
ਮਾਨਸਾ (ਸਾਰਾ ਯਹਾਂ/ ਮੁੱਖ ਸੰਪਾਦਕ ): ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਪਾਣੀ ਦੀ ਬੱਚਤ ਕਰਨ ਅਤੇ ਮੀਂਹ ਦੇ ਪਾਣੀ ਦੀ ਸਚੁੱਜੀ ਵਰਤੋਂ ਕਰਨ ਸਬੰਧੀ ਆਮ ਜਨਤਾ ਨੂੰ ਪ੍ਰਚਾਰ ਦੇ ਵੱਖ ਵੱਖ ਸਾਧਨਾ ਰਾਂਹੀ ਜਾਗਰੂਕ ਕੀਤਾ ਜਾ ਰਿਹਾ ਹੈ। ਅਜਾਦੀ ਦੇ 75ਵੇਂ ਅਮ੍ਰਿਤਮਹਾਉਤਸਵ ਨੂੰ ਸਮਰਪਿਤ ਇਹਨਾਂ ਪ੍ਰੋਗਰਾਮਾਂ ਵਿੱਚ ਵੱਖ ਵੱਖ ਤਰਾਂ ਦੇ ਨਾਹਿਰਆਂ ਨਾਲ ਤਿਆਰ ਕੀਤੇ ਸਟਿੱਕਰ ਅਤੇ ਫਲੈਕਸ ਤਿਆਰ ਕੀਤੇ ਗਏ ਹਨ।ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲਾ ਅਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅੁਨਸਾਰ ਪਿੰਡਾਂ ਦੀਆਂ ਸਾਝੀਆਂ ਥਾਵਾਂ ਤੇ ਇਹ ਫਲੈਕਸ ਅਤੇ ਸਟਿਕੱਰ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਵਲੰਟੀਅਰਜ ਵੱਲੋਂ ਯੂਥ ਕਲੱਬਾਂ ਦੇ ਸਹਿਯੋਗ ਨਾਲ ਲਾਏ ਜਾ ਰਹੇ ਹਨ।
ਇਸ ਮੁਹਿੰਮ ਦੀ ਸ਼ੁਰੂਆਤ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ ਅਤੇ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜਰ ਡਾ.ਸੰਦੀਪ ਘੰਡ ਵੱਲੋਂ ਕੀਤੀ ਗਈ। ਉਹਨਾਂ ਇਸ ਮੋਕੇ ਸਟਿੱਕਰ ਅਤੇ ਫਲੈਕਸ ਦੇ ਕੇ ਵਲੰਟੀਅਰਜ ਨੂੰ ਵੱਖ ਵੱਖ ਪਿੰਡਾਂ ਲਈ ਰਵਾਨਾ ਕੀਤਾ।ਇਸ ਤੋਂ ਇਲਾਵਾ ਇਸ ਮੋਕੇ ਸਮੂਹ ਵਲੰਟੀਅਰਜ ਦੇ ਪਾਣੀ ਦੀ ਬੱਚਤ ਕਰਨ ਸਬੰਧੀ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ।ਜਿਸ ਵਿੱਚ ਭਾਗ ਲੈਣ ਵਾਲੇ ਸਮੂਹ ਭਾਗੀਦਾਰਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੋਕੇ ਵਲੰਟੀਅਰਜ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਯੂਥ ਅਫਸ਼ਰ ਸਰਬਜੀਤ ਸਿੰਘ ਨੇ ਕਿਹਾ ਕਿ ਪਾਣੀ ਦੀ ਸਮੱਸਿਆ ਦਿਨੋ ਦਿਨ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ ਅਤੇ ਪਾਣੀ ਦਾ ਪੱਧਰ ਨੀਵਾਂ ਹੁੰਦਾ ਜਾ ਰਿਹਾ ਹੈ ਇਸ ਲਈ ਇਸ ਸਬੰਧੀ ਲੋਕ ਲਹਿਰ ਚਲਾਉਣ ਦੀ ਲੋੜ ਹੈ।ਡਾ.ਸੰਦੀਪ ਘੰਡ ਨੇ ਕਿਹਾ ਕਿ ਪਾਣੀ ਦਾ ਪੱਧਰ ਹੀ ਨੀਵਾਂ ਨਹੀ ਹੋਰ ਰਿਹਾ ਬਲਕਿ ਧਰਤੀ ਹੇਠਲਾ ਪਾਣੀ ਪੀਣ ਯੋਗ ਵੀ ਨਹੀ ਰਿਹਾ ਜਿਸ ਕਾਰਨ ਵਿਅਕਤੀ ਭਿਆਨਕ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।ਉਹਨਾਂ ਨੋਜਵਾਨਾਂ ਨੂੰ ਦੱਸਿਆ ਕਿ ਮਗਨਰੇਗਾ ਅਤੇ ਜਲ ਸ਼ਕਤੀ ਮੰਤਰਾਲਾ ਵੱਲੋਂ ਮੀਹ ਦੇ ਪਾਣੀ ਦੀ ਬੱਚਤ ਕਰਨ ਸਬੰਧੀ ਸੋਕਪਿੱਟ ਬਣਾਏ ਜਾ ਰਹੇ ਹਨ ਜਿਸ ਨਾਲ ਮੀਹ ਦੇ ਪਾਣੀ ਨੂੰ ਇਕੱਠਾ ਕਰਕੇ ਦੁਆਰਾ ਧਰਤੀ ਵਿੱਚ ਭੇਜਕੇ ਰੀਚਾਰਜ ਕੀਤਾ ਜਾਂਦਾ ਹੈ।ਇਸ ਤੋਂ ਇਲਾਵਾ ਵਾਤਾਵਰਣ ਦੇ ਸੁਧਾਰ ਲਈ ਆਉਣ ਵਾਲੇ ਸਮੇਂ ਵਿੱਚ ਪੋਦੇ ਵੀ ਲਾਏ ਜਾਣਗੇ।ਇਸ ਮੋਕੇ ਹੋਰਨਾਂ ਤੋਂ ਇਲਾਵਾ ਮਨੋਜ ਕੁਮਾਰ ਛਾਪਿਆਂਵਾਲੀ,ਗੁਰਪ੍ਰੀਤ ਕੌਰ ਅਕਲੀਆ,ਕਰਮਜੀਤ ਕੌਰ ਸ਼ੇਖਪੁਰ ਖੁਡਾਲ,ਮੰਜੂ ਰਾਣੀ ਸਰਦੂਲਗੜ,ਮਨਪ੍ਰੀਤ ਕੌਰ ਆਹਲੂਪੁਰ,ਜੋਨੀ ਮਾਨਸਾ ਗੁਰਪ੍ਰੀਤ ਸਿੰਘ ਨੰਦਗੜ,ਗੁਰਪ੍ਰੀਤ ਸਿੰਘ ਅੱਕਾਂਵਾਲੀ ਅਤੇ ਕੁਲਦੀਪ ਸਿੰਘ ਮਾਨਸਾ ਨੇ ਵੀ ਸ਼ਮੂਲੀਅਤ ਕੀਤੀ।
