
ਮਾਨਸਾ 23,ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ ) : ਸ਼ਹੀਦਾਂ ਦੀ ਯਾਦ ਨੂੰ ਤਾਜਾ ਰੱਖਦੇ ਹੋਏ ਜਿਲ੍ਹੇ ਦੀਆਂ ਯੂਥ ਕਲੱਬਾਂ ਅਤੇ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਸ਼ਹੀਦੇ ਏ ਆਜਮ ਭਗਤ ਸਿੰਘ,ਰਾਜਗੁਰੂ ਅਤੇ ਸ਼੍ਰੀ ਸੁਖਦੇਵ ਸਿੰਘ ਜੀ ਦਾ ਸ਼ਹੀਦੀ ਦਿਵਸ ਬੜੇ ਹੀ ਭਾਵਪੂਰਤ ਤਾਰੀਕੇ ਨਾਲ ਮਨਾਇਆ ਗਿਆ।ਜਿਲ੍ਹੇ ਦੀਆਂ ਯੂਥ ਕਲੱਬਾਂ ਵੱਲੋਂ ਸਾਝੇਂ ਤੋਰ ਤੇ ਬਰੇਟਾ ਦੇ ਸਰਕਾਰੀ ਹਸਪਤਾਲ ਵਿੱਚ ਖੁਨਦਾਨ ਕੈਂਪ ਲਾਇਆ ਗਿਆ। ਇਸ ਤੋਂ ਇਲਾਵਾ ਨਹਿਰੂ ਯੁਵਾ ਕੇਂਦਰ ਮਾਨਸਾ ਵਿਖੇ ਅੋਰਤਾਂ ਨੂੰ ਸਸ਼ਤੀਕਰਣ ਕਰਨ ਹਿੱਤ ਨਿਰਵੇਰ ਕਲੱਬ ਮਾਨਸਾ ਅਤੇ ਨੋਜਵਾਨ ਏਕਤਾ ਕਲੱਬ ਭਾਈਦੇਸਾ ਵੱਲੋਂ ਚਲਾਏ ਗਏ ਸਿਲਾਈ ਸੈਟਰਾਂ ਦੀਆਂ ਲੜਕੀਆਂ ਨੂੰ ਪ੍ਰਮਾਣ ਪੱਤਰ ਤਕਸੀਮ ਕੀਤੇ ਗਏ।
ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ ਅਤੇ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜਰ ਡਾ.ਸੰਦੀਪ ਘੰਡ ਨੇ ਕਿਹਾ ਕਿ ਜਿਸ ਅਜਾਦੀ ਦਾ ਨਿੱਘ ਅਸੀਂ ਮਾਣ ਰਹੇ ਹਾਂ ਉਸ ਲਈ ਹਜਾਰਾਂ ਲੋਕਾਂ ਨੇ ਸ਼ਹੀਦੀ ਦਿੱਤੀ ਅਤੇ ਇਸ ਅਜਾਦੀ ਦੀ ਚਿਣਗ ਲੋਕਾਂ ਵਿੱਚ ਸ਼ਹੀਦ ਭਗਤ ਸਿੰਘ ਨੇ ਪੈਦਾ ਕੀਤੀ।ਉਹਨਾਂ ਕਿਹਾ ਕਿ ਅੱਜ ਸਾਡੇ ਸਮਾਜ ਵਿੱਚ ਸਮਾਜਿਕ ਬੁਰਾਈਆਂ ਨੇ ਲੋਕਾਂ ਨੂੰ ਆਪਣੇ ਘੇਰੇ ਵਿੱਚ ਲਿਆ ਹੋਇਆ ਹੈ ਇਸ ਲਈ ਨੋਜਵਾਨਾਂ ਨੂੰ ਇਹਨਾਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।ਡਾ.