ਮਾਨਸਾ, 19—03—2022 (ਸਾਰਾ ਯਹਾਂ/ ਮੁੱਖ ਸੰਪਾਦਕ ): ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ
ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਨਸਿ਼ਆਂ ਦੀ ਰੋਕਥਾਮ ਕਰਨ ਲਈ ਜਿਲਾ ਅੰਦਰ ਚਲਾਈ ਵਿਸੇਸ਼ ਮੁਹਿੰਮ
ਤਹਿਤ ਕਾਰਵਾਈ ਕਰਦੇ ਹੋਏ ਹੇਠ ਲਿਖੇ ਅਨ ੁਸਾਰ ਬਰਾਮਦਗੀ ਕੀਤੀ ਗਈ ਹੈ।
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮਲਕੀਤ ਸਿੰਘ ਪੁੱਤਰ ਲੀਲਾ ਸਿੰਘ ਵਾਸੀ
ਅਕਲੀਆਂ ਨੂੰ ਕਾਬ ੂ ਕਰਕੇ ਉਸ ਪਾਸੋਂ 90 ਨਸ਼ੀਲੀਆਂ ਗੋਲੀਆਂ ਮਾਰਕਾ ਕੈਰੀਸੋਮਾ ਅਤ ੇ 11 ਨਸ਼ੀਲੀਆਂ ਸੀਸ਼ੀਆਂ ਮਾਰਕਾ
ਓਮਰੈਕਸ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼
ਕਰਵਾਇਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਮਹਿੰਦਰ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਜੋਗਾ ਨੂੰ ਕਾਬੂ
ਕਰਕੇ 60 ਗ੍ਰਾਮ ਸੁਲਫਾ ਬਰਾਮਦ ਕਰਕੇ ਉਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ
ਹੈ। ਥਾਣਾ ਸਿਟੀ—2 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੁਰਪਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਾਨਸਾ ਨੂੰ ਕਾਬੂ
ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ। ਐਨ.ਡੀ.ਪੀ.ਐਸ. ਐਕਟ ਦੇ ਉਕਤ
ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ
ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ ਅਤ ੇ ਫਾਰਵਾਰਡ ਲਿੰਕਾਂ ਦਾ ਪਤਾ ਲਗਾਇਆ ਜਾਵੇਗਾ ਅਤ ੇ ਹੋਰ ਮੁਲਜਿਮ
ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ
ਹਰਬੰਸ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਝੰਡਾ ਕਲਾਂ ਨੂੰ ਕਾਬ ੂ ਕਰਕੇ 50 ਲੀਟਰ ਲਾਹਣ ਅਤ ੇ 15 ਬੋਤਲਾਂ ਸ਼ਰਾਬ ਨਜਾਇਜ
ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਜੀਤ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਸੱਦਾ ਸਿੰਘ ਵਾਲਾ
ਨੂੰ ਕਾਬ ੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਰੋਹਿਤ ਕੁਮਾਰ
ਪੁੱਤਰ ਤਾਰੀ ਰਾਮ ਵਾਸੀ ਮਾਨਸਾ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ 24
ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ
ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਜੁਗਰਾਜ ਸਿੰਘ
ਉਰਫ ਜਹਾਜ ਪੁੱਤਰ ਹਰਨੇਕ ਸਿੰਘ ਵਾਸੀ ਅੱਕਾਂਵਾਲੀ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋਂ ਰੇਡ
ਕਰਕੇ ਮੁਲਜਿਮ ਨੂੰ ਕਾਬੂ ਕਰਕੇ 1 ਚਾਲੂ ਭੱਠੀ, 18 ਲੀਟਰ ਲਾਹਣ ਅਤ ੇ 2 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।
ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ
ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।