ਮਾਨਸਾ 26,ਅਕਤੂਬਰ (ਸਾਰਾ ਯਹਾਂ/ਜੋਨੀ ਜਿੰਦਲ ) ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਸ਼੍ਰੀ ਮਹਿੰਦਰਪਾਲ ਡਿਪਟੀ ਕਮਿਸ਼ਨਰ ਮਾਨਸਾ ਦੀਆਂ ਹਦਾਇੰਤਾਂ ਅੁਨਸਾਰ ਮਿੱਤੀ 1 ਜਨਵਰੀ 2022 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਲੜਕੇ/ਲੜਕੀਆਂ ਨੂੰ ਵੋਟਰ ਵੱਜੋਂ ਨਾਮ ਦਰਜ ਕਰਵਾਉਣ ਲਈ ਭਾਰਤ ਦੇ ਚੋਣ ਕਮਿਸ਼ਨਰ ਦੀਆਂ ਹਦਾਇੰਤਾਂ ਅੁਨਸਾਰ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸ ਸਬੰਧੀ ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜਿਲ੍ਹੇ ਦੀਆਂ ਯੂਥ ਕਲੱਬਾਂ,ਐਨ.ਐਸ.ਐਸ.ਰੈਡ ਰਿਬਨ ਕਲੱਬਾਂ ਦੇ ਸਹਿਯੋਗ ਨਾਲ ਜਿਥੇ ਫਾਰਮ ਨੰਬਰ 6 ਭਰਕੇ ਉਹਨਾਂ ਦਾ ਨਾਮ ਦਰਜ ਕਰਵਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਜਾਗਰੂਕ ਕਰਨ ਲਈ ਲੇਖ,ਭਾਸ਼ਣ,ਪੈਟਿੰਗ ਅਤੇ ਨੁੱਕੜ ਨਾਟਕ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਪਹਿਲਾ ਪ੍ਰੋਗਰਾਮ ਬਿਊਟੀ ਪਾਰਲਰ ਸੈਟਰ ਟਾਡੀਆਂ ਅਤੇ ਨਹਿਰੂ ਯੁਵਾ ਕੇਂਦਰ ਮਾਨਸਾ ਵਲੰਟੀਅਰਜ ਦੇ ਲੇਖ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 22 ਲੜਕੀਆਂ ਨੇ ਭਾਗ ਲਿਆ।ਇਹਨਾਂ ਮੁਕਾਬਿਲਆਂ ਵਿੱਚ ਬੇਅੰਤ ਕੌਰ ਕਿਸ਼ਨਗੜ ਫਰਵਾਹੀ ਨੇ ਪਹਿਲਾ,ਗੁਰਪ੍ਰੀਤ ਕੌਰ ਅਕਲੀਆਂ ਨੇ ਦੂਜਾ ਅਤੇ ਮਨਪ੍ਰੀਤ ਕੌਰ ਆਹਲੂਪੁਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਹਨਾਂ ਮੁਕਾਬਿਲਆ ਵਿੱਚ ਭਾਗ ਲੈਣ ਵਾਲਿਆਂ ਨੂੰ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਸਾਰਟੀਫਿਕੇਟ ਦੇਕੇ ਸਨਮਾਨਿਤ ਕੀਤਾ ਗਿਆ।
