ਮਾਨਸਾ, 12—05—2020 (ਸਾਰਾ ਯਹਾ/ ਬਲਜੀਤ ਸ਼ਰਮਾ ) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ
ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ।
ਜਿਸ ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਐਸ.ਟੀ.ਐਫ. ਪੰਜਾਬ ਅਤੇ
ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆ ਦੀ
ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਐਸ.ਐਸ.ਪੀ. ਡਾ.ਨਰਿੰਦਰ
ਭਾਰਗਵ ਨੇ ਦੱਸਿਆ ਕਿ ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ
ਵਾਚਿਆ ਜਾ ਰਿਹਾ ਹੈ। ਉਹਨਾ ਦੱਸਿਆ ਕਿ ਇਸ ਮੁਹਿੰਮ ਦੀ ਲੜੀ ਤਹਿਤ ਜਿਲਾ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸੁਰੂ ਕਰਕੇ
ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਆਕਤੀਆਂ ਤੇ ਮੁਕੱਦਮੇ ਦਰਜ਼ ਕੀਤੇ ਗਏ ਹਨ।
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿ਼ਆਂ ਦੇ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ
ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਰਛਪਾਲ ਸਿੰਘ ਉਰਫ ਰਸ਼ੀਲਾ ਪੁੱਤਰ ਬਲਜੀਤ ਸਿੰਘ ਵਾਸੀ ਰੱਲੀ ਨੂੰ ਕਾਬੂ ਕਰਕੇ 800 ਨਸ਼ੀਲੀਆ
ਗੋਲੀਆ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ
ਕਰਵਾਇਆ ਗਿਆ ਹੈ। ਇਸੇ ਤਰਾ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਦਲੀਪ ਕੁਮਾਰ ਪੁੱਤਰ ਸ੍ਰੀਰਾਮ
ਵਾਸੀ ਝੰਡਾ ਖੁਰਦ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ। ਪੁਲਿਸ
ਪਾਰਟੀ ਵੱਲੋਂ ਮੌਕਾ ਤੇ ਰੇਡ ਕਰਕੇ 200 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ, ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਜਲਦੀ ਹੀ
ਗ੍ਰਿਫਤਾਰ ਕਰ ਲਿਆ ਜਾਵੇਗਾ।
ਐਸ.ਐਸ.ਪੀ. ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਜਿਲੇ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ ਕਰਕੇ ਮਾਨਸਾ
ਜਿਲੇ ਨੂੰ 100 ਫੀਸਦੀ ਨਸ਼ਾ—ਮੁਕਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ
ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।