*ਨਸਿ਼ਆ ਵਿਰੁੱਧ 4 ਮੁਕੱਦਮੇ ਦਰਜ ਕਰਕੇ 5 ਮੁਲਜਿਮ ਕੀਤੇ ਕਾਬੂ*

0
25

ਮਾਨਸਾ, 05—06—2022  (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ
(ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਚਲਾ ਕੇ ਨਸਿ਼ਆਂ ਦੀ ਵੱਧ ਤੋਂ
ਵੱਧ ਬਰਾਮਦਗੀ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਭੀਖੀ ਦੇ ਸ:ਥ: ਮੇਵਾ ਸਿੰਘ
ਸਮੇਤ ਪੁਲਿਸ ਪਾਰਟੀ ਵੱਲੋਂ ਜਗਸੀਰ ਸਿੰਘ ਉਰਫ ਝਿੰਜਰ ਪੁੱਤਰ ਜਰਨੈਲ ਸਿੰਘ ਵਾਸੀ ਫਫੜੇ ਭਾਈਕੇ ਨੂੰ ਕਾਬ ੂ ਕਰਕੇ ਉਸ
ਪਾਸੋਂ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਫੀ (ਹਰਿਆਣਾ) ਬਰਾਮਦ ਕੀਤੀ ਗਈ। ਐਕਸਾਈਜ ਸਟਾਫ ਮਾਨਸਾ ਦੀ
ਪੁਲਿਸ ਪਾਰਟੀ ਵੱਲੋਂ ਮੰਗਾ ਸਿੰਘ ਉਰਫ ਭਗਵਾਨ ਪੁੱਤਰ ਲਾਭ ਸਿੰਘ ਵਾਸੀ ਲੱਲੂਆਣਾ ਨੂੰ ਕਾਬ ੂ ਕਰਕੇ 24 ਬੋਤਲਾਂ ਸ਼ਰਾਬ
ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ
ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਨਾਨਕ ਸਿੰਘ ਪੁੱਤਰ
ਜਗਤਾਰ ਸਿੰਘ ਵਾਸੀ ਮਾਨਸਾ ਨੂੰ ਕਾਬ ੂ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ
ਗਈ।

ਇਸੇ ਤਰਾ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਬੋਹਾ ਦੇ ਸ:ਥ: ਹਰਦੇਵ ਸਿੰਘ
ਸਮੇਤ ਪੁਲਿਸ ਪਾਰਟੀ ਵੱਲੋਂ ਬਲਜਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਅਤ ੇ ਸਿਮਰਜੀਤ ਸਿੰਘ ਪੁੱਤਰ ਗੁਰਮੇਲ ਸਿੰਘ
ਵਾਸੀਅਨ ਬੋਹਾ ਨੂੰ ਕਾਬ ੂ ਕਰਕੇ ਉਹਨਾਂ ਪਾਸੋਂ 3 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ। ਗ੍ਰਿਫਤਾਰ ਮੁਲਜਿਮ
ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਦੇ ਬੈਕਵਾਰਡ/ਫਾਰਵਾਰਡ ਲਿੰਕਾਂ
ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮੇ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਐਸ.ਐਸ.ਪੀ.
ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ
ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS