*ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ*

0
39

ਮਾਨਸਾ, 16 ਨਵੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਿ੍ਰਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿੱਥੇ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਗਿਆ।
ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਮੈਡਮ ਰਾਜਿੰਦਰ ਕੌਰ ਸਿੱਧੂ, ਸਹਾਇਕ ਪੋ੍ਰਫੈਸਰ (ਗ੍ਰਹਿ ਵਿਗਿਆਨ) ਨੇ ਦੱਸਿਆ ਕਿ ਪਰਾਲੀ ਦੇ ਨਾੜ੍ਹ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ। ਜਿਸ ਦੇ ਫ਼ਲਸਰੂਪ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਧੂੰਏ ਨਾਲ ਸੜਕਾਂ ਉੱਪਰ ਹਾਦਸੇ ਵੀ ਵੱਧ ਜਾਂਦੇ ਹਨ। ਉਨ੍ਹਾਂ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂ ਨੂੰ ਧੂੰਏ ਨਾਲ ਹੁੰਦੇ ਨੁਕਸਾਨ ਬਾਰੇ ਦੱਸ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨ।
ਇਸ ਮੌਕੇ ਇੰਜ. ਅਲੋਕ ਗੁਪਤਾ, ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ) ਨੇ ਦੱਸਿਆ ਕਿ ਕਿ੍ਰਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਮਸ਼ੀਨਰੀ ਬਹੁਤ ਹੀ ਘੱਟ ਰੇਟਾਂ ਉੱਪਰ ਮਹੁੱਈਆਂ ਕਰਵਾਈ ਜਾਂਦੀ ਹੈ। ਇਸ ਵਿੱਚ ਸਭ ਤੋਂ ਕਾਮਯਾਬ ਮਸ਼ੀਨ ਹੈਪੀ ਸੀਡਰ ਵੀ ਸ਼ਾਮਿਲ ਹੈ। ਉਹਨਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਖੁਰਾਕੀ ਤੱਤ ਸੜ ਕੇ ਸੁਆਹ ਹੋ ਜਾਂਦੇ ਹਨ ਅਤੇ ਇਸ ਦੇ ਉਲਟ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ।
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਪਿ੍ਰੰਸੀਪਲ ਜਸਕਰਨ ਸਿੰਘ ਸਿੱਧੂ ਨੇ ਕਿ੍ਰਸ਼ੀ ਵਿਗਿਆਨ ਕੇਂਦਰ ਮਾਨਸਾ ਦੀ ਟੀਮ ਦਾ ਧੰਨਵਾਦ ਕਰਦਿਆਂ ਅਜਿਹੇ ਹੋਰ ਪ੍ਰੋਗਰਾਮ ਉਲੀਕਣ ਲਈ ਕਿਹਾ। ਅਖ਼ੀਰ ਵਿੱਚ ਡਾ. ਅਜੈ ਸਿੰਘ, ਸਹਾਇਕ ਪ੍ਰੋਫੈਸਰ, ਪਸ਼ੂ ਵਿਗਿਆਨ ਨੇ ਵਿਦਿਆਰਥੀਆਂ ਨੂੰ ਕਿ੍ਰਸ਼ੀ ਵਿਗਿਆਨ ਕੇਂਦਰ ਮਾਨਸਾ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਅਤੇ ਪ੍ਰੋਗਰਾਮ ਵਿੱਚ ਵੱਖ-ਵੱਖ ਮਾਹਿਰਾਂ ਵੱਲੋਂ ਦੱਸੇ ਨੁਕਤੇ ਆਪਣੇ ਮਾਪਿਆਂ ਨਾਲ ਸਾਂਝੇ ਕਰਨ ਬਾਰੇ ਵੀ ਪ੍ਰੇਰਿਆ। ਇਸ ਪ੍ਰੋਗਰਾਮ ਵਿੱਚ 500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਇਸ  ਦੌਰਾਨ ਕਰਵਾਏ ਲੇਖ, ਪੇਂਟਿੰਗ ਅਤੇ ਸਵਾਲ-ਜਵਾਬ ਮੁਕਬਾਲਿਆਂ ਦੇ ਵਿੱਚ ਹਿੱਸਾ ਲੈਣ ਵਾਲੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

LEAVE A REPLY

Please enter your comment!
Please enter your name here