
ਮਾਨਸਾ, 08—04—2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ
ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆਂ ਦੀ
ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾ ਕੇ ਹੌਟ—ਸਪੌਟ ਏਰੀਆ ਦੀ ਗਸ਼ਤਾ ਰਾਹੀ ਚੈਕਿੰਗ ਕੀਤੀ ਜਾ ਰਹੀ ਹੈ, ਵੱਧ ਤੋਂ
ਵੱਧ ਸੋਰਸ ਲਗਾ ਕੇ ਰੇਡਾਂ ਕੀਤੀਆ ਜਾ ਰਹੀਆ ਹਨ ਅਤੇ ਗਸ਼ਤਾ/ਨਾਕਾਬ ੰਦੀਆਂ ਅਸਰਦਾਰ ਢੰਗ ਨਾਲ ਕਰਕੇ ਬਰਾਮਦਗੀ
ਕਰਵਾਈ ਜਾ ਰਹੀ ਹੈ।
ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਪ੍ਰਿਥੀਪਾਲ ਸਿੰਘ ਪੁੱਤਰ ਸੱਤਪਾਲ ਸਿੰਘ ਵਾਸੀ ਮਾਨਸਾ
ਨੂੰ ਕਾਬ ੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ
ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਅਰਸਜੋਤ ਸਿੰਘ ਪੁੱਤਰ ਸਰਬਜੀਤ
ਸਿੰਘ ਵਾਸੀ ਬੁਢਲਾਡਾ ਨੂੰ ਕਾਬ ੂ ਕਰਕੇ ਉਸ ਪਾਸੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ
ਬੁੱਧ ਰਾਮ ਪੁੱਤਰ ਖੇਤਾ ਰਾਮ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋਂ 110 ਸਿਗਨੇਚਰ ਕੈਪਸੂਲ ਬਰਾਮਦ ਹੋਣ ਤੇ
ਮੁਲਜਿਮ ਵਿਰੁੱਧ ਅ/ਧ 188 ਹਿੰ:ਦੰ: ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੀ ਹੀ ਪੁਲਿਸ
ਪਾਰਟੀ ਵੱਲੋਂ ਰੂਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕਲੀਪੁਰ ਨੂੰ ਕਾਬ ੂ ਕਰਕੇ ਉਸ ਪਾਸੋਂ 30 ਸਿਗਨੇਚਰ ਕੈਪਸੂਲ
ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਅ/ਧ 188 ਹਿੰ:ਦੰ: ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਸਰਦੂਲਗੜ ਦੀ
ਪੁਲਿਸ ਪਾਰਟੀ ਵੱਲੋਂ ਧਨਸੁਖ ਰਾਮ ਪੁੱਤਰ ਨੱਥੂ ਰਾਮ ਅਤ ੇ ਬਲਵਿੰਦਰ ਰਾਮ ਪੁੱਤਰ ਜੀਤਾ ਰਾਮ ਵਾਸੀ ਬਹਾਵਦੀਨ ਜਿਲਾ
ਸਿਰਸਾ (ਹਰਿਆਣਾ) ਨੂੰ ਮੋਟਰਸਾਈਕਲ ਸਪਲੈਂਡਰ ਬਿਨਾ ਨੰਬਰੀ ਸਮੇਤ ਕਾਬ ੂ ਕਰਕੇ ਉਹਨਾਂ ਪਾਸੋਂ 3 ਕਿਲੋਗ੍ਰਾਮ ਭੁੱਕੀ
ਚੂਰਾਪੋਸਤ ਬਰਾਮਦ ਹੋਣ ਤੇ ਮੁਲਜਿਮਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ
ਅਤ ੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ
ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਮੁਲਜਿਮਾਂ ਦ ੇ
ਬੈਕਵਾਰਡ ਅਤ ੇ ਫਾਰਵਾਰਡ ਲਿੰਕਾਂ ਦਾ ਪਤਾ ਲਗਾਇਆ ਜਾਵੇਗਾ ਅਤ ੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ
ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ
ਬਾਹੱਦ ਮਘਾਣੀਆ ਵਿਖੇ ਨਾਕਾਬ ੰਦੀ ਕਰਕੇ ਸ਼ੱਕੀ ਵਿਅਕਤੀਆਂ ਅਤ ੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ
ਪਿੰਡ ਸੈਦੇਵਾਲਾ ਵੱਲੋਂ ਮੋਟਰਸਾਈਕਲ ਪਰ ਦੋ ਨਾਮਲੂਮ ਵਿਆਕਤੀ ਸਵਾਰ ਹੋ ਕੇ ਆ ਰਹੇ ਸੀ, ਜੋ ਅੱਗੇ ਪੁਲਿਸ ਪਾਰਟੀ ਨੂੰ
ਵੇਖਦਿਆ ਹੀ ਮੋਟਰਸਾਈਕਲ ਨੂੰ ਇੱਕਦਮ ਪਿਛੇ ਹੀ ਮੋੜ ਕੇ ਮੋਟਰਸਾਈਕਲ ਦੇ ਪਿਛੇ ਪਾਈਆ ਖੁਰਜੀਆ ਸੁੱਟ ਕੇ ਮੌਕਾ
ਤੋਂ ਭੱਜ ਗਏ। ਪੁਲਿਸ ਪਾਰਟੀ ਵੱਲੋਂ ਖੁਰਜੀਆ ਨੂੰ ਚੈਕ ਕਰਨ ਤੇ ਉਸ ਵਿੱਚੋ 144 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ
ਸ਼ਾਹੀ (ਹਰਿਆਣਾ) ਬਰਾਮਦ ਹੋਣ ਤੇ ਨਾਮਲੂਮ ਮੁਲਜਿਮਾਂ ਵਿਰੁੱਧ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ, ਜਿਹਨਾਂ ਨੂੰ
ਜਲਦੀ ਟਰੇਸ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਲਾਡਾ ਰਾਮ ਪੁੱਤਰ ਦਰਸ਼ਨ ਰਾਮ ਵਾਸੀ
ਰਾਮਪੁਰ ਮੰਡੇਰ ਨੂੰ ਮਾਰੂਤੀ ਕਾਰ ਨੰਬਰੀ ਐਚ.ਆਰ.10ਜੀ—9377 ਸਮੇਤ ਕਾਬ ੂ ਕਰਕੇ 96 ਬੋਤਲਾਂ ਸ਼ਰਾਬ ਠੇਕਾ ਦੇਸੀ
ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਅਮਰੋ ਪਤਨੀ ਮਿੱਡੂ ਸਿੰਘ ਵਾਸੀ
ਭੀਖੀ ਨੂੰ ਕਾਬ ੂ ਕਰਕੇ 15 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਜੁਗਨੀ ਸੌਫੀ (ਹਰਿਆਣਾ) ਬਰਾਮਦ ਕੀਤੀ। ਐਸ.ਐਸ.ਪੀ.
ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ
ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।
