ਨਹਿਰੂ ਯੁਵਾ ਕੇਂਦਰ ਮਾਨਸਾ ਦੇ ਸੈਮੀਨਾਰ ਦੌਰਾਨ ਸ਼ਹੀਦ ਭਗਤ ਸਿੰਘ ਰਾਜਗਰੂ ਸੁਖਦੇਵ ਸਿੰਘ ਅਤੇ ਹੋਰ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

0
9

ਮਾਨਸਾ23 ,ਮਾਰਚ (ਸਾਰਾ ਯਹਾਂ /ਜੋਨੀ ਜਿੰਦਲ) : ਸ਼ਹੀਦ ਕਿਸੇ ਕੌਮ ਦਾ ਸਰਮਾਇਆ ਹੁੰਦੇ ਹਨ,ਇਨ੍ਹਾਂ ਦੀਆਂ ਕੁਰਬਾਨੀਆਂ ਕਰਕੇ ਅਸੀਂ ਅੱਜ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਲੋੜ ਹੈ,ਸਾਨੂੰ ਇਸ ਅਜ਼ਾਦੀ ਨੂੰ ਬਰਕਰਾਰ ਰੱਖਣ ਦੀ।ਇਸ ਗੱਲ ਦਾ ਪ੍ਰਗਟਾਵਾ ਨਹਿਰੂ ਯੁਵਾ ਕੇਂਦਰ ਮਾਨਸਾ ਵੱਲ੍ਹੋਂ ਇਥੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ ਨੇ ਕੀਤਾ। ਸੈਮੀਨਾਰ ਤੋਂ ਬਾਅਦ ਇਕ ਚੇਤਨਾ ਰੈਲੀ ਨੂੰ ਵੀ ਰਵਾਨਾ ਕੀਤਾ।ਜਿਸ ਵਿੱਚ ਭਗਾੀਦਾਰਾਂ ਵੱਲੋਂ ਸਮਾਜਿਕ ਬੁਰਾਈਆਂ ਅਤੇ ਪਾਣੀ ਦਾੀ ਸਾਂਭ ਸੰਭਾਲ ਅਤੇ ਕੋਰੋਨਾ ਸਬੰਧੀ ਸਾਵਧਾਨੀਆਂ ਵਰਤਣ ਲਈ ਨਾਹਰੇ iਲ਼ਖ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
      ਸੈਮੀਨਾਰ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਵਿਰੁੱਧ ਲੜਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਨੋਜਵਾਨ ਸਾਡੇ ਦੇਸ਼ ਦੇ ਵਿਕਾਸ ਵਿੱਚ ਵੱਡਾ ਰੋਲ ਅਦਾ ਕਰ ਸਕਦੇ ਹਨ,ਜਿਸ ਲਈ ਉਨ੍ਹਾਂ ਨੂੰ ਸਰਗਰਮੀ ਨਾਲ ਆਪਣੀ ਬਣਦੀ ਭੂਮਿਕਾ ਨਿਭਾਉਣ ਲਈ ਅੱਗੇ ਆਉਣਾ ਚਾਹੀਦਾ ਹੈ।


ਨਹਿਰੂ ਯੁਵਾ ਕੇਂਦਰ ਮਾਨਸਾ ਦੇ ਲੇਖਾ ਅਤੇ ਪ੍ਰੋਗਰਾਮ ਅਫਸਰ ਸੰਦੀਪ ਘੰਡ ਨੇ ਦੱਸਿਆ ਕਿ ਯੁਵਾ ਕੇਂਦਰ ਵੱਲ੍ਹੋਂ ਯੂਥ ਕਲੱਬਾਂ ਦੇ ਸਹਿਯੋਗ ਨਾਲ ਲੋਕ ਭਲਾਈ ਕਾਰਜਾਂ ਅਤੇ ਸਮਾਜਿਕ ਚੇਤਨਾ ਸਬੰਧੀ ਨਿਰੰਤਰ ਸਰਗਰਮੀਆਂ ਜਾਰੀ ਹਨ,ਭਵਿੱਖ ਵਿੱਚ ਵੀ ਇਨ੍ਹਾਂ ਗਤੀਵਿਧੀਆਂ ਨੂੰ ਜਾਰੀ ਰੱਖਿਆ ਜਾਵੇਗਾ।ਸ਼੍ਰੀ ਘੰਡ ਨੇ ਕਿਹਾ ਕਿ ਜਦੋਂ ਤੱਕ ਨੋਜਵਾਨਾਂ ਵਿੱਚ ਗਲਤ ਨੂੰ ਗਲਤ ਕਹਿਣ ਦੀ ਪ੍ਰਵਿਰਤੀ ਨਹੀ ਹੁੰਦੀ ਉਦੋ ਤੱਕ ਸਮਾiੋਜਕ ਤਬਦੀਲੀ ਨਹੀ ਹੋ ਸਕਦੀ।ਉਹਨਾਂ ਇਹ ਵੀ ਕਿਹਾ ਕਿ ਨੋਜਵਾਨ ਕਲੱਬਾਂ ਪਿੰਡਾਂ ਵਿੱਚ ਧੜੇਬੰਦੀ ਖਤਮ ਕਰਨ ਲਈ ਅਹਿਮ ਰੋਲ ਅਦਾ ਕਰਸ ਸਕਦੀਆਂ ਹਨ।


ਇਸ ਮੌਕੇ ਵੱਖ ਵੱਖ ਪਿੰਡਾਂ ਦੇ ਨੋਜਵਾਨਾਂ ਤੋ ਇਲਾਵਾ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਮਨੋਜ ਕੁਮਾਰ, ਸੁਖਵਿੰਦਰ ਸਿੰਘ,ਖੁਸ਼ਵਿੰਦਰ ਸਿੰਘ,ਸ਼ੀਤਲ ਕੌਰ,ਲਵਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ।

NO COMMENTS