*ਨਸਿ਼ਆ ਵਿਰੁੱਧ 3 ਦਿਨਾਂ *ਚ 8 ਮੁਕੱਦਮੇ ਦਰਜ਼ ਕਰਕੇ 9 ਮੁਲਜਿਮ ਕੀਤੇ ਕਾਬੂ*

0
40

ਮਾਨਸਾ, 11—03—2022  (ਸਾਰਾ ਯਹਾਂ/ ਮੁੱਖ ਸੰਪਾਦਕ )  : ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ
ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਨਸਿ਼ਆਂ ਦੀ ਰੋਕਥਾਮ ਕਰਨ ਲਈ ਜਿਲਾ ਅੰਦਰ ਚਲਾਈ ਵਿਸੇਸ਼ ਮੁਹਿੰਮ
ਤਹਿਤ ਵੱਡੀ ਕਾਰਵਾਈ ਕਰਦੇ ਹੋੲ ੇ 3 ਦਿਨਾਂ *ਚ ਹੇਠ ਲਿਖੇ ਅਨ ੁਸਾਰ ਬਰਾਮਦਗੀ ਕੀਤੀ ਗਈ ਹੈ।

ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਸੋਨੂੰ ਪੁੱਤਰ ਜਗਨਾ ਵਾਸੀ ਬੁਢਲਾਡਾ ਨੂੰ ਕਾਬ ੂ ਕਰਕੇ
ਉਸ ਪਾਸੋਂ 550 ਸਿਗਨੇਚਰ ਕੈਪਸੂਲ ਅਤ ੇ 48 ਬੋਤਲਾਂ ਸ਼ਰਾਬ ਠੇਕਾ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋਣ ਤੇ
ਉਸਦੇ ਵਿਰੁੱਧ ਅ/ਧ 188 ਹਿੰ:ਦੰ: ਅਤ ੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਸੀ.ਆਈ.ਏ.
ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਸੀਤਾ ਕੌਰ ਪਤਨੀ ਮੰਗਾਂ ਸਿੰਘ ਵਾਸੀ ਬੋਹਾ ਨੂੰ ਕਾਬ ੂ ਕਰਕੇ ਉਸ ਪਾਸੋਂ 150
ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਬੋਹਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼
ਕਰਵਾਇਆ ਗਿਆ ਹੈ। ਐਸ.ਟੀ.ਐਫ. ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਰਾਕੇਸ਼ ਕੁਮਾਰ ਪੁੱਤਰ ਪ੍ਰਸੋਤਮ ਕੁਮਾਰ ਅਤੇ
ਨਵਪ੍ਰੀਤ ਸਿਘ ਉਰਫ ਸ਼ਨੀ ਪੁੱਤਰ ਅਜੈਬ ਸਿੰਘ ਵਾਸੀਅਨ ਮਾਨਸਾ ਨੂੰ ਕਾਬ ੂ ਕਰਕੇ ਉਹਨਾਂ ਪਾਸੋਂ 90 ਨਸ਼ੀਲੀਆਂ ਗੋਲੀਆਂ
ਮਾਰਕਾ ਕੈਰੀਸੋਮਾ ਅਤੇ 9 ਨਸ਼ੀਲੀਆਂ ਸੀਸ਼ੀਆਂ ਬਰਾਮਦ ਹੋਣ ਤੇ ਮੁਲਜਿਮਾਂ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਐਨ.ਡੀ.ਪੀ.ਐਸ. ਐਕਟ ਦੇ ਉਕਤ ਮੁਕੱਦਮਿਆਂ
ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ
ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ ਅਤ ੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ
ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ
ਗੁਰਪਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਢਿੱਲਵਾ (ਜਿਲਾ ਬਰਨਾਲਾ) ਨੂੰ ਇੰਡੀਗੋ ਕਾਰ ਨੰ: ਐਚ.ਆਰ.23ਈ—2266
ਸਮੇਤ ਕਾਬੂ ਕਰਕੇ 513 ਬੋਤਲਾਂ (501 ਬੋਤਲਾਂ ਸੌਕੀਨ O 12 ਬੋਤਲਾਂ ਬੀਅਰ) ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ
ਬਰਾਮਦ ਕੀਤੀ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮਨਦੀਪ ਸਿੰਘ ਉਰਫ ਮੂਡੀ ਪੁੱਤਰ ਦਰਸ਼ਨ ਸਿੰਘ
ਵਾਸੀ ਮਾਨਸਾ ਨੂੰ ਵਰਨਾ ਕਾਰ ਨੰ: ਡੀ.ਐਲ.12ਸੀਈ—0930 ਸਮੇਤ ਕਾਬ ੂ ਕਰਕੇ 76 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ
ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮਨਜੀਤ ਸਿੰਘ ਪੁੱਤਰ ਪਿਆਰਾ ਸਿੰਘ
ਵਾਸੀ ਦੂਲੋਵਾਲ ਨੂੰ ਕਾਬ ੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਤਰਸੇਮ ਸਿੰਘ
ਪੁੱਤਰ ਬਿੰਦਰ ਸਿੰਘ ਵਾਸੀ ਸਾਹਨੇਵਾਲੀ ਨੂੰ ਕਾਬ ੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੌੜਕੀਆਂ ਦੀ ਪੁਲਿਸ
ਪਾਰਟੀ ਨੇ ਬੇਅੰਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਕੁਸਲਾ ਨੂੰ ਕਾਬ ੂ ਕਰਕੇ 5 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।
ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ

ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here