੰ ਸਵਿੱਫਟ ਕਾਰ
ਨੰਬਰੀ ਐਚ.ਆਰ.19ਡੀ—2065 ਸਮੇਤ ਕਾਬ ੂ ਕਰਕੇ ਉਸ ਪਾਸੋਂ 36 ਗ੍ਰਾਮ ਅਫੀਮ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤ ੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ
ਹੈ। ਥਾਣਾ ਭੀਖੀ ਦੀ ਹੀ ਪੁਲਿਸ ਪਾਰਟੀ ਵੱਲੋਂ ਗੁਰਲਾਭ ਸਿੰਘ ਪੁੱਤਰ ਸੱਤਪਾਲ ਸਿੰਘ ਵਾਸੀ ਭੀਖੀ ਨੂੰ ਕਾਬ ੂ ਕਰਕੇ ਉਸ
ਪਾਸੋਂ 1 ਕਿਲੋ 500 ਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ.
ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਐਨ.ਡੀ.ਪੀ.ਐਸ. ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ
ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ
ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ
ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ
ਮੁਖਬਰੀ ਦੇ ਆਧਾਰ ਤੇ ਸੋਨਾ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਆਹਲੂਪੁਰ ਵਿਰੁੱਧ ਮੁਕੱਦਮਾ ਦਰਜ਼ ਕਰਵਾਇਆ,
ਪੁਲਿਸ ਪਾਰਟੀ ਵੱਲੋਂ ਮੌਕਾ ਤ ੇ ਰੇਡ ਕਰਕੇ 400 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨ ੂੰ
ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਦੋ ਮੁਲਜਿਮਾਂ ਵਿੱਕੀ ਪੁੱਤਰ ਘੁੱਗੀ
ਰਾਮ ਅਤੇ ਰਾਜੂ ਪੁੱਤਰ ਰਾਜਾ ਰਾਮ ਵਾਸੀਅਨ ਮਾਨਸਾ ਨੂੰ ਕਾਬ ੂ ਕਰਕੇ ਉਹਨਾਂ ਪਾਸੋਂ 96 ਬੋਤਲਾਂ (60 ਬੋਤਲਾਂ ਸ਼ਾਹੀ O36
ਬੋਤਲਾਂ ਮਾਲਟਾ) ਸ਼ਰਾਬ ਮਾਰਕਾ ਹਰਿਆਣਾ ਬਰਾਮਦ ਕਰਕੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਮੁਕੱਦਮਾ
ਦਰਜ ਕਰਾਇਆ ਗਿਆ ਹੈ। ਥਾਣਾ ਸਰਦੂਲਗੜ ਦੀ ਹੀ ਪੁਲਿਸ ਪਾਰਟੀ ਵੱਲੋਂ ਜਗਤਾਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ
ਸਰਦੂਲੇਵਾਲਾ ਨੂੰ ਕਾਬੂ ਕਰਕੇ 24 ਬੋਤਲਾਂ ਸਰਾਬ ਨਜਾਇਜ ਬਰਾਮਦ ਕੀਤੀ ਗਈ।
ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ
ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।