*ਨਹੀਂ ਟਲਣੀ ਕਰੋਨਾ ਦੀ ਤੀਜ਼ੀ ਲਹਿਰ.! ਹੁਸ਼ਿਆਰਪੁਰ 13 ਵਿਦਿਆਰਥੀ ਕੋਰੋਨਾ ਪਾਜ਼ੇਟਿਵ, ਪਿੰਡ ‘ਚ ਦਹਿਸ਼ਤ ਦਾ ਮਾਹੌਲ*

0
56

ਹੁਸ਼ਿਆਰਪੁਰ 27,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਹੁਸ਼ਿਆਰਪੁਰ ਦੇ ਤਲਵਾੜਾ ਬਲਾਕ ਅਧੀਨ ਪੈਂਦੇ ਪਿੰਡ ਪਲਹੜ ‘ਚ ਸਰਕਾਰੀ ਸਕੂਲ ਦੇ 13 ਵਿਦਿਆਰਥੀ ਕਰੋਨਾ ਪਾਜ਼ੇਟਿਵ ਆਏ। ਪਿੰਡ ‘ਚ ਦਹਿਸ਼ਤ ਦਾ ਮਾਹੌਲ ਹੈ। ਐਸਡੀਐਮ ਮੁਕੇਰੀਆ ਦੇ ਹੁਕਮਾਂ ‘ਤੇ ਸਰਕਾਰੀ ਸਕੂਲ ਨੂੰ 10 ਦਿਨਾਂ ਲਈ ਬੰਦ ਕਰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਫ਼ਸਰ ਡਾ. ਪਲਵਿੰਦਰ ਕੋਰ ਨੇ ਦੱਸਿਆ ਕਿ ਸਾਰੇ ਬੱਚਿਆਂ ਦੇ ਟੈਸਟ ਕੀਤੇ ਗਏ ਸਨ ਜਿਨ੍ਹਾਂ ‘ਚੋਂ 13 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਆਏ ਸਨ। ਬੱਚਿਆਂ ਦੇ ਪਰਿਵਾਰਾਂ ਤੇ ਸਕੂਲ ਅਧਿਆਪਕਾਂ ਦੇ ਟੈਸਟ ਕੀਤੇ ਗਏ ਦੂਜੇ ਪਾਸੇ ਲੋਕਾਂ ਨੂੰ ਕੋਰੋਨਾ ਨਿਯਮਾਂ ਦਾ ਪਾਲਣ ਕਰਨ ਲਈ ਕਿਹਾ ਹੈ।

NO COMMENTS