*—ਨਸਿ਼ਆ ਵਿਰੁੱਧ 7 ਮੁਕੱਦਮੇ ਦਰਜ਼ ਕਰਕੇ 7 ਮੁਲਜਿਮ ਕੀਤੇ ਗ੍ਰਿਫਤਾਰ!80 ਨਸ਼ੀਲੀਆਂ ਗੋਲੀਆਂ ਅਤੇ 46 ਬੋਤਲਾਂ ਸ਼ਰਾਬ ਦੀ ਬਰਾਮਦਗੀ*

0
95

ਮਾਨਸਾ, 03—02—2022  (ਸਾਰਾ ਯਹਾਂ/ ਮੁੱਖ ਸੰਪਾਦਕ ): ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ
ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਧਾਨ ਸਭਾਂ ਚੋਣਾ ਦੇ ਮੱਦੇਨਜ਼ਰ ਨਸਿ਼ਆ ਦੀ ਰੋਕਥਾਮ ਕਰਨ ਲਈ
ਜਿਲਾ ਅੰਦਰ ਵਿਸੇਸ਼ ਮੁਹਿੰਮ ਚਲਾ ਕੇ ਵੱਡੀ ਕਾਰਵਾਈ ਕਰਦੇ ਹੋੲ ੇ ਹੇਠ ਲਿਖੇ ਅਨ ੁਸਾਰ ਬਰਾਮਦਗੀ ਕਰਵਾਈ ਗਈ ਹੈ।
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਅਮਰਜੀਤ ਕੌਰ ਪਤਨੀ ਬੁੱਧੂ ਸਿੰਘ ਵਾਸੀ ਕਲੀਪੁਰ ਨੂੰ
ਕਾਬ ੂ ਕਰਕੇ 12 ਕਿਲੋਗ੍ਰਾਮ ਡੋਡੇ ਚੂਰਾਪੋਸਤ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ
ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਪ੍ਰੇਮ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਘਾਣੀਆਂ ਨੂੰ ਕਾਬੂ ਕਰਕੇ 250
ਕੈਪਸੂਲ ਮਾਰਕਾ ਸਿਗਨੇਚਰ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਬੋਹਾ ਵਿਖੇ ਅ/ਧ 188 ਹਿੰ:ਦੰ: ਤਹਿਤ ਮੁਕੱਦਮਾ
ਦਰਜ਼ ਰਜਿਸਟਰ ਕਰਾਇਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਮੂਰਤੀ ਕੌਰ ਪਤਨੀ ਕਾਕਾ ਸਿੰਘ ਵਾਸੀ
ਜੋਗਾ ਨੂੰ ਕਾਬੂ ਕਰਕੇ 80 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਦੀ ਬਰਾਮਦਗੀ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਜੋਗਾ
ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ ਹੈ। ਐਨ.ਡੀ.ਪੀ.ਐਸ. ਐਕਟ ਦੇ
ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ
ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ
ਹੋਰ ਮੁਲਜਿਮਾਂ ਨੂੰ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ
ਨੇ ਮੁਖਬਰੀ ਦੇ ਆਧਾਰ ਤੇ ਲੀਲਾ ਸਿੰਘ ਪੁੱਤਰ ਬੌਰੀਆ ਸਿੰਘ ਵਾਸੀ ਗੁਰਨੇ ਖੁਰਦ ਵਿਰੁੱਧ ਮੁਕੱਦਮਾ ਦਰਜ਼ ਕਰਾਇਆ,
ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਸੀ.ਆਈ.ਏ. ਸਟਾਫ ਮਾਨਸਾ
ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਭੁਪਿੰਦਰ ਸਿੰਘ ਉਰਫ ਭਿੰਦਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਸੰਘਾ ਵਿਰੁੱਧ
ਥਾਣਾ ਸਰਦੂਲਗੜ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 50 ਲੀਟਰ
ਲਾਹਣ ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਬੀਰਾ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗੰਢੂ ਖੁਰਦ ਨੂੰ ਕਾਬ ੂ
ਕਰਕੇ 30 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ, ਜਿਸਦੇ ਵਿਰੁੱਧ ਥਾਣਾ ਬੋਹਾ ਵਿਖੇ
ਮੁਕੱਦਮਾ ਦਰਜ਼ ਕਰਾਇਆ ਗਿਆ ਹੈ।ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਪ੍ਰੀਤ ਸਿੰਘ ਉਰਫ ਕਾਲਾ ਪੁੱਤਰ
ਲਾਭ ਸਿੰਘ ਵਾਸੀ ਮਾਨਸਾ ਨੂੰ ਕਾਬ ੂ ਕਰਕੇ 16 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ,
ਜਿਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ

ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS