ਮਾਨਸਾ 18 ਜੁਲਾਈ (ਸਾਰਾ ਯਹਾ, ਜੋਨੀ ਜਿੰਦਲ ) : ਨਹਿਰੂ ਯੂਵਾ ਕੇਂਦਰ ਮਾਨਸਾ ਵੱਲੋ ਕੈਪਟਨ ਅਮਰਿੰਦਰ ਨਹਿਰੂ ਯੂਵਾ ਕੇਂਦਰ ਮਾਨਸਾ ਵੱਲੋ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਅਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਗੁਪਤਾ ਦੀ ਦੇਖਰੇਖ ਹੇਠ ਚਲ ਰਹੀ ਮਿਸ਼ਨ ਫਤਿਹ ਮੁਹਿੰਮ ਵਿੱਚ ਲੌਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਸਾਵਧਾਨੀਆਂ ਵਰਤਣ ਹਿੱਤ ਕਰਵਾਏ ਜਾਣ ਵਾਲੇ ਕੋਵਾ ਐਪ ਡਾਉਨਲੋਡ ਕਰਵੁaਣ ਵਿੱਚ ਨਹਿਰੂ ਯੂਵਾ ਕੇਂਦਰ ਮਾਨਸਾ ਨੇ ਬਾਜੀ ਮਾਰਦਿਆਂ ਤਿੰਨ ਗੋਲਡ,ਚਾਰ ਸਿਲਵਰ ਅਤੇ ਪੰਜ ਬਰੋਨਜ ਮੈਡਲ ਜਿੱਤ ਕੇ ਮਾਨਸਾ ਜਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿਦਿੰਆਂ ਨਹਿਰੂ ਯੂਵਾ ਕੇਂਦਰ ਮਾਨਸਾ ਦੇ ਜਿਲ੍ਹਾ ਯੂਥ ਕੋਆਰਡੀਨੇਟਰ ਸ਼੍ਰੀ ਸਰਬਜੀਤ ਸਿੰਘ ਅਤੇ ਸੀਨੀਅਰ ਲੇਖਾਕਾਰ ਸ਼੍ਰੀ ਸੰਦੀਪ ਘੰਡ ਨੇ ਦੱਸਿਆ ਨੇ ਯੂਥ ਕਲੱਬਾਂ ਅਤੇ ਨਹਿਰੂ ਯੂਵਾ ਕੇਂਦਰ ਮਾਨਸਾ ਦੇ ਵਲੰਟੀਅਰਜ ਵੱਲੋ ਜਨਤਾ ਕਰਫਿਊ ਦੇ ਸਮੇਂ ਤੋ ਹੀ ਲੌਕਾਂ ਨੂੰ ਜਾਗਰੁਕ ਕਰਨ ਕੋਰੋਨਾ ਪ੍ਰਤੀ ਸਾਵਧਾਨੀਆਂ ਵਰਤਣ ਜਿਵੇ ਮਾਸਕ ਪਹਿਨਣ,ਵੱਧ ਤੋ ਵੱਧ ਘਰ ਵਿੱਚ ਹੀ ਰਹਿਣ,ਵਾਰ ਵਾਰ ਹੱਥ ਧੋਣ ਅਤੇ ਸਰੀਰਕ ਦੂਰੀ ਬਣਾਈ ਰੱਖਣ ਲਈ ਪ੍ਰਰੇਤਿ ਕੀਤਾ ਜਾ ਰਿਹਾ ਹੈ ਅਤੇ ਹੁੱਣ ਤੱਕ ਤਕਰੀਬਨ ਵੀਹ ਹਜਾਰ ਦੇ ਕਰੀਬ ਸਿਲਾਈ ਸੈਟਰਾਂ ਦੀਆਂ ਲੜਕੀਆਂ ਵੱਲੋ ਬਣਾਏ ਗਏ ਮਾਸਕ ਲੌਕਾਂ ਵਿੱਚ ਵੰਡੇ ਗਏ ਹਨ