—ਨਸਿ਼ਆ ਵਿਰੁੱਧ 8 ਮੁਕੱਦਮੇ ਦਰਜ਼ ਕਰਕੇ 7 ਮੁਲਜਿਮ ਕੀਤੇ ਗ੍ਰਿਫਤਾਰ! 130 ਕੈਪਸੂਲ ਸਿਗਨੇਚਰ, 90 ਗ੍ਰਾਮ ਹੈਰੋਇੰਨ (ਚਿੱਟਾ), 10 ਬੋਤਲਾਂ ਸ਼ਰਾਬ ਕੀਤੀ ਬਰਾਮਦ*

0
82

ਮਾਨਸਾ, 06—02—2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ
ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਧਾਨ ਸਭਾਂ ਚੋਣਾ ਦੇ ਮੱਦੇਨਜ਼ਰ ਨਸਿ਼ਆ ਦੀ ਰੋਕਥਾਮ ਕਰਨ ਲਈ
ਜਿਲਾ ਅੰਦਰ ਵਿਸੇਸ਼ ਮੁਹਿੰਮ ਚਲਾ ਕੇ ਵੱਡੀ ਕਾਰਵਾਈ ਕਰਦੇ ਹੋੲ ੇ ਹੇਠ ਲਿਖੇ ਅਨ ੁਸਾਰ ਬਰਾਮਦਗੀ ਕਰਵਾਈ ਗਈ ਹੈ।
ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਪ੍ਰਵੀਨ ਕੁਮਾਰ ਉਰਫ ਵਿਨੈ ਪੁੱਤਰ ਸ਼ਾਮ ਲਾਲ ਵਾਸੀ
ਮਾਨਸਾ ਨੂੰ ਕਾਬ ੂ ਕਰਕੇ 90 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ
ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਵਿੱਕੀ ਕੁਮਾਰ ਪੁੱਤਰ ਚਿਮਨ ਲਾਲ ਵਾਸੀ ਭੀਖੀ ਨੂੰ ਕਾਬੂ ਕਰਕੇ 200
ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ
ਦਰਜ਼ ਰਜਿਸਟਰ ਕਰਾਇਆ ਗਿਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਓਮ ਪ੍ਰਕਾਸ਼ ਪੁੱਤਰ ਠਾਕੁਰ ਸਿੰਘ
ਵਾਸੀ ਸਾਧੂਵਾਲਾ ਨੂੰ ਕਾਬ ੂ ਕਰਕੇ 130 ਕੈਪਸੂਲ ਮਾਰਕਾ ਸਿਗਨੇਚਰ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਸਰਦੂਲਗੜ
ਵਿਖੇ ਅ/ਧ 188 ਹਿੰ:ਦੰ: ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ ਹੈ। ਐਨ.ਡੀ.ਪੀ.ਐਸ. ਐਕਟ ਦੇ ਉਕਤ
ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ,
ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ ਅਤ ੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ
ਮੁਲਜਿਮਾਂ ਨੂੰ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ
ਮੁਖਬਰੀ ਦੇ ਆਧਾਰ ਤੇ ਰੇਡ ਕਰਕੇ ਘੱਗਰ ਦਰਿਆ (ਨਾਲੀ) ਨੇੜਿਓ 400 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਨੂੰ
ਟਰੇਸ ਕਰਕੇ ਨਾਮਜਦ ਕਰਕੇ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ
ਆਧਾਰ ਤੇ ਗਗਨਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਅਹਿਮਦਪੁਰ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਮੁਕੱਦਮਾ
ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ
ਸਿਟੀ ਬੁਢਲਾਡਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨਛੱਤਰ ਸਿੰਘ ਪੁੱਤਰ ਜੰਗ ਸਿੰਘ ਵਾਸੀ ਅਹਿਮਦਪੁਰ
ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ
100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਦਾਸ ਸਿੰਘ
ਉਰਫ ਕਾਕਾ ਪੁੱਤਰ ਕਰਨੈਲ ਸਿੰਘ ਵਾਸੀ ਬੁਰਜ ਹਰੀ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ,
ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 1 ਚਾਲੂ ਭੱਠੀ, 75 ਲੀਟਰ ਲਾਹਣ, 1 ਬੋਤਲ ਸ਼ਰਾਬ ਨਜਾਇਜ
ਬਰਾਮਦ ਕੀਤੀ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਮੇਲ ਸਿੰਘ ਉਰਫ ਗੇਲਾ ਪੁੱਤਰ ਜੀਤ ਸਿੰਘ
ਵਾਸੀ ਮਾਨਬੀਬੜੀਆ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ ਕੀਤੀ, ਜਿਸਦ ੇ
ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ

ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS