-ਨਸਿ਼ਆ ਵਿਰੁੱਧ 8 ਮੁਕੱਦਮੇ ਦਰਜ਼ ਕਰਕੇ 8 ਦੋਸ਼ੀਆਨ ਕੀਤੇ ਗ੍ਰਿਫਤਾਰ

0
122

ਮਾਨਸਾ, 07-06-2020 (ਸਾਰਾ ਯਹਾ/ ਬਲਜੀਤ ਸ਼ਰਮਾ) : ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ
ਵੱਖ ਥਾਵਾਂ ਤੋਂ 8 ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 8 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿ਼ਫਤਾਰ ਕੀਤੇ ਦੋਸ਼ੀਆਂ
ਪਾਸੋਂ 12 ਗ੍ਰਾਮ ਹੈਰੋਇੰਨ (ਚਿੱਟਾ) ਸਮੇਤ ਮੋਟਰਸਾਈਕਲ, 70 ਨਸ਼ੀਲੀਆ ਗੋਲੀਆ, 280 ਲੀਟਰ ਲਾਹਣ ਅਤੇ 41
ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।

ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੀ.ਆਈ.ਏ. ਸਟਾਫ
ਮਾਨਸਾ ਦੀ ਪੁਲਿਸ ਪਾਰਟੀ ਨੇ ਅਨੂਪ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਸ਼ੋਤਰ ਭੱਠੂ ਜਿਲਾ ਫਤਿਹਾਬਾਦ (ਹਰਿਆਣਾ) ਨੂੰ
ਮੋਟਰਸਾਈਕਲ ਮਾਰਕਾ ਹੀਰੋ ਹਾਂਡਾ ਸਪਲੈਂਡਰ ਨੰ:ਐਚ.ਆਰ.22ਜੀ-9466 ਸਮੇਤ ਕਾਬੂ ਕਰਕੇ 12 ਗ੍ਰਾਮ ਹੈਰੋਇੰਨ
(ਚਿੱਟਾ) ਬਰਾਮਦ ਹੋਣ ਤੇ ਦੋਸ਼ੀ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼
ਕਰਵਾ ਕੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਇਸੇ ਤਰਾ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ
ਪਾਰਟੀ ਨੇ ਉਪਿੰਦਰ ਸਿੰਘ ਉਰਫ ਜਿੰਮੀ ਪੁੱਤਰ ਜਸਪਾਲ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋਂ 70
ਨਸ਼ੀਲੀਆ ਗੋਲੀਆ ਮਾਰਕਾ ਕਲੋਵੀਡੋਲ ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ
ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਉਕਤ ਦੋਨਾ ਮੁਕੱਦਮਿਆਂ ਵਿੱਚ ਗ੍ਰਿਫਤਾਰ
ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਹਨਾਂ ਪਾਸੋਂ ਡੂੰਘਾਈ ਨਾਲ
ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਕਿੱਥੇ ਵੇਚਣੀ ਸੀ। ਜਿਹਨਾਂ ਦੀ
ਪੁੱਛਗਿੱਛ ਤੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮੁਖਤਿਆਰ ਸਿੰਘ ਪੁੱਤਰ
ਕਸ਼ਮੀਰ ਸਿੰਘ ਵਾਸੀ ਝੰਡਾਂ ਕਲਾਂ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ,
ਪੁਲਿਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਮੌਕਾ ਤੇ ਕਾਬੂ ਕਰਕੇ 200 ਲੀਟਰ ਲਾਹਣ ਅਤੇ 10 ਬੋਤਲਾਂ ਸ਼ਰਾਬ ਨਜਾਇਜ
ਬਰਾਮਦ ਕੀਤੀ ਗਈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਤਰਸੇਮ ਸਿੰਘ ਉਰਫ ਕਾਲਾ ਪੁੱਤਰ ਗੁਰਦੇਵ ਸਿੰਘ ਵਾਸੀ
ਰਾਮਨਗਰ ਭੱਠਲ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ
ਐਕਟ ਤਹਿਤ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ
ਹਰਦੀਪ ਸਿੰਘ ਪੁੱਤਰ ਹਰਮੇਲ ਸਿੰਘ ਵਾਸੀ ਅਤਲਾ ਖੁਰਦ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ,
ਪੁਲਿਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਮੌਕਾ ਤੇ ਕਾਬੂ ਕਰਕੇ 30 ਲੀਟਰ ਲਾਹਣ ਬਰਾਮਦ ਕੀਤਾ ਗਿਆ।

ਥਾਣਾ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਅਵਤਾਰ ਸਿੰਘ ਉਰਫ ਤਾਰੀ ਪੁੱਤਰ ਲਾਲ ਸਿੰਘ
ਵਾਸੀ ਮਾਨਸਾ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਜਲਵਾ (ਪੰਜਾਬ) ਬਰਾਮਦ ਹੋਣ ਤੇ ਦੋਸ਼ੀ ਦੇ
ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ
ਨੇ ਹੀਰਾ ਸਿੰਘ ਉਰਫ ਬੱਬੂ ਪੁੱਤਰ ਮੇਵਾ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 11 ਬੋਤਲਾਂ ਸ਼ਰਾਬ ਠੇਕਾ ਦੇਸੀ
(ਹਰਿਆਣਾ) ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਜੋਗਾ
ਦੀ ਪੁਲਿਸ ਪਾਰਟੀ ਨੇ ਸੁਰਜੀਤ ਸਿੰਘ ਉਰਫ ਸੀਤਾ ਪੁੱਤਰ ਕਰਤਾਰ ਸਿੰਘ ਵਾਸੀ ਮਾਖਾ ਚਹਿਲਾਂ ਨੂੰ ਕਾਬੂ ਕਰਕੇ 8
ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿ਼ਆ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ
ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


LEAVE A REPLY

Please enter your comment!
Please enter your name here