ਸਨਮਾਨਿਤ ਕਰਨ ਦੀ ਰਸਮ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ ਅਤੇ ਪ੍ਰਬੰਧਕੀ ਅਫਸਰ ਡਾ.ਸੰਦੀਪ ਸਿੰਘ ਘੰਡ ਨੇ ਸਾਝੇਂ ਤੋਰ ਤੇ ਨਿਭਾਈ।ਉਹਨਾਂ ਇਸ ਮੋਕੇ ਬੋਲਦਿਆਂ ਕਿਹਾ ਕਿ ਯੂਥ ਕਲੱਬਾਂ ਦੇ ਨੋਜਵਾਨ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ ਹਮੇਸ਼ਾ ਹੀ ਸਮਾਜ ਵਿੱਚ ਚਲੰਤ ਵਿਸ਼ਿਆ ਤੇ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਮੁਹਿੰਮ ਚਲਾਉਦੇ ਰਹਿੰਦੇ ਹਨ ਅਤੇ ਹੁਣ ਵੀ ਕੋਸ਼ਿਸ ਕੀਤੀ ਜਾਵੇਗੀ ਕਿ ਕੋਈ ਵੀ ਨੋਜਵਾਨ ਜਿਸ ਦੀ ਉਮਰ 1 ਜਨਵਰੀ 2022 ਨੂੰ 18 ਸਾਲ ਦੀ ਹੋ ਰਹੀ ਹੈ ਉਹ ਵੋਟ ਬਣਾਉਣ ਤੋ ਵਾਝਾਂ ਨਾ ਰਹਿ ਜਾਵੇ।ਡਾ.ਘੰਡ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨਰ ਦੀਆਂ ਹਦਾਇੰਤਾਂ ਅੁਨਸਾਰ ਚਲਾਈ ਜਾ ਰਹੀ ਇਸ ਮੁਹਿੰਮ ਦੇ ਸਬੰਧ ਵਿੱਚ 1 ਨਵੰਬਰ 2021 ਨੂੰੰ ਵਿਸ਼ੇਸ ਮੁਹਿੰਮ ਸ਼ੂਰੂ ਕੀਤੀ ਜਾ ਰਹੀ ਹੈ ਜਿਸ ਸਬੰਧੀ 6 ਅਤੇ 7 ਅਤੇ 21,22 ਨਵੰਬਰ 2021 ਨੂੰ ਸਮੂਹ ਬੂਥ ਲੈਵਲ ਅਫਸਰ ਬੂਥ ਪੱਧਰ ਤੇ ਹੀ ਵੋਟਾਂ ਬਣਾਉਣਗੇ। ਜਿਸ ਨੋਜਵਾਨ ਦੀ ਉਮਰ 18 ਸਾਲ ਹੈ ਜਾਂ ਜਿਹੜਾ ਨੋਜਵਾਨ 1 ਜਨਵਰੀ 2022 ਨੂੰ 18 ਸਾਲ ਦਾ ਹੋ ਰਿਹਾ ਹੈ ਉਹ ਆਪਣੀ ਵੋਟ ਬਣਾ ਸਕਦਾ ਹੈ।ਇਸ ਸਬੰਧੀ ਫਾਰਮ 6 ਭਰਕੇ ਬੂਥ ਲੇਵਲ ਅਫਸ਼ਰ ਜਾਂ ਸਬੰਧਤ ਐਸ.ਡੀ.ਐਮ.ਦਫਤਰ ਕੋਲ ਜਮਾਂ ਕਰਵਾ ਸਕਦਾਸਮਾਗਮ ਨੂੰ ਸੰਬੋਧਨ ਕਰਦਿਆਂ ਮਾਨਸਾ ਰੂਰਲ ਯੂਥ ਕਲੱਬ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਹਰਦੀਪ ਸਿਧੂ ਨੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਭਾਰਤ ਦਾ ਲੋਕਤੰਤਰ ਦੁਨੀਆਂ ਦਾ ਸਭ ਤੋ ਵੱਡਾ ਲੋਕਤੰਤਰ ਹੈ ਅਤੇ ਇਹ ਤਾਂ ਹੀ ਕਾਇਮ ਰਹਿ ਸਕਦਾ ਹੈ ਜੇਕਰ ਨੋਜਵਾਨ ਆਪਣੀ ਜਿੰਮੇਵਾਰੀ ਸਮਝਦੇ ਹੋਏ ਵੋਟ ਬਣਾਉਣ ਅਤੇ ਫਿਰ ਇਸ ਦਾ ਢੁੱਕਵਾਂ ਇਸਤੇਮਾਲ ਵੀ ਕਰ ਕੇ ਆਪਣਾ ਯੋਗਦਾਨ ਪਾਉਣ।ਇਸ ਮੋਕੇ ਹਰੋਨਾਂ ਤੋ ਇਲਾਵਾ ਧਲੇਵਾਂ ਦੇ ਪ੍ਰਧਾਨ ਮਨੋਜ ਕੁਮਾਰ ਛਾਪਿਆਂਵਾਲੀ ਸਿਲਾਈ ਟੀਚਰ ਨੇ ਵੀ ਸ਼ਮੂਲੀਅਤ ਕੀਤੀ ਅਤੇ ਵੋਟਰ ਜਾਗ੍ਰਤੀ ਮੁਹਿੰਮ ਵਿੱਚ ਹਰ ਕਿਸਮ ਦੀ ਮਦਦ ਦਾ ਭਰੋਸਾ ਦਿੱਤਾ।