-ਨਸਿ਼ਆ ਵਿਰੁੱਧ 6 ਮੁਕੱਦਮੇ ਦਰਜ਼ ਕਰਕੇ 5 ਦੋਸ਼ੀਆਨ ਕੀਤੇ ਗ੍ਰਿਫਤਾਰ

0
61

ਮਾਨਸਾ, 30-06-2020  (ਸਾਰਾ ਯਹਾ /ਬਲਜੀਤ ਸ਼ਰਮਾ) : ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ
ਤੋਂ 5 ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 6 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿ਼ਫਤਾਰ ਕੀਤੇ ਦੋਸ਼ੀਆਂ ਪਾਸੋਂ 4 ਗ੍ਰਾਮ
ਹੈਰੋਇੰਨ (ਚਿੱਟਾ), 18 ਨਸ਼ੀਲੀਆ ਗੋਲੀਆਂ, 80 ਲੀਟਰ ਲਾਹਣ ਅਤੇ 28 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।
ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੀ.ਆਈ.ਏ. ਸਟਾਫ
ਮਾਨਸਾ ਦੀ ਪੁਲਿਸ ਪਾਰਟੀ ਨੇ ਅਮਨਦੀਪ ਸਿੰਘ ਉਰਫ ਅਮਨਾ ਪੁੱਤਰ ਹਰਦੀਪ ਸਿੰਘ ਵਾਸੀ ਝੁਨੀਰ ਨੂੰ ਕਾਬੂ ਕਰਕੇ 4 ਗ੍ਰਾਮ
ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਦੋਸ਼ੀ ਵਿਰੁੱਧ ਥਾਣਾ ਝੁਨੀਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼
ਕਰਵਾਇਆ ਗਿਆ ਹੈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਚਮਕੌਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦਾਤੇਵਾਸ ਨੂੰ
ਕਾਬੂ ਕਰਕੇ 18 ਨਸ਼ੀਲੀਆ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਹੋਣ ਤੇ ਦੋਸ਼ੀ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ
ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਉਕਤ ਦੋਨਾਂ ਮੁਕੱਦਮਿਆਂ ਵਿੱਚ ਗ੍ਰਿਫਤਾਰ ਦੋਸ਼ੀਆਂ ਨੂੰ
ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ
ਜਾਵੇਗੀ ਕਿ ਉਹ ਇਹ ਨਸ਼ਾ ਕਿੱਥੋ, ਕਿਸ ਪਾਸੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਕਿਥੇ ਵੇਚਣਾ ਸੀ। ਜਿਹਨਾਂ ਦੀ ਪੁੱਛਗਿੱਛ ਤੇ
ਮੁਕੱਦਮਿਆਂ ਵਿੱਚ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਪੱਪੂ ਸਿੰਘ ਪੁੱਤਰ ਨੇਕ ਸਿੰਘ
ਵਾਸੀ ਪੇਰੋ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ
ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਗਿਆ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ
ਆਧਾਰ ਤੇ ਬਿੰਦਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਦਾਨੇਵਾਲਾ ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ
ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 30 ਲੀਟਰ ਲਾਹਣ ਬਰਾਮਦ ਕੀਤਾ, ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਬੂਰਾ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਪੇਰੋ ਨੂੰ ਕਾਬੂ ਕਰਕੇ 20 ਬੋਤਲਾਂ ਸ਼ਰਾਬ
ਨਜਾਇਜ ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ
ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਰਾਮ ਸਿੰਘ ਪੁੱਤਰ ਸੀਤਾ ਸਿੰਘ ਵਾਸੀ ਪੇਰੋ ਨੂੰ ਕਾਬੂ ਕਰਕੇ 8 ਬੋਤਲਾਂ
ਸ਼ਰਾਬ ਨਜਾਇਜ ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼
ਕਰਾਇਆ ਗਿਆ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿ਼ਆ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ
ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here