ਮਾਨਸਾ, 22—04—2022. (ਸਾਰਾ ਯਹਾਂ/ ਮੁੱਖ ਸੰਪਾਦਕ ):: ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ
(ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆਂ ਦੀ ਰੋਕਥਾਮ ਕਰਨ
ਲਈ ਵਿਸੇਸ਼ ਮੁਹਿੰਮ ਚਲਾ ਕੇ ਹੌਟ—ਸਪੌਟ ਏਰੀਆ ਦੀ ਗਸ਼ਤਾ ਰਾਹੀ ਚੈਕਿੰਗ ਕੀਤੀ ਜਾ ਰਹੀ ਹੈ, ਵੱਧ ਤੋਂ ਵੱਧ ਸੋਰਸ
ਲਗਾ ਕੇ ਰੇਡਾਂ ਕੀਤੀਆ ਜਾ ਰਹੀਆ ਹਨ ਅਤ ੇ ਗਸ਼ਤਾ/ਨਾਕਾਬ ੰਦੀਆਂ ਅਸਰਦਾਰ ਢੰਗ ਨਾਲ ਕਰਕੇ ਬਰਾਮਦਗੀ ਕਰਵਾਈ
ਜਾ ਰਹੀ ਹੈ।
ਸੀ.ਆਈ.ਏ. ਸਟਾਫ ਮਾਨਸਾ ਦੇ ਸ:ਥ: ਗੁਰਤ ੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰੋਬਿਨ ਜਿੰਦਲ
ਪੁੱਤਰ ਪ੍ਰੇਮ ਕੁਮਾਰ ਜਿੰਦਲ ਵਾਸੀ ਮਾਨਸਾ ਨੂੰ ਕਾਬ ੂ ਕਰਕੇ ਉਸ ਪਾਸੋਂ 375 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਹੋਣ ਤੇ
ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਅ/ਧ 188 ਹਿੰ:ਦੰ: ਤਹਿਤ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ
ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੁਰਸੇਵਕ ਸਿੰਘ ਉਰਫ ਘੋਚੀ ਪੁੱਤਰ ਮਹਿੰਦਰ ਸਿੰਘ ਅਤੇ ਸਿੰਗਾਰਾ ਸਿੰਘ ਪੁੱਤਰ
ਜੋਗਿੰਦਰ ਸਿੰਘ ਵਾਸੀਆਨ ਬਹਿਨੀਵਾਲ ਨੂੰ ਮੋਟਰਸਾਈਕਲ ਬਜਾਜ ਸੀ.ਟੀ.100 ਬਿਨਾ ਨੰਬਰੀ ਸਮੇਤ ਕਾਬ ੂ ਕਰਕੇ ਉਹਨਾਂ
ਪਾਸੋਂ 4 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਮੁਲਜਿਮਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼
ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਰਦੂਲਗੜ ਦੀ ਪੁਲਿਸ
ਪਾਰਟੀ ਵੱਲੋਂ ਗੁਰਪਿਆਰ ਸਿੰਘ ਉਰਫ ਗੋਰੀ ਪੁੱਤਰ ਮੱਖਣ ਸਿੰਘ ਵਾਸੀ ਸਰਦੂਲਗੜ ਨੂੰ ਕਾਬ ੂ ਕਰਕੇ 1 ਗ੍ਰਾਮ ਹੈਰੋਇੰਨ
(ਚਿੱਟਾ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾfੰੲਆ ਗਿਆ ਹੈ।
ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ
ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਮੁਲਜਿਮਾਂ ਦੇ ਬੈਕਵਾਰਡ ਅਤ ੇ ਫਾਰਵਾਰਡ ਲਿੰਕਾਂ ਦਾ ਪਤਾ ਲਗਾਇਆ ਜਾਵੇਗਾ
ਅਤ ੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ
ਵੱਲੋਂ ਰਾਜਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕੁਲਾਣਾ ਨੂੰ ਕਾਬ ੂ ਕਰਕੇ 20 ਲੀਟਰ (26 ਬੋਤਲਾਂ) ਸ਼ਰਾਬ ਨਜਾਇਜ
ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਗੁਰਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਬੱਪੀਆਣਾ ਨੂੰ ਸਕ ੂਟਰੀ
ਐਕਟਿਵਾ ਨੰ: ਪੀਬੀ.31ਡਬਲਯੂ—7175 ਸਮੇਤ ਕਾਬ ੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ)
ਬਰਾਮਦ ਕੀਤੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਵਿਜੇ ਸਿੰਘ ਪੁੱਤਰ ਦੇਵੀ ਦਿਆਲ ਵਾਸੀ ਬੁਢਲਾਡਾ ਨੂੰ
ਕਾਬ ੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਸਿਟੀ—2 ਮਾਨਸਾ ਦੀ
ਪੁਲਿਸ ਪਾਰਟੀ ਵੱਲੋਂ ਕਰਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਮਾਨਸਾ ਨੂੰ ਕਾਬ ੂ ਕਰਕੇ 22 ਬੋਤਲਾਂ ਸ਼ਰਾਬ ਠੇਕਾ
ਦੇਸੀ ਮਾਰਕਾ ਮਾਲਟਾ (ਹਰਿਆਣਾ) ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਬੀਰਾ ਸਿੰਘ ਪੁੱਤਰ ਸੁਖਦੇਵ ਸਿੰਘ
ਵਾਸੀ ਗੰਢੂ ਖੁਰਦ ਨੂੰ ਕਾਬ ੂ ਕਰਕੇ 13 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ
ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਹਰਜਿੰਦਰ ਸਿੰਘ ਉਰਫ ਘੂਚਾ ਪੁੱਤਰ ਦਰਸ਼ਨ ਸਿੰਘ ਵਾਸੀ
ਦੂਲੋਵਾਲ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 20 ਕਿਲੋ
ਲਾਹਣ ਬਰਾਮਦ ਕੀਤੀ। ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।