ਘੰਡ ਨੇ ਕਿਹਾ ਕਿ ਜਿਸ ਤਰਾਂ ਸ਼ਹੀਦਾਂ ਨੇ ਸਾਨੂੰ ਅਜਾਦੀ ਦਿਵਾਉਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਸਾਨੂੰ ਵੀ ਇਸ ਅਜਾਦੀ ਨੂੰ ਕਾਇਮ ਰੱਖਣ ਹਿੱਤ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਮਾਨਸਾ ਰੂਰਲ ਯੂਥ ਕਲੱਬ ਐਸੋਸੀਏਸ਼ਨ ਦੇ ਜਿਲਾ ਪ੍ਰਧਾਨ ਹਰਦੀਪ ਸਿਧੂ ਨੇ ਕਿਹਾ ਕਿ ਯੂਥ ਕਲੱਬਾਂ ਵੱਲੋਂ ਹਰ ਸਮੇਂ ਬੇਸ਼ਕ ਉਹ ਸਮਾਜਿਕ ਬੁਰਾਈਆਂ ਹੋਣ ਜਾਂ ਕੋਈ ਕੁਦਰਤੀ ਆਫਤ ਹਰ ਸਮੇਂ ਆਪਣਾ ਯੋਗਦਾਨ ਪਾਇਆ ਹੈ।ਹਰਦੀਪ ਸਿਧੂ ਨੇ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਹਿੱਤ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਸਮਾਗਮ ਦੀ ਸ਼ੁਰੂਆਤ ਸ਼ਹੀਦਾ ਨੂੰ ਫੁੱਲ ਮਲਾਵਾਂ ਭੇਟ ਕਰਕੇ ਅਤੇ ਜੋਤੀ ਜਗਾ ਕੇ ਕੀਤੀ ਗਈ।ਇਸ ਮੋਕੇ ਚੰਗੀਆਂ ਸੇਵਾਵਾਂ ਲਈ ਸਿਲਾਈ ਟੀਚਰ ਪਰਵਿੰਦਰ ਕੌਰ ਅਤੇ ਸਿਲਾਈ ਟੀਚਰ ਕਮਲਪ੍ਰੀਤ ਕੌਰ ਨੂੰ ਸਨਮਾਨਿਤ ਵੀ ਕੀਤਾ ਗਿਆ।ਬਲਜੀਤ ਕੌਰ ਭਾਈਦੇਸਾ ਵੱਲੋਂ ਸ਼ਹੀਦ ਭਗਤ ਸਿੰਘ ਬਾਰੇ ਗੀਤ ਗਾਕੇ ਮਾਹੋਲ ਨੂੰ ਭਾਵੁਕ ਕਰ ਦਿੱਤਾ।
ਸਮਾਗਮ ਨੂੰ ਹੋਰਨਾਂ ਤੋ ਇਲਾਵਾ ਮਨੋਜ ਕੁਮਾਰ ਛਾਪਿਆਂਵਾਲੀ, ਜੋਨੀ ਮਾਨਸਾ,ਮੰਜੂ ਰਾਣੀ ਐਡਵੋਕੇਟ,ਬੇਅੰਤ ਕੌਰ ਕਿਸ਼ਨਗੜ ਫਰਵਾਹੀ,ਗੁਰਪ੍ਰੀਤ ਕੌਰ ਅਕਲੀਆ,ਗੁਰਪ੍ਰੀਤ ਸਿੰਘ ਨੰਦਗੜ,ਮਨਪ੍ਰੀਤ ਕੌਰ ਆਹਲੂਪੁਰ,ਕਰਮਜੀਤ ਕੌਰ ਬੁਢਲਾਡਾ,ਗੁਰਪ੍ਰੀਤ ਸਿੰਘ ਅੱਕਾਂਵਾਲੀ ਸਮੂਹ ਵਲੰਟੀਅਰਜ ਗੁਰਵਿੰਦਰ ਸਿੰਘ ਨਿਰਵੇਰ ਕਲੱਬ ਮਾਨਸਾ ਨੇ ਸ਼ਮੂਲੀਅਤ ਕੀਤੀ।
